Punjab Weather: ਪੰਜਾਬ ਦੇ ਕਈ ਜਿਲ੍ਹਿਆਂ ‘ਚ ਮੀਂਹ, ਮੰਡੀਆਂ ‘ਚ ਮੀਂਹ ਨੇ ਕਿਸਾਨਾਂ ਦੀ ਫਸਲ ਕੀਤੀ ਖਰਾਬ
Punjab Weather Alert: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਦਲਿਆ ਮੌਸਮ ਦਾ ਮਿਜ਼ਾਜ। ਕਈ ਜਿਲ੍ਹਿਆਂ ਵਿੱਚ ਭਿਆਨਕ ਗਰਮੀ ਤੋਂ ਬਾਅਦ ਹਲਕੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ।
Punjab Weather: ਅਪ੍ਰੈਲ ਦੇ ਮਹਿਨੇ ਵਿੱਚ ਹੀ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ (Department of Meteorology) ਮੁਤਾਬਕ ਅੱਜ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਸੀ ਤੋਂ ਰਾਹਤ ਮਿਲ ਸਕਦੀ ਹੈ। ਬੀਤੀ ਰਾਤ ਪੰਜਾਬ ਦੇ ਕੁੱਝ ਜਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ ਹੈ। ਪਰ ਇਸ ਹਲਕੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਹੋਰ ਵਧਾ ਦਿੱਤਾ ਹੈ।
ਪੰਜਾਬ ਦੇ ਦੋਆਬਾ ਅਤੇ ਮਾਝਾ ਦੇ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਅਸਰ ਵੇਖਣ ਨੂੰ ਹੈ। ਦੁਪਹਿਰ ਬਾਅਦ ਜਿੱਥੇ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਤਾਪਮਾਨ 42 ਡਿਗਰੀ ਸੈਲਸੀਅਸ ਦੇ ਕਰੀਬ ਦੇਣ ਨੂੰ ਮਿਲਿਆ।
ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਹੇਠ ਪਈ ਫਸਲ
ਮਹੀਂ ਨੇ ਇੱਕ ਵਾਰ ਮੁੜ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਕਿਉਂਕਿ ਕਿਸਾਨਾਂ ਦੀਆਂ ਫਸਲਾਂ ਲਿਫਟਿੰਗ ਲਈ ਮੰਡੀਆਂ (Punjab Mandi) ਵਿੱਚ ਖੁੱਲ੍ਹੇ ਅਸਮਾਨ ਹੇਠ ਪਈ ਹੈ। ਬੀਤੀ ਦਿਨ ਹੋਈ ਹਲਕੀ ਬਾਰਿਸ਼ ਨੇ ਕਿਸਾਨਾਂ ਦੀਆਂ ਫਸਲਾਂ ਖਰਬਾ ਕਰ ਦਿੱਤੀਆਂ ਹਨ। ਜਿਸ ਤੋਂ ਬਾਅਦ ਕਾਫੀ ਪ੍ਰੇਸ਼ਾਨ ਹਨ ਅਤੇ ਮਦਦ ਲਈ ਸਰਕਾਰ ਤੋਂ ਗੁਹਾਰ ਲੱਗਾ ਰਹੇ ਹਨ। ਬੀਤੇ ਕੱਲ੍ਹ ਹੀ ਕਿਸਾਨਾਂ ਵੱਲੋਂ ਕਣਕ ਦੀ ਖਰੀਦ ‘ਤੇ ਕੇਂਦਰ ਵੱਲੋਂ ਲਾਏ ਗਏ ਕੱਟ ਖਿਲਾਫ ਪੰਜਾਬ ਭਰ ਵਿੱਚ ਰੋਲਾਂ ਰੋਕ ਕੇ ਰੋਸ ਜਤਾਇਆ ਗਿਆ।
ਪ੍ਰਤੀ ਏਕੜ 15 ਹਜ਼ਾਰ ਮੁਆਵਜ਼ੇ ਦਾ ਐਲਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਅਬੋਹਰ ਦੀ ਦਾਣਾ ਮੰਡੀ ਵਿਖੇ ਕਿਸਾਨਾਂ ਦੀ ਬੇਮੌਸਮੀ ਬਰਸਾਤ (Unseasonal Rain) ਕਾਰਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ਾ ਦੇਣ ਦੀ ਪ੍ਰਕਰਿਆ ਸ਼ੁਰੂ ਕੀਤੀ ਗਈ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਪ੍ਰਤੀ ਏਕੜ 15 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਫਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੋਇਆ ਹੈ ਉਸ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗੀ।