ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

PM Kisan Samman Nidhi Scheme ਨੂੰ ਲੈ ਕੇ ਵੱਡਾ ਅਪਡੇਟ, ਜਾਣੋ 14ਵੀਂ ਕਿਸ਼ਤ ਕਦੋਂ ਜਾਰੀ ਹੋਵੇਗੀ

ਪੀਐਮ ਮੋਦੀ ਨੇ 27 ਫਰਵਰੀ ਨੂੰ 13ਵੀਂ ਕਿਸ਼ਤ ਜਾਰੀ ਕੀਤੀ। ਉਦੋਂ 8 ਕਰੋੜ ਤੋਂ ਵੱਧ ਸੀਮਾਂਤ ਕਿਸਾਨਾਂ ਨੇ ਇਸ ਦਾ ਲਾਭ ਲਿਆ ਸੀ। ਕੇਂਦਰ ਦੀ ਭਾਜਪਾ ਸਰਕਾਰ ਨੇ ਸਾਲ 2019 ਵਿੱਚ ਪੀਐੱਮ ਕਿਸਾਨ ਯੋਜਨਾ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਮੋਦੀ ਸਰਕਾਰ ਹਰ ਸਾਲ ਕਿਸਾਨਾਂ ਨੂੰ 6000 ਰੁਪਏ ਦਿੰਦੀ ਹੈ। ਇਹ ਰਕਮ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ।

PM Kisan Samman Nidhi Scheme ਨੂੰ ਲੈ ਕੇ ਵੱਡਾ ਅਪਡੇਟ, ਜਾਣੋ 14ਵੀਂ ਕਿਸ਼ਤ ਕਦੋਂ ਜਾਰੀ ਹੋਵੇਗੀ
ਡਿਜੀਟਲ ਖੇਤੀਬਾੜੀ ‘ਤੇ ਪਤੰਜਲੀ ਨੇ ਕੀਤੀ ਰਿਸਰਚ
Follow Us
tv9-punjabi
| Published: 23 Apr 2023 21:25 PM

Agriculture News। ਹਾਲੇ ਵੀ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਸੀਮਾਂਤ ਅਤੇ ਛੋਟੇ ਕਿਸਾਨ ਸ਼ਾਹੂਕਾਰਾਂ ਤੋਂ ਕਰਜ਼ਾ ਲੈ ਕੇ ਖੇਤੀ ਕਰਦੇ ਹਨ। ਪਰ ਜਦੋਂ ਮੌਸਮ ਉਨ੍ਹਾਂ ਦਾ ਸਾਥ ਨਹੀਂ ਦਿੰਦਾ ਤਾਂ ਬੇਮੌਸਮੀ ਮੀਂਹ ਅਤੇ ਗੜ੍ਹੇਮਾਰੀ ਉਨ੍ਹਾਂ ਦੀਆਂ ਫਸਲਾਂ ਨੂੰ ਤਬਾਹ ਕਰ ਦਿੰਦੀ ਹੈ। ਅਜਿਹੀ ਸਥਿਤੀ ਵਿੱਚ ਕਿਸਾਨ ਕਰਜ਼ੇ ਵਿੱਚ ਡੁੱਬ ਜਾਂਦੇ ਹਨ। ਕਿਸਾਨਾਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੇਂਦਰ ਸਰਕਾਰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਚਲਾ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ (Modi Govt) ਇਸ ਸਕੀਮ ਤਹਿਤ ਕਿਸਾਨਾਂ ਨੂੰ ਹਰ ਸਾਲ ਹਜ਼ਾਰਾਂ ਰੁਪਏ ਦਿੰਦੀ ਹੈ। ਤੇ ਹੁਣ ਵਾਲੀ ਕਿਸ਼ਤ ਮਈ ਜਾਂ ਜੂਨ ਮਹੀਨੇ ਜਾਰੀ ਹੋ ਸਕਦੀ ਹੈ।

ਕਿਸਾਨ ਸਨਮਾਨ ਨਿਧੀ ਸਕੀਮ ਦੇ ਪੈਸੇ ਨਾਲ ਸਮੇਂ ਸਿਰ ਖਾਦ ਅਤੇ ਬੀਜ ਖਰੀਦ ਸਕਦੇ ਹਨ। ਅਜਿਹੀ ਸਥਿਤੀ ਵਿੱਚ ਉਨ੍ਹਾਂ ਨੂੰ ਸ਼ਾਹੂਕਾਰਾਂ ਤੋਂ ਕਰਜ਼ਾ ਲੈਣ ਦੀ ਲੋੜ ਨਹੀਂ ਹੈ। ਹਾਲਾਂਕਿ ਕੇਂਦਰ ਸਰਕਾਰ ਦੀ ਇਸ ਯੋਜਨਾ ਦਾ ਸੀਮਾਂਤ ਅਤੇ ਛੋਟੇ ਕਿਸਾਨਾਂ ਨੂੰ ਕਾਫੀ ਫਾਇਦਾ ਹੋਇਆ ਹੈ। ਉਨ੍ਹਾਂ ਦੀ ਆਰਥਿਕ ਹਾਲਤ ਪਹਿਲਾਂ ਦੇ ਮੁਕਾਬਲੇ ਸੁਧਰੀ ਹੈ।

2019 ‘ਚ ਕੀਤੀ ਸੀ ਪੀਐੱਮ ਕਿਸਾਨ ਯੋਜਨਾ ਸ਼ੁਰੂ

ਕੇਂਦਰ ਦੀ ਭਾਜਪਾ ਸਰਕਾਰ ਨੇ ਸਾਲ 2019 ਵਿੱਚ ਪੀਐੱਮ (PM) ਕਿਸਾਨ ਯੋਜਨਾ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਮੋਦੀ ਸਰਕਾਰ ਹਰ ਸਾਲ ਕਿਸਾਨਾਂ ਨੂੰ 6000 ਰੁਪਏ ਦਿੰਦੀ ਹੈ। ਇਹ ਰਕਮ ਕਿਸਾਨਾਂ ਦੇ ਖਾਤੇ ਵਿੱਚ ਟਰਾਂਸਫਰ ਕੀਤੀ ਜਾਂਦੀ ਹੈ। ਇਹ ਰਕਮ ਕਿਸਾਨਾਂ ਨੂੰ ਹਰ ਚਾਰ ਮਹੀਨੇ ਬਾਅਦ 2000 ਰੁਪਏ ਦੀ ਕਿਸ਼ਤ ਵਿੱਚ ਦਿੱਤੀ ਜਾਂਦੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਤੱਕ 13 ਕਿਸ਼ਤਾਂ ਜਾਰੀ ਕਰ ਚੁੱਕੇ ਹਨ। ਹੁਣ ਕਿਸਾਨ 14ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ।

ਜੂਨ ਮਹੀਨੇ ਵਿੱਚ ਹੋ ਸਕਦੀ ਹੈ ਕਿਸ਼ਤ ਜਾਰੀ

ਪਰ ਕਿਸਾਨਾਂ ਨੂੰ 14ਵੀਂ ਕਿਸ਼ਤ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਹੈ। ਕਿਹਾ ਜਾ ਰਿਹਾ ਹੈ ਕਿ ਮਈ ਅਤੇ ਜੂਨ ਮਹੀਨੇ ‘ਚ 14ਵੀਂ ਕਿਸ਼ਤ ਜਾਰੀ ਹੋ ਸਕਦੀ ਹੈ। ਹਾਲਾਂਕਿ ਸਰਕਾਰ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। 14ਵੀਂ ਕਿਸ਼ਤ ‘ਚ ਕਰੋੜਾਂ ਕਿਸਾਨਾਂ ਨੂੰ ਮਿਲੇਗਾ ਫਾਇਦਾ।

27 ਫਰਵਰੀ 2019 ਨੂੰ ਪੀਐੱਮ ਨੇ ਜਾਰੀ ਕੀਤੀ ਸੀ ਕਿਸ਼ਤ

ਦੱਸ ਦੇਈਏ ਕਿ ਪੀਐਮ ਮੋਦੀ ਨੇ 27 ਫਰਵਰੀ ਨੂੰ 13ਵੀਂ ਕਿਸ਼ਤ ਜਾਰੀ ਕੀਤੀ ਸੀ। ਉਦੋਂ 8 ਕਰੋੜ ਤੋਂ ਵੱਧ ਸੀਮਾਂਤ ਕਿਸਾਨਾਂ ਨੇ ਇਸ ਦਾ ਲਾਭ ਲਿਆ ਸੀ। ਇਸ ਲਈ 16800 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਹਾਲਾਂਕਿ, 13ਵੀਂ ਕਿਸ਼ਤ ਦੌਰਾਨ ਹਜ਼ਾਰਾਂ ਅਯੋਗ ਕਿਸਾਨਾਂ ਨੇ ਵੀ ਪ੍ਰਧਾਨ ਮੰਤਰੀ ਕਿਸਾਨ ਦਾ ਲਾਭ ਲਿਆ ਹੈ। ਹੁਣ ਉਨ੍ਹਾਂ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਦੀ ਰਕਮ ਵਾਪਸ ਕਰਨੀ ਪਵੇਗੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...
ਮਾਰਸ਼ਲ ਆਰਟਸ ਮਾਹਿਰ ਕਨਿਸ਼ਕ ਸ਼ਰਮਾ ਪਹੁੰਚੇ ਪੰਜਾਬ, ਸ਼ਾਹਰੁਖ ਤੋਂ ਲੈ ਕੇ ਮਾਧੁਰੀ ਤੱਕ ਨੂੰ ਦਿੱਤੀ ਹੈ ਟ੍ਰੇਨਿੰਗ!
ਮਾਰਸ਼ਲ ਆਰਟਸ ਮਾਹਿਰ ਕਨਿਸ਼ਕ ਸ਼ਰਮਾ ਪਹੁੰਚੇ ਪੰਜਾਬ, ਸ਼ਾਹਰੁਖ ਤੋਂ ਲੈ ਕੇ ਮਾਧੁਰੀ ਤੱਕ ਨੂੰ ਦਿੱਤੀ ਹੈ ਟ੍ਰੇਨਿੰਗ!...
ਲੁਧਿਆਣਾ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਕਤਲ, ਸੜਕ 'ਤੇ ਘਟਨਾ ਦੀਆਂ ਲਾਈਵ ਦੇਖੋ ਵੀਡੀਓ
ਲੁਧਿਆਣਾ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਕਤਲ, ਸੜਕ 'ਤੇ ਘਟਨਾ ਦੀਆਂ ਲਾਈਵ ਦੇਖੋ ਵੀਡੀਓ...