31 ਮਾਰਚ ਤੱਕ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਨੂੰ ਨਸ਼ਟ ਕਰਨ ਦਾ ਟੀਚਾ : ਡਿਪਟੀ ਕਮਿਸ਼ਨਰ

Updated On: 

14 Mar 2023 17:25 PM

Deputy Commissioner ਨੇ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਰਮੇ ਦੀ ਫਸਲ ਦੀ ਬਿਜਾਈ ਤੋਂ ਪਹਿਲਾਂ 31 ਮਾਰਚ ਤੱਕ ਆਪੋਂ-ਆਪਣੇ ਵਿਭਾਗ ਅਧੀਨ ਆਉਂਦੇ ਏਰੀਏ ਵਿੱਚ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਨੂੰ ਨਸ਼ਟ ਕਰਨ ਬਾਰੇ ਹਦਾਇਤ ਕੀਤੀ।

31 ਮਾਰਚ ਤੱਕ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਨੂੰ ਨਸ਼ਟ ਕਰਨ ਦਾ ਟੀਚਾ : ਡਿਪਟੀ ਕਮਿਸ਼ਨਰ

Agriculture News: 31 ਮਾਰਚ ਤੱਕ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਨੂੰ ਨਸ਼ਟ ਕਰਨ ਦਾ ਟੀਚਾ : ਡਿਪਟੀ ਕਮਿਸ਼ਨਰ।

Follow Us On

ਬਠਿੰਡਾ ਨਿਊਜ: ਨਰਮੇ ਦੀ ਫ਼ਸਲ (Cotton Crop) ਤੇ ਚਿੱਟੀ ਮੱਖੀ (White Bee) ਨਾਲ ਹੋਣ ਵਾਲੇ ਸੰਭਾਵੀ ਹਮਲੇ ਦੀ ਰੋਕਥਾਮ ਲਈ ਚਿੱਟੀ ਮੱਖੀ ਦੇ ਪਨਾਹਗਾਰ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਠ ਕੰਡਾ, ਧਤੂਰਾ, ਭੰਗ, ਗਾਜਰ ਘਾਹ, ਮਕੋਹ, ਗੁੱਤ ਪੱਟਣਾ ਤੇ ਜੰਗਲੀ ਸੂਰਜਮੁਖੀ ਨੂੰ ਨਸ਼ਟ ਕਰਨ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ (Deputy Commissiner Shaukat Ahmed Pare) ਨੇਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਚਿੱਟੀ ਮੱਖੀ ਦੀ ਰੋਕਥਾਮ ਸਬੰਧੀ ਵੱਧ ਤੋਂ ਵੱਧ ਕੈਂਪ ਲਗਾਏ ਜਾਣ

ਇਸ ਮੌਕੇ ਡੀਸੀ ਪਰੇ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿੱਚ ਚਿੱਟੀ ਮੱਖੀ ਦੀ ਰੋਕਥਾਮ ਸਬੰਧੀ ਵੱਧ ਤੋਂ ਵੱਧ ਕੈਂਪ ਲਗਾਏ ਜਾਣ। ਉਨ੍ਹਾਂ ਸਮੂਹ ਬੀਡੀਪੀਓ ਨੂੰ ਹਦਾਇਤ ਕਰਦਿਆਂ ਕਿਹਾ ਕਿ ਚਿੱਟੀ ਮੱਖੀ ਤੇ ਗੁਲਾਬੀ ਸੁੰਡੀ ਦੀ ਰੋਕਥਾਮ ਵੱਧ ਤੋਂ ਵੱਧ ਪਿੰਡਾਂ ਵਿੱਚ ਮੁਨਿਆਦੀ ਕਰਵਾ ਕੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਸਾਲ ਨਰਮੇ/ਕਪਾਹ ਦੇ ਬੀਜ ਦੀਆਂ ਪੀਏਯੂ. ਲੁਧਿਆਣਾ ਵੱਲੋਂ ਸਿਫਾਰਸ਼ ਕੀਤੀਆਂ ਕਿਸਮਾਂ ਦੇ ਬੀਜ ਹੀ ਬੀਜੇ ਜਾਣ ਅਤੇ ਇਹ ਬੀਜ ਸਿਰਫ਼ ਸਰਕਾਰੀ ਅਦਾਰਿਆਂ ਜਾਂ ਰਜਿਸਟਰਡ ਡੀਲਰਾਂ ਪਾਸੋਂ ਹੀ ਖਰੀਦਿਆ ਜਾਵੇ ਕਿਉਂਕਿ ਇਨ੍ਹਾਂ ਅਣ-ਅਧਿਕਾਰਤ ਬੀਜਾਂ ਤੇ ਵੀ ਚਿੱਟੀ ਮੱਖੀ ਪਨਾਹ ਲੈਂਦੀ ਹੈ ਅਤੇ ਨਰਮੇ ਦੇ ਝਾੜ ਤੇ ਅਸਰ ਪੈਂਦਾ ਹੈ।

ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਨੂੰ ਨਸ਼ਟ ਕਰਨ ਦਾ ਟੀਚਾ

ਡਿਪਟੀ ਕਮਿਸ਼ਨਰ ਵੱਲੋ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਡਿਪਟੀ ਡਾਇਰੈਕਟਰ ਬਾਗਬਾਨੀ ਨੂੰ ਉਨ੍ਹਾਂ ਦੇ ਵਿਭਾਗ ਅਧੀਨ ਆਉਂਦੀਆਂ ਸਬਜ਼ੀਆਂ ਜਿਵੇ ਕਿ ਬੈਂਗਣ, ਆਲੂ, ਟਮਾਟਰ, ਮਿਰਚਾਂ, ਮੂੰਗੀ ਅਤੇ ਖੀਰੇ ਆਦਿ ਦੇ ਫਾਰਮਾਂ ਜਾਂ ਖੇਤਾਂ ਵਿੱਚ ਵਿਸ਼ੇਸ਼ ਤੌਰ ਤੇ ਧਿਆਨ ਦੇਣ ਬਾਰੇ ਕਿਹਾ ਕਿਉਕਿ ਚਿੱਟੀ ਮੱਖੀ ਇਨ੍ਹਾਂ ਸਬਜ਼ੀਆਂ ਉਪਰ ਵੀ ਪਲਦੀ ਹੈ।ਇਸ ਦੌਰਾਨ ਭੂਮੀ ਪਰਖ ਅਫਸਰ ਡਾ. ਬਲਜਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਚ ਲਿਆਂਦਾ ਕਿ ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫਸਲ ਤੇ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਚਿੱਟੀ ਮੱਖੀ ਦੇ ਪਨਾਹਗਾਰ ਨਦੀਨਾਂ ਨੂੰ ਨਸ਼ਟ ਕਰਨ ਲਈ ਵਿਭਾਗ ਵੱਲੋਂ ਪਿੰਡ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ।

ਚਿੱਟੀ ਮੱਖੀ ਦੇ ਲਾਰਵੇ ਦੀ ਪਛਾਣ ਕਰਨ ਬਾਰੇ ਜਾਣਕਾਰੀ

ਮੀਟਿੰਗ ਦੌਰਾਨ ਖੇਤੀਬਾੜੀ ਵਿਭਾਗ ਵੱਲੋਂ ਤਿਆਰ ਕੀਤੀ ਪੀਪੀਟੀ ਰਾਹੀਂ ਸਮੂਹ ਵਿਭਾਗਾਂ ਨੂੰ ਪਨਾਹਗਾਰ ਨਦੀਨਾਂ ਤੇ ਚਿੱਟੀ ਮੱਖੀ ਦੇ ਲਾਰਵੇ ਅਤੇ ਅਡਲਟ ਦੀ ਪਛਾਣ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਭੂਮੀ ਪਰਖ ਅਫਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਨਰਮੇ/ਕਪਾਹ ਦੇ ਅਣ-ਅਧਿਕਾਰਤ ਬੀਜ (ਜੋ ਕਿ ਗੁਜਰਾਤੀ ਬੀਜ ਜਾਂ ਕਿਸੇ ਹੋਰ ਸੂਬਿਆਂ ਤੋ ਆਉਂਦਾ ਹੈ) ਨੂੰ ਜ਼ਿਲ੍ਹੇ ਵਿੱਚ ਆਉਣ ਤੋਂ ਰੋਕਣ ਸਬੰਧੀ ਜ਼ਿਲ੍ਹਾ ਪੱਧਰੀ ਟੀਮਾਂ ਦਾ ਗਠਨ ਕੀਤਾ ਜਾ ਚੁੱਕਾ ਹੈ। ਇਸ ਮੌਕੇ ਐਸਡੀਐਮ ਰਾਮਪੁਰਾ ਸ਼੍ਰੀ ਓਮ ਪ੍ਰਕਾਸ਼, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਗਗਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ