ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Peddy Crop: ਝੋਨੇ ਦੀ ਬਿਜਾਈ ਲਈ ਸਰਕਾਰ ਦੀਆਂ ਤਿਆਰੀਆਂ ਪੂਰੀਆਂ, ਪੜਾਅਵਾਰ ਬਿਜਾਈ ਦਾ ਫੈਸਲਾ – ਸੀਐਮ ਮਾਨ

ਸੀਐੱਮ ਮਾਨ ਨੇ ਕਿਹਾ ਕਿ ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ ਹਰ ਹਾਲ ਚ ਸਰਕਾਰ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵੇਗੀ। ਉਨ੍ਹਾਂ ਭਰੋਸਾ ਦੁਆਇਆ ਕਿ ਕਿਸਾਨਾਂ ਨੂੰ ਬਿਜਲੀ ਦੇਣ ਲਈ ਸੂਬਾ ਸਰਕਾਰ ਕੋਲ ਕੋਲੇ ਦਾ 45 ਦਿਨਾਂ ਦਾ ਭੰਡਾਰ ਮੌਜੂਦ ਹੈ।

Peddy Crop: ਝੋਨੇ ਦੀ ਬਿਜਾਈ ਲਈ ਸਰਕਾਰ ਦੀਆਂ ਤਿਆਰੀਆਂ ਪੂਰੀਆਂ, ਪੜਾਅਵਾਰ ਬਿਜਾਈ ਦਾ ਫੈਸਲਾ - ਸੀਐਮ ਮਾਨ
Follow Us
tv9-punjabi
| Updated On: 15 May 2023 21:48 PM IST
ਚੰਡੀਗੜ੍ਹ ਨਿਊਜ: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਆਉਂਦੇ ਝੋਨੇ ਦੇ ਸੀਜ਼ਨ ਲਈ ਉਨ੍ਹਾਂ ਦੀ ਸਰਕਾਰ ਪੂਰੀ ਤਰ੍ਹਾਂ ਨਾਲ ਤਿਆਰ ਹੈ। ਮੁੱਖ ਮੰਤਰੀ ਮਾਨ ਨੇ ਸੂਬੇ ਦੇ ਕਿਸਾਨਾਂ ਨਾਲ ਰੂ-ਬ-ਰੂ ਹੁੰਦੇ ਹੋਏ ਕਿਹਾ ਕਿ ਸਰਕਾਰ ਨੇ ਪੜਾਅਵਾਰ ਝੋਨੇ ਦੀ ਬਿਜਾਈ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਝੋਨੇ ਦੀ ਬਿਜਾਈ ਦੀਆਂ ਤਰੀਕਾਂ ਦਾ ਵੀ ਐਲਾਨ ਕੀਤਾ। ਇਕ ਵੀਡੀਓ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਦੱਸਿਆ ਕਿ ਬੀਤੇ ਦਿਨਾਂ ਵਿੱਚ ਦੋ ਵਾਰ ਕਰਵਾਈਆਂ ਗਈਆਂ ਸਰਕਾਰ-ਕਿਸਾਨ ਮਿਲਣੀਆਂ ਦੌਰਾਨ ਕਿਸਾਨਾਂ ਤੋਂ ਕਈ ਸੁਝਾਅ ਮਿਲੇ ਸਨ। ਜਿਨ੍ਹਾਂ ਤੇ ਅਮਲ ਕਰਦਿਆਂ ਸਰਕਾਰ ਨੇ ਪੜਾਅਵਾਰ ਝੋਨੇ ਦੀ ਬਿਜਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਝੋਨੇ ਦੀ ਬਿਜਾਈ 10 ਜੂਨ, 16 ਜੂਨ, 19 ਜੂਨ ਅਤੇ 21 ਜੂਨ ਨੂੰ ਸ਼ੁਰੂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਦੀ ਪੜਾਅਵਾਰ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ।

ਸੀਐੱਮ ਮਾਨ ਨੇ ਦਿੱਤੀ ਪੜਾਅਵਾਰ ਬਿਜਾਈ ਦੀ ਜਾਣਕਾਰੀ

ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਕੌਮਾਂਤਰੀ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣ ਦੀ ਸ਼ੁਰੂਆਤ ਹੋਵੇਗੀ। ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ 21 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਇਸ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਪਹਿਲੇ ਪੜਾਅ ਦੀ ਲੁਆਈ ਦਾ ਕੰਮ 10 ਜੂਨ ਤੋਂ

ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਲਾਉਣ ਲਈ ਨਿਰਵਿਘਨ ਸਿੰਚਾਈ ਯਕੀਨੀ ਬਣਾਉਣ ਵਾਸਤੇ ਪਹਿਲੇ ਪੜਾਅ ਵਿੱਚ ਅੰਤਰਰਾਸ਼ਟਰੀ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਬਹੁਮੁੱਲੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਤਕਨੀਕ ਲਈ ਬਿਜਲੀ ਦੀ ਸਪਲਾਈ 20 ਮਈ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਪੜਾਅਵਾਰ ਬਿਜਾਈ ਲਈ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਰੀਕਾਂ ਤੋਂ ਪਹਿਲਾਂ ਝੋਨਾ ਲਾਉਣ ਤੋਂ ਗੁਰੇਜ਼ ਕਰਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਬੀਜਣ ਅਤੇ ਸਬਜ਼ੀਆਂ ਸਮੇਤ ਸਿੰਚਾਈ ਦੀਆਂ ਆਮ ਲੋੜਾਂ ਲਈ ਚਾਰ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

ਘਟ ਰਹੇ ਪਾਣੀ ਦੇ ਪੱਧਰ ਤੇ ਸੀਐੱਮ ਨੇ ਜਤਾਈ ਚਿੰਤਾ

ਸੀਐਮ ਮਾਨ ਨੇ ਅੱਗੇ ਕਿਹਾ ਕਿ ਤੇਜ਼ੀ ਨਾਲ ਘਟ ਰਹੇ ਧਰਤੀ ਹੇਠੇ ਪਾਣੀ ਦੇ ਪੱਧਰ ਨੂੰ ਠੋਸ ਤਰੀਕੇ ਨਾਲ ਰੋਕਣ ਨੂੰ ਲੈ ਕੇ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੀ ਤਕਨੀਕ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਪੂਸਾ ਕਿਸਮ ਦੇ ਝੋਨੇ ਦੀ ਲੁਆਈ ਤੋਂ ਗੁਰੇਜ਼ ਕਰਕੇ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਅਪਣਾਉਣ ਤਾਂ ਜੋ ਪੰਜਾਬ ਦੇ ਚੌਗਿਰਦੇ ਦੀ ਸਾਂਭ ਚ ਕੋਈ ਕਸਰ ਨਾ ਰਹਿ ਜਾਵੇ। ਸੀਐੱਮ ਮਾਨ ਨੇ ਕਿਹਾ ਕਿ ਡੀਐਸਆਰ ਤਕਨੀਕ ਦੀ ਚੋਣ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਸੂਬਾ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ
ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਕਹਿਰ, ਜਾਣੋ ਕਿੱਥੇ ਜਾਰੀ ਹੋਇਆ ਅਲਰਟ...
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!
Putin India Visit: ਪੁਤਿਨ ਦੇ ਨਾਲ ਆ ਰਹੀ ਅੱਧੀ ਕੈਬਨਿਟ ... ਪਾਕਿਸਤਾਨ ਤੋਂ ਲੈ ਕੇ ਅਮਰੀਕਾ ਤੱਕ ਦੀ ਵਧੀ ਟੈਨਸ਼ਨ!...
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...