Farmers Protest: MSP ਨੂੰ ਲੈ ਕੇ ਗੱਲਬਾਤ ਨਕਾਮ, ਪੰਜਾਬ, ਹਰਿਆਣਾ ਅਤੇ ਯੂਪੀ ਸਮੇਤ ਕਈ ਸੂਬਿਆਂ ਦੇ ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ NH ਕੀਤਾ ਜਾਮ
National Highway Jam: ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਹੈ। ਘੱਟੋ-ਘੱਟ ਸਮਰਥਨ ਮੁੱਲ ਲਾਗੂ ਕਰਨ ਲਈ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਹੁਣ ਕੁਰੂਕਸ਼ੇਤਰ ਤੋਂ ਦਿੱਲੀ ਵੱਲ ਰਵਾਨਾ ਹੋ ਰਹੇ ਹਨ।

ਪੁਰਾਣੀ ਤਸਵੀਰ. Photo: PTI
Farmers Protest: ਕੁਰੂਕਸ਼ੇਤਰ ‘ਚ ਕਿਸਾਨ ਆਗੂਆਂ (Kisan Leaders) ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਗੱਲਬਾਤ ਅਸਫਲ ਰਹੀ ਹੈ। ਗੱਲਬਾਤ ਦੇ ਅਸਫਲ ਹੋਣ ਤੋਂ ਬਾਅਦ ਕਿਸਾਨਾਂ ਨੇ ਕੁਰੂਕਸ਼ੇਤਰ ਵਿੱਚ ਪਿੱਪਲੀ ਰੈਲੀ ਵਿੱਚ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਹੈ। ਘੱਟੋ-ਘੱਟ ਸਮਰਥਨ ਮੁੱਲ ਲਾਗੂ ਕਰਨ ਲਈ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਹੁਣ ਕੁਰੂਕਸ਼ੇਤਰ ਤੋਂ ਦਿੱਲੀ ਵੱਲ ਰਵਾਨਾ ਹੋ ਰਹੇ ਹਨ।
ਕੁਰੂਕਸ਼ੇਤਰ ਦੀ ਪਿੱਪਲੀ ਅਨਾਜ ਮੰਡੀ ਵਿੱਚ ਅੱਜ ਐਮਐਸਪੀ (MSP)ਦਿਲਾਓ ਕਿਸਾਨ ਬਚਾਓ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਹਰਿਆਣਾ ਵਿੱਚ ਸੂਰਜਮੁਖੀ ਦੀ ਫ਼ਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦੀ ਮੰਗ ਨੂੰ ਲੈ ਕੇ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਸਮੇਤ ਕਈ ਹੋਰ ਕਿਸਾਨ ਆਗੂ ਵੀ ਇਸ ਰੈਲੀ ਵਿੱਚ ਸ਼ਿਰਕਤ ਕਰਨਗੇ ਅਤੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਰੈਲੀ ਵਿੱਚ ਹਰਿਆਣਾ ਤੋਂ ਇਲਾਵਾ ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਕਿਸਾਨ ਵੱਡੀ ਗਿਣਤੀ ਵਿੱਚ ਭਾਗ ਲੈ ਰਹੇ ਹਨ। ਕਿਸਾਨ ਆਗੂ ਇਸ ਕਿਸਾਨ ਰੈਲੀ ਵਿੱਚ ਭਵਿੱਖ ਦੀ ਰਣਨੀਤੀ ਦਾ ਖੁਲਾਸਾ ਕਰਨਗੇ।