Farmers Dharna: ਫਸਲਾਂ ਦੀ ਗਿਰਦਾਵਰੀ ਨਾ ਹੋਣ ਤੋਂ ਨਰਾਜ ਕਿਸਾਨਾਂ ਨੇ ਅਧਿਕਾਰੀਆਂ ਨੂੰ ਬਣਾਇਆ ਬੰਧਕ
Chief Minister ਵੱਲੋਂ ਐਲਾਨ ਕੀਤਾ ਗਿਆ ਕੀ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਉਹ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ੇ ਦੇ ਚੈੱਕ ਅਬੋਹਰ ਤੋਂ ਵੰਡਨੇ ਸ਼ੁਰੂ ਕਰਨਗੇ।
ਅਧਿਕਾਰੀਆਂ ਨੂੰ ਬਣਾਇਆ ਬੰਧਕ
ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਅਧਿਕਾਰੀ ਆਕੇ ਉਨ੍ਹਾਂ ਤੋਂ ਮੰਗ ਪੱਤਰ ਨਹੀਂ ਲੈਂਦੇ ਉਦੋਂ ਤਕ ਉਹ ਦਫ਼ਤਰ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਬਾਹਰ ਨਹੀਂ ਜਾਣ ਦੇਣਗੇ ਤਕਰੀਬਨ 3 ਤੋ 4 ਘੰਟਿਆਂ ਤੱਕ ਕਿਸਾਨਾਂ ਵੱਲੋਂ ਕਰਮਚਾਰੀਆਂ ਨੂੰ ਦਫ਼ਤਰ ਦੇ ਵਿੱਚ ਹੀ ਬੰਦੀ ਬਣਾਈ ਰੱਖਿਆ, ਜਿਸ ਤੋਂ ਬਾਅਦ ਨਾਇਬ ਤਹਿਸੀਲਦਾਰ ਪਹੁੰਚੇ ਅਤੇ ਉਨ੍ਹਾਂ ਨੇ ਕਿਸਾਨਾਂ ਤੋਂ ਮੰਗ ਪੱਤਰ ਲਿਆ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਇਸ ਮੰਗ ਪੱਤਰ ਦੇ ਰੂਪ ਵਿੱਚ ਸਰਕਾਰ ਤੱਕ ਭੇਜ ਦਿੱਤੀਆਂ ਜਾਣਗੀਆਂ। ਇਸ ਤੋਂ ਬਾਅਦ ਕਿਸਾਨਾਂ ਦੇ ਵੱਲੋਂ ਧਰਨਾ ਸਮਾਪਤ ਕੀਤਾ ਗਿਆ। ਜਿਕਰਯੋਗ ਹੈ ਕਿ ਪੰਜਾਬ ਵਿੱਚ ਬੀਤੇ ਦਿਨੀਂ ਲਗਾਤਾਰ ਹੋਈ ਬਰਸਾਤ ਅਤੇ ਗੜੇਮਾਰੀ ਦੇ ਨਾਲ ਖਰਾਬ ਹੋਈਆਂ ਫਸਲਾਂ ਦੇ ਸਬੰਧ ਵਿੱਚ ਸਰਕਾਰ ਵੱਲੋਂ ਸਪੈਸ਼ਲ ਗਿਰਦਾਵਰੀ ਕਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਆਖੀ ਗਈ ਹੈ। ਇਸ ਦੇ ਤਹਿਤ ਖੇਤੀਬਾੜੀ ਵਿਭਾਗ ਅਤੇ ਮਾਲ ਵਿਭਾਗ ਦੇ ਪਟਵਾਰੀਆਂ ਦੀ ਡਿਊਟੀ ਲਗਾਈ ਗਈ ਹੈ ਕਿ ਉਹ ਕਿਸਾਨਾਂ ਦੇ ਖੇਤਾਂ ਵਿੱਚ ਖਰਾਬ ਹੋਈ ਕਣਕ ਦੀ ਫਸਲ ਦਾ ਮੁਆਇਨਾ ਕਰਨ ਅਤੇ ਆਪਣੀ ਰਿਪੋਰਟ ਤਿਆਰ ਕਰ ਸਰਕਾਰ ਨੂੰ ਭੇਜਨ।
Follow Us
