Central Government MSP Price: ਕੇਂਦਰ ਸਰਕਾਰ ਨੇ ਸਾਲ 2023-24 ਲਈ ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ, ਜਿਸ ਦੇ ਤਹਿਤ ਆਮ ਅਤੇ
ਝੋਨੇ (Rice) ਦੇ ਗ੍ਰੇਡ ਏ ਦੀਆਂ ਕੀਮਤਾਂ ਵਿੱਚ 143 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ, ਜਦ ਕਿ ਮੂੰਗੀ ਦੀਆਂ ਕੀਮਤਾਂ ਵਿੱਚ 803 ਰੁਪਏ ਦਾ ਵਾਧਾ ਕੀਤਾ ਗਿਆ ਹੈ। ਅਰਹਰ ਦੇ ਭਾਅ ਵਿੱਚ 400 ਰੁਪਏ ਅਤੇ 350 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ।
ਮੂੰਗਫਲੀ ਦੇ ਭਾਅ ਵਿੱਚ 527 ਰੁਪਏ ਪ੍ਰਤੀ ਕੁਇੰਟਲ ਅਤੇ ਮੱਕੀ ਦੇ ਭਾਅ ਵਿੱਚ 128 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਹੋਇਆ ਹੈ।
ਝੋਨੇ ਦਾ MSP ਰੇਟ 2183 ਰੁਪਏ ਪ੍ਰਤੀ ਕੁਇੰਟਲ
ਪ੍ਰਧਾਨ ਮੰਤਰੀ
ਨਰਿੰਦਰ ਮੋਦੀ (Narendra Modi) ਦੀ ਪ੍ਰਧਾਨਗੀ ਹੇਠ ਹੋਈ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿੱਚ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵਾਧਾ ਕਰਨ ਦੇ ਖੇਤੀਬਾੜੀ ਮੰਤਰਾਲੇ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ। 2022-23 ਵਿੱਚ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ 2040 ਰੁਪਏ ਪ੍ਰਤੀ ਕੁਇੰਟਲ ਸੀ, ਜਿਸ ਨੂੰ ਵਧਾ ਕੇ 2183 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।
ਕੇਂਦਰ ਨੇ ਫਸਲਾਂ ‘ਚ ਵਧਾਈ MSP
ਕੇਂਦਰ ਸਰਕਾਰ ਨੇ ਫਸਲਾਂ ਦੇ
ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧਾ ਕੀਤਾ ਹੈ। ਕੇਂਦਰ ਨੇ ਝੋਨੇ ਦੇ ਗ੍ਰੇਡ ਏ ਦਾ ਘੱਟੋ-ਘੱਟ ਸਮਰਥਨ ਮੁੱਲ 2060 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 2203 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਪਿਛਲੇ ਸਾਲ ਮੱਕੀ ਦਾ ਭਾਅ 1962 ਰੁਪਏ ਪ੍ਰਤੀ ਕੁਇੰਟਲ ਸੀ, ਜਿਸ ਨੂੰ ਵਧਾ ਕੇ 2090 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।
ਕਿਹੜੀ ਫਸਲ ‘ਚ ਕਿੰਨਾ ਵਾਧਾ ?
ਇੱਕ ਪ੍ਰੈਸ ਕਾਨਫਰੰਸ ਵਿੱਚ ਕੈਬਨਿਟ ਦੇ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪਿਊਸ਼ ਗੋਇਲ ਨੇ ਦੱਸਿਆ ਕਿ ਸਾਲ 2022-23 ਵਿੱਚ ਮੂੰਗੀ ਦਾ ਘੱਟੋ-ਘੱਟ ਸਮਰਥਨ ਮੁੱਲ 7755 ਰੁਪਏ ਪ੍ਰਤੀ ਕੁਇੰਟਲ ਸੀ, ਜਿਸ ਨੂੰ ਵਧਾ ਕੇ 8558 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।
ਅਰਹਰ ਦੀ ਦਾਲ ਦਾ ਭਾਅ ਪਿਛਲੇ ਸਾਲ 6600 ਰੁਪਏ ਪ੍ਰਤੀ ਕੁਇੰਟਲ ਸੀ, ਜਿਸ ਨੂੰ ਵਧਾ ਕੇ 7000 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਉੜਦ ਦੀ ਕੀਮਤ 6600 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 6950 ਰੁਪਏ ਪ੍ਰਤੀ ਕੁਇੰਟਲ ਅਤੇ ਮੂੰਗਫਲੀ ਦਾ ਘੱਟੋ-ਘੱਟ ਸਮਰਥਨ ਮੁੱਲ 5850 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 6377 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ