Wheat Procurement: ਕੈਬਿਨੇਟ ਮੰਤਰੀ ਕਟਾਰੂਚੱਕ ਨੇ ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ ਨਿਊਜ: ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਨਿਰਵਿਘਨ ਢੰਗ ਨਾਲ ਕਣਕ ਦੇ ਖਰੀਦ ਕਾਰਜ ਯਕੀਨੀ ਬਣਾਉਣ ਅਤੇ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਖਰੀਦ ਪ੍ਰਕਿਰਿਆ […]
ਚੰਡੀਗੜ੍ਹ ਨਿਊਜ: ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਨਿਰਵਿਘਨ ਢੰਗ ਨਾਲ ਕਣਕ ਦੇ ਖਰੀਦ ਕਾਰਜ ਯਕੀਨੀ ਬਣਾਉਣ ਅਤੇ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੁਰਾਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਮਜ਼ਦੂਰਾਂ, ਹੈਂਡਲਿੰਗ ਮਜਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਉਹਨਾਂ ਦੀ ਲਗਭਗ 600 ਕਰੋੜ ਰੁਪਏ ਦੀ ਅਦਾਇਗੀ ਸਮੇਂ ਸਿਰ ਜਾਰੀ ਕਰਨਾ ਯਕੀਨੀ ਬਣਾਉਣ।


