ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Farmers Dharna: ਫਸਲਾਂ ਦੀ ਗਿਰਦਾਵਰੀ ਨਾ ਹੋਣ ਤੋਂ ਨਰਾਜ ਕਿਸਾਨਾਂ ਨੇ ਅਧਿਕਾਰੀਆਂ ਨੂੰ ਬਣਾਇਆ ਬੰਧਕ

Chief Minister ਵੱਲੋਂ ਐਲਾਨ ਕੀਤਾ ਗਿਆ ਕੀ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਉਹ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਦੇ ਚੈੱਕ ਅਬੋਹਰ ਤੋਂ ਵੰਡਨੇ ਸ਼ੁਰੂ ਕਰਨਗੇ।

Farmers Dharna: ਫਸਲਾਂ ਦੀ ਗਿਰਦਾਵਰੀ ਨਾ ਹੋਣ ਤੋਂ ਨਰਾਜ ਕਿਸਾਨਾਂ ਨੇ ਅਧਿਕਾਰੀਆਂ ਨੂੰ ਬਣਾਇਆ ਬੰਧਕ
Follow Us
arvinder-taneja-fazilka
| Updated On: 11 Apr 2023 15:38 PM

ਜਲਾਲਾਬਾਦ ਨਿਊਜ: ਮੰਗ ਨਾ ਮੰਨੇ ਜਾਣ ਤੋਂ ਨਰਾਜ ਕਿਸਾਨਾਂ ਨੇ ਮਾਲ ਵਿਭਾਗ ਅਤੇ ਐਗਰੀਕਲਚਰ ਵਿਭਾਗ ਦੇ ਅਧਿਕਾਰੀਆਂ ਨੂੁੰ ਬਧੰਕ ਬਣਾ ਲਿਆ। ਕਿਸਾਨਾਂ ਦਾ ਇਲਜਾਮ ਕਿ ਸਰਕਾਰ ਦੇ ਵੱਲੋਂ ਮਾਲ ਵਿਭਾਗ ਅਤੇ ਐਗਰੀਕਲਚਰ ਵਿਭਾਗ ਦੀ ਡਿਊਟੀ ਲਗਾਈ ਗਈ ਹੈ, ਪਰ ਇਨ੍ਹਾਂ ਵਿਭਾਗਾਂ ਵਿੱਚ ਆਪਸੀ ਤਾਲਮੇਲ ਦੀ ਕਮੀ ਦੇ ਚਲਦੇ ਅਧਿਕਾਰੀ ਕਿਸਾਨਾਂ ਦੇ ਖੇਤਾਂ ਤੱਕ ਨਹੀਂ ਪਹੁੰਚ ਰਹੇ ਹਨ। ਕਿਸਾਨਾਂ ਦਾ ਇਲਜਾਮ ਇਹ ਵੀ ਹੈ ਕਿ ਮਾਲ ਵਿਭਾਗ ਦੇ ਪਟਵਾਰੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਅਣਗਹਿਲੀ ਦੱਸਦੇ ਹਨ ਜਦੋਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਟਵਾਰੀਆਂ ਨੂੰ ਇਸ ਲਈ ਜਿੰਮੇਦਾਰ ਮੰਨ ਰਹੇ ਹਨ।

ਜਿਸ ਤੋਂ ਬਾਅਦ ਰੋਸ ਵਿੱਚ ਕਿਸਾਨਾਂ ਦੇ ਵੱਲੋਂ ਅੱਜ ਜਲਾਲਾਬਾਦ ਦੇ ਬਲਾਕ ਖੇਤੀਬਾੜੀ ਦਫ਼ਤਰ ਵਿਖੇ ਮੰਗ-ਪੱਤਰ ਖੇਤੀਬਾੜੀ ਅਫਸਰ ਨੂੰ ਦੇਣ ਦਾ ਫ਼ੈਸਲਾ ਕੀਤਾ ਗਿਆ। ਕਿਸਾਨ ਜਦੋਂ ਉਹ ਇਥੇ ਪਹੁੰਚੇ ਤਾਂ ਵਿਭਾਗ ਦੇ ਕਰਮਚਾਰੀਆਂ ਨੇ ਦੱਸਿਆ ਕਿ ਬਲਾਕ ਖੇਤੀਬਾੜੀ ਅਫਸਰ ਤੋ ਛੁੱਟੀ ਤੇ ਹਨ ਇਸੇ ਦੌਰਾਨ ਕਿਸਾਨਾਂ ਨੇ ਇਲਜਾਮ ਲਗਾਏ ਕਿ ਇਥੇ ਮੌਜੂਦ ਕਰਮਚਾਰੀਆਂ ਦੇ ਵੱਲੋਂ ਮੰਗਣ ਤੇ ਵੀ ਉਨ੍ਹਾਂ ਨੂੰ ਪੀਣ ਵਾਲਾ ਪਾਣੀ ਨਹੀਂ ਦਿੱਤਾ ਗਿਆ ਜਿਸ ਤੋਂ ਬਾਅਦ ਕਿਸਾਨ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੇ ਖਿਲਾਫ਼ ਨਾਅਰੇਬਾਜ਼ੀ ਕਰਨ ਲੱਗੇ ਅਤੇ ਖੇਤੀਬਾੜੀ ਦਫਤਰ ਦੇ ਗੇਟ ਦੇ ਵਿਚ ਹੀ ਧਰਨਾ ਲਾ ਕੇ ਬੈਠ ਗਏ।

ਅਧਿਕਾਰੀਆਂ ਨੂੰ ਬਣਾਇਆ ਬੰਧਕ

ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਅਧਿਕਾਰੀ ਆਕੇ ਉਨ੍ਹਾਂ ਤੋਂ ਮੰਗ ਪੱਤਰ ਨਹੀਂ ਲੈਂਦੇ ਉਦੋਂ ਤਕ ਉਹ ਦਫ਼ਤਰ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਬਾਹਰ ਨਹੀਂ ਜਾਣ ਦੇਣਗੇ ਤਕਰੀਬਨ 3 ਤੋ 4 ਘੰਟਿਆਂ ਤੱਕ ਕਿਸਾਨਾਂ ਵੱਲੋਂ ਕਰਮਚਾਰੀਆਂ ਨੂੰ ਦਫ਼ਤਰ ਦੇ ਵਿੱਚ ਹੀ ਬੰਦੀ ਬਣਾਈ ਰੱਖਿਆ, ਜਿਸ ਤੋਂ ਬਾਅਦ ਨਾਇਬ ਤਹਿਸੀਲਦਾਰ ਪਹੁੰਚੇ ਅਤੇ ਉਨ੍ਹਾਂ ਨੇ ਕਿਸਾਨਾਂ ਤੋਂ ਮੰਗ ਪੱਤਰ ਲਿਆ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਇਸ ਮੰਗ ਪੱਤਰ ਦੇ ਰੂਪ ਵਿੱਚ ਸਰਕਾਰ ਤੱਕ ਭੇਜ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਕਿਸਾਨਾਂ ਦੇ ਵੱਲੋਂ ਧਰਨਾ ਸਮਾਪਤ ਕੀਤਾ ਗਿਆ।

ਜਿਕਰਯੋਗ ਹੈ ਕਿ ਪੰਜਾਬ ਵਿੱਚ ਬੀਤੇ ਦਿਨੀਂ ਲਗਾਤਾਰ ਹੋਈ ਬਰਸਾਤ ਅਤੇ ਗੜੇਮਾਰੀ ਦੇ ਨਾਲ ਖਰਾਬ ਹੋਈਆਂ ਫਸਲਾਂ ਦੇ ਸਬੰਧ ਵਿੱਚ ਸਰਕਾਰ ਵੱਲੋਂ ਸਪੈਸ਼ਲ ਗਿਰਦਾਵਰੀ ਕਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਆਖੀ ਗਈ ਹੈ। ਇਸ ਦੇ ਤਹਿਤ ਖੇਤੀਬਾੜੀ ਵਿਭਾਗ ਅਤੇ ਮਾਲ ਵਿਭਾਗ ਦੇ ਪਟਵਾਰੀਆਂ ਦੀ ਡਿਊਟੀ ਲਗਾਈ ਗਈ ਹੈ ਕਿ ਉਹ ਕਿਸਾਨਾਂ ਦੇ ਖੇਤਾਂ ਵਿੱਚ ਖਰਾਬ ਹੋਈ ਕਣਕ ਦੀ ਫਸਲ ਦਾ ਮੁਆਇਨਾ ਕਰਨ ਅਤੇ ਆਪਣੀ ਰਿਪੋਰਟ ਤਿਆਰ ਕਰ ਸਰਕਾਰ ਨੂੰ ਭੇਜਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...