Wheat Crop: ਖਰਾਬ ਫਸਲ ਦਾ ਜਾਇਜਾ ਲੈਣ ਪਹੁੰਚੀ AAP ਵਿਧਾਇਕ ਜੀਵਨਜੋਤ ਕੋਰ, ਕਿਸਾਨਾਂ ਨੂੰ ਦਿੱਤਾ ਮਦਦ ਦਾ ਭਰੋਸਾ

Updated On: 

04 Apr 2023 16:52 PM

Agriculture News: ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਰਕੇ ਕਿਸਾਨਾਂ ਦੀ ਪੱਕੀ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਜਿਸ ਤੋਂ ਬਾਅਦ ਸਾਰੇ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਖਰਾਬ ਫਸਲਾਂ ਦਾ ਜਾਇਜਾ ਲੈ ਰਹੇ ਹਨ।

Follow Us On

ਅੰਮ੍ਰਿਤਸਰ ਨਿਊਜ: ਕਣਕ ਦੀ ਪੱਕੀ ਹੋਈ ਫਸਲ ਤੇ ਪਈ ਮੀਂਹ ਅਤੇ ਗੜੇਮਾਰੀ ( Rain and Hail Strome) ਦੀ ਮਾਰ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਕਿਸਾਨਾਂ ਦੀਆ ਫ਼ਸਲਾਂ ਦਾ ਬਹੁਤ ਭਾਰੀ ਨੁਕਸਾਨ ਪਹੁੰਚਿਆ ਹੈ ਜਿਸਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਵਲੋ ਆਪਣੇ ਅਧਿਕਾਰੀਆਂ ਅਤੇ ਵਿਧਾਇਕਾਂ ਤੇ ਮੰਤਰੀਆਂ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਜਾਣਨ ਲਈ ਕਿਹਾ ਗਿਆ ਹੈ। ਜਿਸ ਦੇ ਚਲਦਿਆਂ ਪੰਜਾਬ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਦੇ ਅਧਿਕਾਰੀਆਂ ਨੇ ਆਪਣੇ ਆਪਣੇ ਹਲਕੇ ਦੇ ਕਿਸਾਨਾਂ ਦੀ ਮੁਸ਼ਕਿਲਾਂ ਲਈ ਪਹੁੰਚ ਰਹੇ ਹਨ। ਇਸੇ ਲੜੀ ਤਹਿਤ ਅਮ੍ਰਿਤਸਰ ਦੇ ਹਲਕਾ ਪੂਰਬੀ ਦੇ ਵਿਧਾਇਕ ਜੀਵਨ ਜੋਤ ਕੋਰ ਅਧਿਕਾਰੀਆ ਨੂੰ ਨਾਲ ਲੈਕੇ ਵੇਰਕਾ ਇਲਾਕੇ ਵਿਚ ਕਿਸਾਨਾਂ ਦੀ ਮੁਸ਼ਕਿਲਾਂ ਸੁਣਨ ਤੇ ਉਨ੍ਹਾਂ ਦਾ ਹੱਲ ਕਰਨ ਲਈ ਪੁੱਜੇ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਜੀਵਨਜੋਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਬੇਮੌਸਮੀ ਬਰਸਾਤ ਤੇ ਗੜੇਮਾਰੀ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਜਿਸ ਤੋਂ ਬਾਅਦ ਕਿਸਾਨਾਂ ਨੂੰ ਬਹੁਤ ਵੱਡਾ ਆਰਥਿਕ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਤੇ ਪੰਜਾਬ ਦੇ ਸਾਰੇ ਵਿਧਾਇਕ ਅਤੇ ਮੰਤਰੀ ਆਪਣੇ ਆਪਣੇ ਹਲਕਿਆਂ ਵਿੱਚ ਪਹੁੰਚ ਕੇ ਕਿਸਾਨਾਂ ਦੀ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਗਿਰਦਾਵਰੀਆਂ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦਾ ਬਣਦਾ ਹੱਕ ਪੰਜਾਬ ਸਰਕਾਰ ਵੱਲੋਂ ਜਰੂਰ ਦਿੱਤਾ ਜਾਵੇਗਾ।

ਕਿਸਾਨਾਂ ਨੇ ਦੱਸੀਆਂ ਆਪਣੀਆਂ ਪਰੇਸ਼ਾਨੀਆਂ

ਇਸ ਮੌਕੇ ਇੱਕ ਕਿਸਾਨ ਆਗੂ ਨੇ ਆਪਣੀ ਸਮੱਸਿਆ ਦੱਸੀ ਕਿ ਉਨ੍ਹਾਂ ਦੀ 20 ਕਿਲ੍ਹੇ ਜ਼ਮੀਨ ਹੈ ਤੇ ਬੇਮੌਸਮੀ ਬਰਸਾਤ ਦੇ ਕਾਰਨ ਇਸ ਚੋਂ 14 ਕਿੱਲੇ ਜਮੀਨ ਖਰਾਬ ਹੋ ਗਈ ਹੈ। ਉਨ੍ਹਾਂ ਦਾ ਇੱਕ ਕਿਲ੍ਹੇ ਦਾ 20 ਹਜਾਰ ਰੁਪਏ ਖਰਚਾ ਆਈਆ ਹੈ ਤੇ ਅੱਜ ਵਿਧਾਇਕ ਜੀਵਨਜੋਤ ਕੌਰ ਸਾਡੀਆ ਮੁਸ਼ਕਲਾਂ ਦੇ ਹੱਲ ਕਰਨ ਲਈ ਪੁੱਜੇ ਹਨ ਤਾਂ ਉਨ੍ਹਾਂ ਨੂੰ ਕੁਝ ਉਮੀਦ ਬੱਝੀ ਹੈ। ਕਿਸਾਨ ਆਗੂ ਨੇ ਕਿਹਾ ਕਿ ਵਿਧਾਇਕ ਵੱਲੋ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ 50 ਹਜਾਰ ਰੁਪਏ ਪ੍ਰਤੀ ਕਿੱਲੇ ਦਾ ਖਰਚਾ ਦਿਵਾਇਆ ਜਾਵੇਗਾ।

ਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ