CM Maan to Farmers: ਸੀਐੱਮ ਮਾਨ ਨੂੰ ਵੀਡੀਓ ਜਾਰੀ ਕਰ ਕਿਸਾਨਾਂ ਨੂੰ ਕੀਤੀ ਇਹ ਅਪੀਲ, ਮੀਂਹ ਨੇ ਮੁੜ ਵਧਾਈ ਚਿੰਤਾ

Updated On: 

30 Mar 2023 19:43 PM

Agriculture News: ਸੀਐਮ ਮਾਨ ਨੇ ਕਿਹਾ ਕਿ ਪਿਛਲੇ ਮਹੀਨੇ ਹੋਈ ਖੋਜ ਤੋਂ ਪਤਾ ਲੱਗਾ ਹੈ ਕਿ ਹਰੇ ਛੋਲਿਆਂ ਦੀ ਫ਼ਸਲ ਵਿੱਚ ਚਿੱਟੇ ਮੱਛਰ ਪੈਦਾ ਹੁੰਦੇ ਹਨ। ਇਸ ਨਾਲ ਫ਼ਸਲ ਦਾ ਨੁਕਸਾਨ ਹੁੰਦਾ ਹੈ।

CM Maan to Farmers: ਸੀਐੱਮ ਮਾਨ ਨੂੰ ਵੀਡੀਓ ਜਾਰੀ ਕਰ ਕਿਸਾਨਾਂ ਨੂੰ ਕੀਤੀ ਇਹ ਅਪੀਲ, ਮੀਂਹ ਨੇ ਮੁੜ ਵਧਾਈ ਚਿੰਤਾ
Follow Us On

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਮੌਸਮ ਵਿਭਾਗ ਵੱਲੋਂ ਮੀਂਹ ਦੀ ਸੰਭਾਵਨਾ ਜਤਾਉਣ ਤੋਂ ਬਾਅਦ ਇੱਕ ਵੀਡੀਓ ਜਾਰੀ ਕਰਕੇ ਕਿਸਾਨਾਂ ਨੂੰ ਵਿਸ਼ੇਸ਼ ਅਪੀਲ ਕੀਤੀ ਹੈ। ਉਨ੍ਹਾਂ ਕਿਸਾਨਾਂ ਨੂੰ ਹਰੇ ਛੋਲਿਆਂ ਦੀ ਬਿਜਾਈ ਨਾ ਕਰਨ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਮੀਂਹ ਕਾਰਨ ਹੁਣ ਜ਼ਮੀਨ ਵਿੱਚ ਨਮੀ ਦੀ ਮਾਤਰਾ ਵੱਧ ਹੈ। ਜੇਕਰ ਇਸ ਤਰ੍ਹਾਂ ਬੀਜਿਆ ਜਾਵੇ ਤਾਂ ਇਸ ਦੀ ਫ਼ਸਲ ਬਰਬਾਦ ਹੋ ਸਕਦੀ ਹੈ। ਨਾਲ ਹੀ ਉਨ੍ਹਾਂ ਕਿਹਾ ਹੈ ਕਿ ਪਿਛਲੇ ਮਹੀਨੇ ਹੋਈ ਖੋਜ ਤੋਂ ਪਤਾ ਲੱਗਾ ਹੈ ਕਿ ਚਿੱਟੇ ਮੱਛਰ ਹਰੇ ਛੋਲਿਆਂ ਦੀ ਫ਼ਸਲ ਵਿੱਚ ਪੈਦਾ ਹੁੰਦੇ ਹਨ, ਜੋ ਫ਼ਸਲ ਨੂੰ ਨੁਕਸਾਨ ਪਹੁੰਚਾਉਂਦੇ ਹਨ। ਉਨ੍ਹਾਂ ਵਿਸ਼ੇਸ਼ ਤੌਰ ਤੇ ਬਠਿੰਡਾ, ਮੁਕਤਸਰ, ਫੈਜ਼ਗੜ੍ਹ ਅਤੇ ਮਾਨਸਾ ਦੇ ਕਿਸਾਨਾਂ ਨੂੰ ਹਰੇ ਛੋਲਿਆਂ ਦੀ ਬਿਜਾਈ ਨਾ ਕਰਨ ਦੀ ਅਪੀਲ ਕੀਤੀ ਹੈ।

ਕਈ ਹਿੱਸਿਆਂ ‘ਚ ਮੁੜ ਮੀਂਹ ਅਤੇ ਗੜ੍ਹੇਮਾਰੀ ਦਾ ਖਦਸ਼ਾ

ਜਿਕਰਯੋਗ ਹੈ ਕਿ ਪੰਜਾਬ ਵਿੱਚ ਅੱਜ ਅਤੇ ਕੱਲ੍ਹ ਪੰਜਾਬ ਦੇ ਕਈ ਹਿੱਸਿਆ ਵਿੱਚ ਭਾਰੀ ਮੀਂਹ ਅਤੇ ਮੁੜ ਗੜੇਮਾਰੀ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲ ਦੇ ਖਰਾਬੇ ਲਈ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ ਅਤੇ ਅਧਿਕਾਰਿਆਂ ਨੂੰ ਜਲਦ ਰਿਪੋਰਟ ਸੌਂਪਣ ਦੇ ਹੁਕਮ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਜਲਦ ਮਿਲ ਸਕੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version