AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਝੋਨੇ ਦੀ ਪਰਾਲੀ ਨੂੰ ਪਸ਼ੂ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਲਈ ਬਣੇਗੀ ਯੋਜਨਾ

ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਕਾਸ ਪ੍ਰਤਾਪ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਵਿਧੀ ਦੀ ਵਰਤੋਂ ਨਾਲ ਜਿੱਥੇ ਪਰਾਲੀ ਦਾ ਪ੍ਰਬੰਧਨ ਸੁਚਾਰੂ ਤਰੀਕੇ ਨਾਲ ਹੋਵੇਗਾ ਉਥੇ ਪਸ਼ੂ ਪਾਲਕਾਂ ਨੂੰ ਆਰਥਿਕ ਲਾਭ ਵੀ ਹੋਵੇਗਾ

ਝੋਨੇ ਦੀ ਪਰਾਲੀ ਨੂੰ ਪਸ਼ੂ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਲਈ ਬਣੇਗੀ ਯੋਜਨਾ
ਝੋਨੇ ਦੀ ਪਰਾਲੀ ਨੂੰ ਪਸ਼ੂ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਲਈ ਬਣੇਗੀ ਯੋਜਨਾ
tv9-punjabi
| Published: 21 Jan 2023 04:00 AM IST
Share
ਚੰਡੀਗੜ੍ਹ। ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਅਤੇ ਇਸ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਨੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ, ਸਹਿਕਾਰਤਾ, ਖੇਤੀਬਾੜੀ ਵਿਭਾਗ ਦੇ ਉਚ ਅਧਿਕਾਰੀਆਂ ਤੋਂ ਇਲਾਵਾ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਫਾਰ ਐਨੀਮਲ ਸਾਇੰਸਜ਼, ਲੁਧਿਆਣਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਇਨ ਸੀਟੂ ਤੇ ਐਕਸ ਸੀਟੂ ਇੰਤਜ਼ਾਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਦੇ ਬਦਲ ਵਜੋਂ ਵਰਤਂ ਉਤੇ ਕੰਮ ਕਰ ਰਿਹਾ ਹੈ। ਮੁੱਖ ਸਕੱਤਰ ਨੇ ਉਕਤ ਤਿੰਨੇ ਵਿਭਾਗਾਂ ਅਤੇ ਦੋਵੇਂ ਯੂਨੀਵਰਸਿਟੀਆਂ ਦੇ ਮਾਹਿਰ ਨੁਮਾਇੰਦਿਆਂ ਨੂੰ ਲੈਕੇ ਕਮੇਟੀ ਬਣਾਉਣ ਲਈ ਕਿਹਾ ਜੋ ਸੂਬੇ ਵਿੱਚ ਵੱਖ-ਵੱਖ ਥਾਵਾਂ ਉਤੇ ਡੇਅਰੀ ਦੇ ਧੰਦੇ ਨਾਲ ਜੁੜੇ ਅਗਾਂਹਵਧੂ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਇਸ ਦਿਸ਼ਾ ਵਿੱਚ ਕੰਮ ਕਰੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਸ਼ੂ ਪਾਲਕਾਂ ਵੱਲੋਂ ਪਹਿਲਾਂ ਹੀ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ, ਉਨ੍ਹਾਂ ਦੀ ਫੀਡਬੈਕ ਲਈ ਜਾਵੇ। ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਕਾਸ ਪ੍ਰਤਾਪ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਵਿਧੀ ਦੀ ਵਰਤੋਂ ਨਾਲ ਜਿੱਥੇ ਪਰਾਲੀ ਦਾ ਪ੍ਰਬੰਧਨ ਸੁਚਾਰੂ ਤਰੀਕੇ ਨਾਲ ਹੋਵੇਗਾ ਉਥੇ ਪਸ਼ੂ ਪਾਲਕਾਂ ਨੂੰ ਆਰਥਿਕ ਲਾਭ ਵੀ ਹੋਵੇਗਾ। ਮੁੱਖ ਸਕੱਤਰ ਨੇ ਕਿਹਾ ਕਿ ਇਸ ਸਬੰਧੀ ਡੇਅਰੀ ਵਿਕਾਸ ਦੇ ਸਿਖਲਾਈ ਕੇਂਦਰਾਂ, ਕ੍ਰਿਸ਼ੀ ਵਿਗਿਆਨ ਅਤੇ ਮਿਲਕ ਯੂਨੀਅਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...