ਕਿਸਾਨਾਂ ਨੂੰ ਝੋਨੇ ਦੀ ਲਵਾਈ ‘ਚ ਹੋ ਸਕਦੀ ਹੈ ਇਹ ਪ੍ਰੇਸ਼ਾਨੀ, ਪੰਜਾਬ ਦੇ 12 ਜ਼ਿਲ੍ਹਿਆਂ ‘ਚ ਹੀਟਵੇਵ ਅਲਰਟ ਜਾਰੀ
ਪੰਜਾਬ ਦੇ ਕੁਝ ਜਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦੀ ਸ਼ੁਰਆਤ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਵਿਭਾਗ ਵੱਲੋਂ ਅੱਠ ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਗਰਮੀ ਦਾ ਅਸਰ ਕਿਤੇ ਨਾ ਕਿਤੇ ਦੇਖਣ ਨੂੰ ਮਿਲਦਾ ਹੈ। ਸਬਜੀਆਂ ਅਤੇ ਫਲਾਂ ਦੀਆਂ ਕੀਮਤਾਂ ਵੱਧ ਜਾਂਦੀਆਂ ਹਨ।
ਪੰਜਾਬ ‘ਚ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਲੂ ਦਾ ਹੋਰ ਸਾਹਮਣਾ ਕਰਨਾ ਪੈ ਸਕਦਾ ਹੈ। ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਤੇ ਹੀਟ ਲਈ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸੂਬੇ ਦੇ ਕਰੀਬ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਹੁਣ 42 ਡਿਗਰੀ ਨੂੰ ਪਾਰ ਕਰ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ ਹੈ।
ਪੰਜਾਬ ਦੇ ਕੁਝ ਜਿਲ੍ਹਿਆਂ ਵਿੱਚ ਝੋਨੇ ਦੀ ਲਵਾਈ ਦੀ ਸ਼ੁਰਆਤ ਹੋ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਵਿਭਾਗ ਵੱਲੋਂ ਅੱਠ ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਗਰਮੀ ਦਾ ਅਸਰ ਕਿਤੇ ਨਾ ਕਿਤੇ ਦੇਖਣ ਨੂੰ ਮਿਲਦਾ ਹੈ। ਸਬਜੀਆਂ ਅਤੇ ਫਲਾਂ ਦੀਆਂ ਕੀਮਤਾਂ ਵੱਧ ਜਾਂਦੀਆਂ ਹਨ।
ਕਿਸਾਨਾਂ ਲਈ ਕੀ ਹਨ ਚੁਣੌਤੀਆਂ
ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਜਾਣਕਾਰੀ ਦਿੰਦਿਆ ਦੱਸਿਆ ਕਿ ਲਗਾਤਾਰ ਪੈ ਰਹੀ ਗਰਮੀ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਣ ਦੇ ਨਾਲ-ਨਾਲ ਪਸ਼ੂ-ਪੰਛੀ ਅਤੇ ਪੌਦੇ ਵੀ ਗਰਮੀ ਦਾ ਕਹਿਰ ਝੇਲ ਰਹੇ ਹਨ। ਇਸ ਦੇ ਨਾਲ ਹੀ ਕਿਸਾਨ ਵੀ ਇਸ ਗਰਮੀ ਤੋਂ ਦੁਖੀ ਹਨ। ਕਿਉਂਕਿ ਖੇਤੀ ਕਰ ਰਹੇ ਕਿਸਾਨਾਂ ਲਈ ਆਪਣੀ ਫ਼ਸਲ ਨੂੰ ਲਗਾਤਾਰ ਪੈ ਰਹੀ ਕਹਿਰ ਤੋਂ ਬਚਾਉਣਾ ਬਹੁਤ ਹੀ ਚੁਣੌਤੀਪੂਰਨ ਕੰਮ ਹੈ। ਇਸ ਮੌਸਮ ਵਿੱਚ ਜ਼ਿਆਦਾਤਰ ਕਿਸਾਨ ਬਾਗਬਾਨੀ ਫਸਲਾਂ ਯਾਨੀ ਸਬਜ਼ੀਆਂ ਦੀ ਕਾਸ਼ਤ ਕਰਦੇ ਹਨ।ਇਹ ਸਬਜ਼ੀਆਂ ਅੱਤ ਦੀ ਗਰਮੀ ਅਤੇ ਲੂ ਵਿੱਚ ਸੁੱਕਣ ਲੱਗ ਜਾਂਦੀਆਂ ਹਨ। ਜਿਸ ਕਾਰਨ ਕਿਸਾਨਾਂ ਦਾ ਕਾਫੀ ਨੁਕਸਾਨ ਹੋ ਰਿਹਾ ਹੈ।
ਇਹ ਵੀ ਪੜ੍ਹੋ: ਗਰਮੀ ਨੇ ਵਧਾਈ ਬਿਜਲੀ ਦੀ ਡਿਮਾਂਡ, ਅਗਲੇ 4 ਦਿਨ ਹੀਟ ਵੇਵ ਚੱਲਣ ਦੀ ਸੰਭਾਵਨਾ
ਲੇਬਰ ਦੀ ਘਾਟ ਅਤੇ ਪਾਣੀ ਦੀ ਕੰਮੀ
ਦਰਅਸਲ, ਝੋਨੇ ਦੀ ਫਸਲ ਲਗਾਈ ਜਾ ਰਹੀ ਹੈ। ਇਸ ਅੱਤ ਦੀ ਗਰਮੀ ਵਿੱਚ ਜ਼ਮੀਨ ਪਾਣੀ ਜਿਆਦਾ ਸੌਖਦੀ ਹੈ। ਫਸਲਾਂ ਲਈ ਪਾਣੀ ਪੂਰਾ ਕਰਨਾ ਵੀ ਕਿਸਾਨਾਂ ਲਈ ਚੁਣੌਤੀ ਬਣ ਗਿਆ ਹੈ। ਇਨ੍ਹਾਂ ਦਿਨਾਂ ਵਿੱਚ ਲੇਬਰ ਦੀ ਘਾਟ ਵੀ ਕਾਫੀ ਵੱਧ ਜਾਂਦੀ ਹੈ। ਜਿਸ ਕਾਰਨ ਕਿਸਾਨਾਂ ਨੂੰ ਝੋਨੇ ਦੀ ਲਵਾਈ ਵਿੱਚ ਕਾਫੀ ਪ੍ਰੇਸ਼ਾਨੀ ਹੁੰਦੀ ਹੈ। ਬਾਹਰੀ ਸੂਬਿਆਂ ਤੋਂ ਆਈ ਲੇਬਰ ਆਸਾਨ ਤਰੀਕੇ ਨਾਲ ਨਹੀਂ ਮਿਲਦੀ ਹੈ।
ਇਹ ਵੀ ਪੜ੍ਹੋ