Farmer Protest: ਕਣਕ ਦੇ ਖਰੀਦ ਭਾਅ ‘ਤੇ ਕੇਂਦਰ ਵੱਲੋ ਲਗਾਏ ਕੱਟ ਖਿਲਾਫ਼ ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਸੌਂਪੇ ਮੰਗ ਪੱਤਰ

Published: 

17 Apr 2023 15:04 PM

Farmer's Demands:ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਮੰਗ ਪੱਤਰਾਂ 'ਤੇ ਗੌਰ ਨਾ ਕਰਕੇ ਸ਼ਰਤਾਂ ਵਾਪਿਸ ਨਹੀਂ ਲਈਆਂ ਗਈਆਂ ਤਾਂ ਜਥੇਬੰਦੀ ਆਪਣੇ ਐਲਾਨ ਮੁਤਾਬਿਕ 23 ਅਪ੍ਰੈਲ ਨੂੰ ਰੇਲ ਰੋਕੋ ਮੋਰਚਾ ਸ਼ੁਰੂ ਕਰਨ 'ਤੇ ਮਜਬੂਰ ਹੋਵੇਗੀ। ਜਿਸਦੀ ਵਜ੍ਹਾ ਕਾਰਨ ਲੋਕਾਂ ਨੂੰ ਆਉਣ ਵਾਲੀ ਪਰੇਸ਼ਾਨੀ ਲਈ ਜਿੰਮੇਵਾਰ ਸਰਕਾਰ ਹੋਵੇਗੀ |

Follow Us On

ਅੰਮ੍ਰਿਤਸਰ ਨਿਊਜ: ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ (Wheat Procurement) ਤੇ ਬੇਲੋੜੀਆਂ ਸ਼ਰਤਾਂ ਮੜ੍ਹ ਕੇ ਭਾਅ ਤੇ ਲਗਾਏ ਕੱਟ ਨੂੰ ਵਾਪਿਸ ਕਰਵਾਉਣ ਲਈ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਭਾਰੀ ਰੋਸ ਜਤਾਇਆ ਗਿਆ। ਇਸ ਦੇ ਤਹਿਤ ਉਨ੍ਹਾਂ ਵੱਲੋਂ ਸੂਬਾ ਪੱਧਰੀ ਰੋਸ ਪ੍ਰੋਗਰਾਮ ਦਾ ਪ੍ਰਬੰਧ ਕੀਤਾਗਿਆ। ਇਸ ਦੇ ਤਹਿਤ ਜਿਲ੍ਹਾ ਅੰਮ੍ਰਿਤਸਰ ਵੱਲੋ ਸੂਬਾਈ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਹੀ ਹੇਠ ਕਿਸਾਨਾਂ ਡੀਸੀ ਦਫਤਰ ਅੰਮ੍ਰਿਤਸਰ ਵਿਚ ਪੀਸੀਐੱਸ ਅਧਿਕਾਰੀ ਵਰੁਣ, ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਨੂੰ ਮੰਗ ਪੱਤਰ ਸੌਂਪੇ।

ਇਸ ਮੌਕੇ ਆਗੂਆਂ ਨੇ ਕਿਹਾ ਕਿ ਗੜੇਮਾਰੀ ਤੇ ਬੇਮੌਸਮੀ ਕੁਦਰਤੀ ਮਾਰ ਤੋਂ ਬਾਅਦ ਕਿਸਾਨਾਂ ਉੱਤੇ ਸਰਕਾਰ ਵੱਲੋਂ ਇਹਨਾਂ ਸ਼ਰਤਾਂ ਦੇ ਰੂਪ ਵਿਚ ਹੋਏ ਹਮਲੇ ਦੇ ਖਿਲਾਫ਼ ਲੋਕਾਂ ਵਿੱਚ ਗੁੱਸਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨਾ ਸਿਰਫ 6-18% ਸੁੰਗੜੇ ਦਾਣੇ ਅਤੇ 10-80% ਬਦਰੰਗੇ ਦਾਣੇ ਤੇ 5.31 ਰੁਪਏ ਤੋਂ ਲੈ ਕੇ 31.87 ਰੁਪਏ ਤੱਕ ਦੇ ਕੱਟਾਂ ਨੂੰ ਵਾਪਿਸ ਲਵੇ, ਸਗੋਂ ਮੌਸਮੀ ਤਬਦੀਲੀ ਕਾਰਨ ਪੈ ਰਹੀ ਬੇਮੌਸਮੀ ਬਰਸਾਤ ਦੀ ਮਾਰ ਕਾਰਨ ਨੁਕਸਾਨ ਨਾਲ ਘਟੇ ਝਾੜ ਦੀ ਭਰਪਾਈ ਲਈ 300 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਨਸ ਦਿੱਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਖੇਤ ਮਜਦੂਰ ਨੂੰ ਉਜਰਤ ਦਾ 50% ਮੁਆਵਜਾ ਦਿੱਤਾ ਜਾਵੇ।

ਆਗੂਆਂ ਦੇ ਵਫਦ ਨੇ ਮੁਖ ਖੇਤੀਬੜੀ ਅਫਸਰ ਜਤਿੰਦਰ ਸਿੰਘ ਗਿੱਲ ਨੂੰ ਮੰਗ ਪੱਤਰ ਦਿੰਦੇ ਹੋਏ ਖੇਤੀਬਾੜੀ ਵਿਚ ਮੌਜੂਦਾ ਅਤੇ ਆਉਣ ਵਾਲੀ ਝੋਨੇ ਦੀ ਫਸਲ ਸੰਬੰਧੀ ਮੁਸ਼ਕਿਲਾਂ ਤੇ ਵਿਚਾਰ ਚਰਚਾ ਕਰਕੇ ਇਨ੍ਹਾਂ ਤੇ ਅਗਾਊਂ ਪ੍ਰਬੰਧ ਕਰਨ ਦੀ ਤਾਕੀਦ ਕਰਦਿਆਂ ਹਰ ਤਰਾਂ ਦੀਆਂ ਫਸਲਾਂ ਦੇ ਖਰਾਬੇ ਦੀ ਰਕਮ ਜਲਦ ਤੋਂ ਜਲਦ ਖਾਤਿਆਂ ਵਿਚ ਪਾਉਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਅਸੀਂ ਰੇਲਾਂ ਜਾਮ ਕਰਨਾ ਨਹੀਂ ਚਾਹੁੰਦੇ, ਪਰ ਜੇਕਰ ਸਰਕਾਰ ਨੇ ਸਾਡੀਆਂ ਮੰਗ ਨਹੀਂ ਮੰਨੀਆਂ ਤਾਂ ਉਹ ਅਜਿਹਾ ਕਰਨ ਤੇ ਮਜਬੂਰ ਹੋ ਜਾਣਗੇ। ਨਾਲ ਹੀ ਕਿਸਾਨ ਆਗੂ ਨੇ ਕਿਹਾ ਕਿ ਉਹ ਸਰਕਾਰ ਨੂੰ ਅਪੀਲ ਕਰਦੇ ਹਾਂ ਬੈਂਕ ਦੇ ਕਰਜੇ ਦੀਆਂ ਕਿਸ਼ਤਾਂ ਨੂੰ ਇੱਕ ਸਾਲ ਅੱਗੇ ਪਾਇਆ ਜਾਵੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ