AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Farmer Protest: ਕਣਕ ਦੇ ਖਰੀਦ ਭਾਅ ‘ਤੇ ਕੇਂਦਰ ਵੱਲੋ ਲਗਾਏ ਕੱਟ ਖਿਲਾਫ਼ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਸੌਂਪੇ ਮੰਗ ਪੱਤਰ

Farmer's Demands:ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗ ਪੱਤਰਾਂ 'ਤੇ ਗੌਰ ਨਾ ਕਰਕੇ ਸ਼ਰਤਾਂ ਵਾਪਿਸ ਨਹੀਂ ਲਈਆਂ ਗਈਆਂ ਤਾਂ ਜਥੇਬੰਦੀ ਆਪਣੇ ਐਲਾਨ ਮੁਤਾਬਿਕ 23 ਅਪ੍ਰੈਲ ਨੂੰ ਰੇਲ ਰੋਕੋ ਮੋਰਚਾ ਸ਼ੁਰੂ ਕਰਨ 'ਤੇ ਮਜਬੂਰ ਹੋਵੇਗੀ। ਜਿਸਦੀ ਵਜ੍ਹਾ ਕਾਰਨ ਲੋਕਾਂ ਨੂੰ ਆਉਣ ਵਾਲੀ ਪਰੇਸ਼ਾਨੀ ਲਈ ਜਿੰਮੇਵਾਰ ਸਰਕਾਰ ਹੋਵੇਗੀ |

lalit-sharma
| Published: 17 Apr 2023 15:04 PM IST
Share
ਅੰਮ੍ਰਿਤਸਰ ਨਿਊਜ: ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ (Wheat Procurement) ਤੇ ਬੇਲੋੜੀਆਂ ਸ਼ਰਤਾਂ ਮੜ੍ਹ ਕੇ ਭਾਅ ਤੇ ਲਗਾਏ ਕੱਟ ਨੂੰ ਵਾਪਿਸ ਕਰਵਾਉਣ ਲਈ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਭਾਰੀ ਰੋਸ ਜਤਾਇਆ ਗਿਆ। ਇਸ ਦੇ ਤਹਿਤ ਉਨ੍ਹਾਂ ਵੱਲੋਂ ਸੂਬਾ ਪੱਧਰੀ ਰੋਸ ਪ੍ਰੋਗਰਾਮ ਦਾ ਪ੍ਰਬੰਧ ਕੀਤਾਗਿਆ। ਇਸ ਦੇ ਤਹਿਤ ਜਿਲ੍ਹਾ ਅੰਮ੍ਰਿਤਸਰ ਵੱਲੋ ਸੂਬਾਈ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਹੀ ਹੇਠ ਕਿਸਾਨਾਂ ਡੀਸੀ ਦਫਤਰ ਅੰਮ੍ਰਿਤਸਰ ਵਿਚ ਪੀਸੀਐੱਸ ਅਧਿਕਾਰੀ ਵਰੁਣ, ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੂੰ ਮੰਗ ਪੱਤਰ ਸੌਂਪੇ। ਇਸ ਮੌਕੇ ਆਗੂਆਂ ਨੇ ਕਿਹਾ ਕਿ ਗੜੇਮਾਰੀ ਤੇ ਬੇਮੌਸਮੀ ਕੁਦਰਤੀ ਮਾਰ ਤੋਂ ਬਾਅਦ ਕਿਸਾਨਾਂ ਉੱਤੇ ਸਰਕਾਰ ਵੱਲੋਂ ਇਹਨਾਂ ਸ਼ਰਤਾਂ ਦੇ ਰੂਪ ਵਿਚ ਹੋਏ ਹਮਲੇ ਦੇ ਖਿਲਾਫ਼ ਲੋਕਾਂ ਵਿੱਚ ਗੁੱਸਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨਾ ਸਿਰਫ 6-18% ਸੁੰਗੜੇ ਦਾਣੇ ਅਤੇ 10-80% ਬਦਰੰਗੇ ਦਾਣੇ ਤੇ 5.31 ਰੁਪਏ ਤੋਂ ਲੈ ਕੇ 31.87 ਰੁਪਏ ਤੱਕ ਦੇ ਕੱਟਾਂ ਨੂੰ ਵਾਪਿਸ ਲਵੇ, ਸਗੋਂ ਮੌਸਮੀ ਤਬਦੀਲੀ ਕਾਰਨ ਪੈ ਰਹੀ ਬੇਮੌਸਮੀ ਬਰਸਾਤ ਦੀ ਮਾਰ ਕਾਰਨ ਨੁਕਸਾਨ ਨਾਲ ਘਟੇ ਝਾੜ ਦੀ ਭਰਪਾਈ ਲਈ 300 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਨਸ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਖੇਤ ਮਜਦੂਰ ਨੂੰ ਉਜਰਤ ਦਾ 50% ਮੁਆਵਜਾ ਦਿੱਤਾ ਜਾਵੇ। ਆਗੂਆਂ ਦੇ ਵਫਦ ਨੇ ਮੁਖ ਖੇਤੀਬੜੀ ਅਫਸਰ ਜਤਿੰਦਰ ਸਿੰਘ ਗਿੱਲ ਨੂੰ ਮੰਗ ਪੱਤਰ ਦਿੰਦੇ ਹੋਏ ਖੇਤੀਬਾੜੀ ਵਿਚ ਮੌਜੂਦਾ ਅਤੇ ਆਉਣ ਵਾਲੀ ਝੋਨੇ ਦੀ ਫਸਲ ਸੰਬੰਧੀ ਮੁਸ਼ਕਿਲਾਂ ਤੇ ਵਿਚਾਰ ਚਰਚਾ ਕਰਕੇ ਇਨ੍ਹਾਂ ਤੇ ਅਗਾਊਂ ਪ੍ਰਬੰਧ ਕਰਨ ਦੀ ਤਾਕੀਦ ਕਰਦਿਆਂ ਹਰ ਤਰਾਂ ਦੀਆਂ ਫਸਲਾਂ ਦੇ ਖਰਾਬੇ ਦੀ ਰਕਮ ਜਲਦ ਤੋਂ ਜਲਦ ਖਾਤਿਆਂ ਵਿਚ ਪਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਅਸੀਂ ਰੇਲਾਂ ਜਾਮ ਕਰਨਾ ਨਹੀਂ ਚਾਹੁੰਦੇ, ਪਰ ਜੇਕਰ ਸਰਕਾਰ ਨੇ ਸਾਡੀਆਂ ਮੰਗ ਨਹੀਂ ਮੰਨੀਆਂ ਤਾਂ ਉਹ ਅਜਿਹਾ ਕਰਨ ਤੇ ਮਜਬੂਰ ਹੋ ਜਾਣਗੇ। ਨਾਲ ਹੀ ਕਿਸਾਨ ਆਗੂ ਨੇ ਕਿਹਾ ਕਿ ਉਹ ਸਰਕਾਰ ਨੂੰ ਅਪੀਲ ਕਰਦੇ ਹਾਂ ਬੈਂਕ ਦੇ ਕਰਜੇ ਦੀਆਂ ਕਿਸ਼ਤਾਂ ਨੂੰ ਇੱਕ ਸਾਲ ਅੱਗੇ ਪਾਇਆ ਜਾਵੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...