Wheat Procurement: ਕੈਬਿਨੇਟ ਮੰਤਰੀ ਕਟਾਰੂਚੱਕ ਨੇ ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

Published: 

11 May 2023 17:26 PM

Wheat Procurement: ਕੈਬਿਨੇਟ ਮੰਤਰੀ ਕਟਾਰੂਚੱਕ ਨੇ ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ
Follow Us On

ਚੰਡੀਗੜ੍ਹ ਨਿਊਜ: ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਮੌਜੂਦਾ ਹਾੜ੍ਹੀ ਦੇ ਮੰਡੀਕਰਨ ਸੀਜ਼ਨ ਦੌਰਾਨ ਨਿਰਵਿਘਨ ਢੰਗ ਨਾਲ ਕਣਕ ਦੇ ਖਰੀਦ ਕਾਰਜ ਯਕੀਨੀ ਬਣਾਉਣ ਅਤੇ ਸਾਰੇ ਭਾਈਵਾਲਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖੁਰਾਕ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀ ਮਜ਼ਦੂਰਾਂ, ਹੈਂਡਲਿੰਗ ਮਜਦੂਰਾਂ ਅਤੇ ਟਰਾਂਸਪੋਰਟਰਾਂ ਨੂੰ ਉਹਨਾਂ ਦੀ ਲਗਭਗ 600 ਕਰੋੜ ਰੁਪਏ ਦੀ ਅਦਾਇਗੀ ਸਮੇਂ ਸਿਰ ਜਾਰੀ ਕਰਨਾ ਯਕੀਨੀ ਬਣਾਉਣ।

ਮੰਤਰੀ ਨੇ ਦਿੱਤੀ ਕਣਕ ਖਰੀਦ ਦੀ ਜਾਣਕਾਰੀ

ਮੰਤਰੀ ਨੇ ਕਿਹਾ ਕਿ ਅੱਜ ਤੱਕ ਲਗਭਗ 700 ਸਬ ਮੰਡੀ ਯਾਰਡ ਅਤੇ ਅਸਥਾਈ ਮੰਡੀਆਂ ਖਰੀਦ ਕਾਰਜਾਂ ਨੂੰ ਸਫਲਤਾਪੂਰਵਕ ਮੁਕੰਮਲ ਕਰਨ ਉਪਰੰਤ ਬੰਦ ਕਰ ਦਿੱਤੀਆਂ ਗਈਆਂ ਹਨ। ਮੰਤਰੀ ਨੇ ਅੱਗੇ ਕਿਹਾ ਕਿ 10 ਮਈ ਤੱਕ 123 ਲੱਖ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਕਿਸਾਨਾਂ ਨੂੰ 24000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟ ਕੀਤੀ ਕਿ ਖਰਾਬ ਮੌਸਮ ਦੇ ਬਾਵਜੂਦ ਕਿਸਾਨਾਂ ਨੂੰ ਅਦਾਇਗੀਆਂ ਜਾਰੀ ਕਰਨ ਵਿੱਚ ਕੋਈ ਦੇਰੀ ਨਹੀਂ ਹੋਣ ਦਿੱਤੀ ਗਈ।

ਉਹਨਾਂ ਸਾਰੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਖਰੀਦ ਕਾਰਜਾਂ ‘ਤੇ ਨਜ਼ਰ ਰੱਖਣ ਦੀ ਹਦਾਇਤ ਵੀ ਕੀਤੀ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version