Peddy Crop: ਝੋਨੇ ਦੀ ਬਿਜਾਈ ਲਈ ਸਰਕਾਰ ਦੀਆਂ ਤਿਆਰੀਆਂ ਪੂਰੀਆਂ, ਪੜਾਅਵਾਰ ਬਿਜਾਈ ਦਾ ਫੈਸਲਾ – ਸੀਐਮ ਮਾਨ
ਸੀਐੱਮ ਮਾਨ ਨੇ ਕਿਹਾ ਕਿ ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਨੂੰ ਹਰ ਹਾਲ ਚ ਸਰਕਾਰ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਵੇਗੀ। ਉਨ੍ਹਾਂ ਭਰੋਸਾ ਦੁਆਇਆ ਕਿ ਕਿਸਾਨਾਂ ਨੂੰ ਬਿਜਲੀ ਦੇਣ ਲਈ ਸੂਬਾ ਸਰਕਾਰ ਕੋਲ ਕੋਲੇ ਦਾ 45 ਦਿਨਾਂ ਦਾ ਭੰਡਾਰ ਮੌਜੂਦ ਹੈ।
ਸੀਐੱਮ ਮਾਨ ਨੇ ਦਿੱਤੀ ਪੜਾਅਵਾਰ ਬਿਜਾਈ ਦੀ ਜਾਣਕਾਰੀ
ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਕੌਮਾਂਤਰੀ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਸੀਐਮ ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣ ਦੀ ਸ਼ੁਰੂਆਤ ਹੋਵੇਗੀ। ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ 21 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਇਸ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।ਪਿਛਲੇ ਸਾਲ ਅਸੀਂ ਇੱਕ ਤਜ਼ਰਬਾ ਕੀਤਾ ਸੀ ਤੇ ਇੱਕ ਦਮ ਝੋਨਾ ਲਾਉਣ ਦੀ ਬਜਾਏ ਪੰਜਾਬ ਨੂੰ 2-3 ਭਾਗਾਂ ‘ਚ ਵੰਡਿਆ ਸੀ ਤੇ ਉਹ ਤਜ਼ਰਬਾ ਬਹੁਤ ਸਫ਼ਲ ਰਿਹਾ ਸੀ…ਇਸ ਵਾਰ ਵੀ ਅਸੀਂ ਪੰਜਾਬ ਨੂੰ ਚਾਰ ਭਾਗਾਂ ‘ਚ ਵੰਡ ਰਹੇ ਹਾਂਕਿਸਾਨਾਂ ਤੋਂ ਸੁਝਾਅ ਲੈਣ ਤੋਂ ਬਾਅਦ ਅਸੀਂ ਝੋਨੇ ਦੀ ਲਵਾਈ 10 ਜੂਨ ਤੋਂ ਸ਼ੁਰੂ ਕਰਨ ਜਾ ਰਹੇ ਹਾਂ..ਜੋ ਕਿ 10, 16, 19 ਅਤੇ pic.twitter.com/vuS5jTs62j
— Bhagwant Mann (@BhagwantMann) May 15, 2023
ਪਹਿਲੇ ਪੜਾਅ ਦੀ ਲੁਆਈ ਦਾ ਕੰਮ 10 ਜੂਨ ਤੋਂ
ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਲਾਉਣ ਲਈ ਨਿਰਵਿਘਨ ਸਿੰਚਾਈ ਯਕੀਨੀ ਬਣਾਉਣ ਵਾਸਤੇ ਪਹਿਲੇ ਪੜਾਅ ਵਿੱਚ ਅੰਤਰਰਾਸ਼ਟਰੀ ਸਰਹੱਦ ‘ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਬਹੁਮੁੱਲੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਤਕਨੀਕ ਲਈ ਬਿਜਲੀ ਦੀ ਸਪਲਾਈ 20 ਮਈ ਤੋਂ ਸ਼ੁਰੂ ਹੋ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਪੜਾਅਵਾਰ ਬਿਜਾਈ ਲਈ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਰੀਕਾਂ ਤੋਂ ਪਹਿਲਾਂ ਝੋਨਾ ਲਾਉਣ ਤੋਂ ਗੁਰੇਜ਼ ਕਰਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਬੀਜਣ ਅਤੇ ਸਬਜ਼ੀਆਂ ਸਮੇਤ ਸਿੰਚਾਈ ਦੀਆਂ ਆਮ ਲੋੜਾਂ ਲਈ ਚਾਰ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।ਘਟ ਰਹੇ ਪਾਣੀ ਦੇ ਪੱਧਰ ਤੇ ਸੀਐੱਮ ਨੇ ਜਤਾਈ ਚਿੰਤਾ
ਸੀਐਮ ਮਾਨ ਨੇ ਅੱਗੇ ਕਿਹਾ ਕਿ ਤੇਜ਼ੀ ਨਾਲ ਘਟ ਰਹੇ ਧਰਤੀ ਹੇਠੇ ਪਾਣੀ ਦੇ ਪੱਧਰ ਨੂੰ ਠੋਸ ਤਰੀਕੇ ਨਾਲ ਰੋਕਣ ਨੂੰ ਲੈ ਕੇ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੀ ਤਕਨੀਕ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਪੂਸਾ ਕਿਸਮ ਦੇ ਝੋਨੇ ਦੀ ਲੁਆਈ ਤੋਂ ਗੁਰੇਜ਼ ਕਰਕੇ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਅਪਣਾਉਣ ਤਾਂ ਜੋ ਪੰਜਾਬ ਦੇ ਚੌਗਿਰਦੇ ਦੀ ਸਾਂਭ ਚ ਕੋਈ ਕਸਰ ਨਾ ਰਹਿ ਜਾਵੇ। ਸੀਐੱਮ ਮਾਨ ਨੇ ਕਿਹਾ ਕਿ ਡੀਐਸਆਰ ਤਕਨੀਕ ਦੀ ਚੋਣ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸ਼ੀ ਵਜੋਂ ਸੂਬਾ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓLoading...
Unable to load recommendations.
Follow Us
