ਚੋਣਾਂ ਮਗਰੋਂ ਲੱਗੇਗਾ ਪੰਜਾਬ ਵਿੱਚ ਝੋਨਾ, ਸਰਕਾਰ ਨੇ ਕੀਤਾ ਤਰੀਕਾਂ ਦਾ ਐਲਾਨ, 8 ਘੰਟੇ ਮਿਲੇਗੀ ਬਿਜਲੀ
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਲਵਾ ਖੇਤਰ, ਜ਼ਿਲ੍ਹਿਆਂ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਇਸ ਤੋਂ ਬਾਹਰਲੇ ਜ਼ਿਲ੍ਹਿਆਂ ਵਿੱਚ ਕੌਮੀ ਸਰਹੱਦ ਦੀ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋ ਜਾਵੇਗੀ। ਜਦੋਂਕਿ ਪਿਛਲੇ ਸਾਲ ਮਾਲਵੇ ਵਿੱਚ ਝੋਨੇ ਦੀ ਲਵਾਈ 16 ਜੂਨ ਤੋਂ ਸ਼ੁਰੂ ਹੋਈ ਸੀ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਝੋਨੇ ਦੀ ਲੁਆਈ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਲੋਕ ਸਭਾ ਚੋਣਾਂ ਦਾ ਇੱਕ ਹਫ਼ਤਾ ਪੂਰਾ ਹੋਣ ਤੋਂ ਬਾਅਦ ਕਿਸਾਨ ਝੋਨਾ ਲਾਉਣਾ ਸ਼ੁਰੂ ਕਰ ਦੇਣਗੇ। ਝੋਨੇ ਦੀ ਲੁਆਈ ਦਾ ਸਮਾਂ 11 ਜੂਨ ਤੋਂ ਤੈਅ ਕੀਤਾ ਗਿਆ ਹੈ। ਇਹ ਪਿਛਲੇ ਸਾਲ ਨਾਲੋਂ ਪੰਜ ਦਿਨ ਪਹਿਲਾਂ ਹੈ। ਇਸ ਦੇ ਲਈ ਸੂਬੇ ਨੂੰ 2 ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਹਾਲਾਂਕਿ ਝੋਨੇ ਦੀ ਸਿੱਧੀ ਬਿਜਾਈ 15 ਤੋਂ 31 ਮਈ ਤੱਕ ਹੋਵੇਗੀ। ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਮਾਲਵਾ ਖੇਤਰ, ਜ਼ਿਲ੍ਹਿਆਂ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਇਸ ਤੋਂ ਬਾਹਰਲੇ ਜ਼ਿਲ੍ਹਿਆਂ ਵਿੱਚ ਕੌਮੀ ਸਰਹੱਦ ਦੀ ਕੰਡਿਆਲੀ ਤਾਰ ਤੋਂ ਪਾਰ ਝੋਨੇ ਦੀ ਲੁਆਈ 11 ਜੂਨ ਤੋਂ ਸ਼ੁਰੂ ਹੋ ਜਾਵੇਗੀ। ਜਦੋਂਕਿ ਪਿਛਲੇ ਸਾਲ ਮਾਲਵੇ ਵਿੱਚ ਝੋਨੇ ਦੀ ਲਵਾਈ 16 ਜੂਨ ਤੋਂ ਸ਼ੁਰੂ ਹੋਈ ਸੀ।
ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ 15 ਜੂਨ ਤੋਂ ਤੈਅ ਕੀਤੀ ਗਈ ਹੈ। ਜਦੋਂ ਕਿ ਪਿਛਲੇ ਸਾਲ 9 ਜ਼ਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦਾ ਆਖਰੀ ਪੜਾਅ 21 ਜੂਨ ਤੋਂ ਸ਼ੁਰੂ ਹੋਇਆ ਸੀ।
8 ਘੰਟੇ ਬਿਜਲੀ ਦਾ ਦਾਅਵਾ
ਬਿਜਲੀ ਵਿਭਾਗ ਨੇ ਝੋਨੇ ਦੀ ਲਵਾਈ ਸਮੇਂ ਬਿਜਲੀ ਸੰਕਟ ਨਾ ਪੈਦਾ ਹੋਣ ਨੂੰ ਯਕੀਨੀ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਰਕਾਰ ਵੱਲੋਂ ਪਹਿਲਾਂ ਹੀ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਪ੍ਰਕਿਰਿਆ ਨੂੰ ਕਿਵੇਂ ਪੂਰਾ ਕਰਨਾ ਹੈ। ਇਸ ਸਬੰਧੀ ਸਾਰੀ ਪ੍ਰਕਿਰਿਆ ਸਬੰਧਤ ਵਿਭਾਗ ਵੱਲੋਂ ਮੁਕੰਮਲ ਕੀਤੀ ਜਾ ਰਹੀ ਹੈ। ਹਾਲਾਂਕਿ ਜੂਨ ਤੋਂ ਗੋਇੰਦਵਾਲ ਥਰਮਲ ਪਲਾਂਟ ਸ਼ੁਰੂ ਕਰਨ ਦੀ ਯੋਜਨਾ ‘ਤੇ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਦੇ ਲਈ ਮਾਹਿਰਾਂ ਦੀ ਕਮੇਟੀ ਵੀ ਬਣਾਈ ਗਈ ਸੀ।