Farmers Protest: MSP ਨੂੰ ਲੈ ਕੇ ਗੱਲਬਾਤ ਨਕਾਮ, ਪੰਜਾਬ, ਹਰਿਆਣਾ ਅਤੇ ਯੂਪੀ ਸਮੇਤ ਕਈ ਸੂਬਿਆਂ ਦੇ ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ NH ਕੀਤਾ ਜਾਮ

Updated On: 

12 Jun 2023 15:57 PM

National Highway Jam: ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਹੈ। ਘੱਟੋ-ਘੱਟ ਸਮਰਥਨ ਮੁੱਲ ਲਾਗੂ ਕਰਨ ਲਈ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਹੁਣ ਕੁਰੂਕਸ਼ੇਤਰ ਤੋਂ ਦਿੱਲੀ ਵੱਲ ਰਵਾਨਾ ਹੋ ਰਹੇ ਹਨ।

Farmers Protest: MSP ਨੂੰ ਲੈ ਕੇ ਗੱਲਬਾਤ ਨਕਾਮ, ਪੰਜਾਬ, ਹਰਿਆਣਾ ਅਤੇ ਯੂਪੀ ਸਮੇਤ ਕਈ ਸੂਬਿਆਂ ਦੇ ਕਿਸਾਨਾਂ ਨੇ ਦਿੱਲੀ-ਚੰਡੀਗੜ੍ਹ NH ਕੀਤਾ ਜਾਮ

Photo: PTI

Follow Us On

Farmers Protest: ਕੁਰੂਕਸ਼ੇਤਰ ‘ਚ ਕਿਸਾਨ ਆਗੂਆਂ (Kisan Leaders) ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਗੱਲਬਾਤ ਅਸਫਲ ਰਹੀ ਹੈ। ਗੱਲਬਾਤ ਦੇ ਅਸਫਲ ਹੋਣ ਤੋਂ ਬਾਅਦ ਕਿਸਾਨਾਂ ਨੇ ਕੁਰੂਕਸ਼ੇਤਰ ਵਿੱਚ ਪਿੱਪਲੀ ਰੈਲੀ ਵਿੱਚ ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਐਲਾਨ ਕੀਤਾ ਹੈ। ਘੱਟੋ-ਘੱਟ ਸਮਰਥਨ ਮੁੱਲ ਲਾਗੂ ਕਰਨ ਲਈ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਹੁਣ ਕੁਰੂਕਸ਼ੇਤਰ ਤੋਂ ਦਿੱਲੀ ਵੱਲ ਰਵਾਨਾ ਹੋ ਰਹੇ ਹਨ।

ਕੁਰੂਕਸ਼ੇਤਰ ਦੀ ਪਿੱਪਲੀ ਅਨਾਜ ਮੰਡੀ ਵਿੱਚ ਅੱਜ ਐਮਐਸਪੀ (MSP)ਦਿਲਾਓ ਕਿਸਾਨ ਬਚਾਓ ਰੈਲੀ ਕੀਤੀ ਜਾ ਰਹੀ ਹੈ। ਇਹ ਰੈਲੀ ਹਰਿਆਣਾ ਵਿੱਚ ਸੂਰਜਮੁਖੀ ਦੀ ਫ਼ਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦੀ ਮੰਗ ਨੂੰ ਲੈ ਕੇ ਕੀਤੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਆਗੂ ਰਾਕੇਸ਼ ਟਿਕੈਤ ਸਮੇਤ ਕਈ ਹੋਰ ਕਿਸਾਨ ਆਗੂ ਵੀ ਇਸ ਰੈਲੀ ਵਿੱਚ ਸ਼ਿਰਕਤ ਕਰਨਗੇ ਅਤੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਇਸ ਰੈਲੀ ਵਿੱਚ ਹਰਿਆਣਾ ਤੋਂ ਇਲਾਵਾ ਪੰਜਾਬ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਦੇ ਕਿਸਾਨ ਵੱਡੀ ਗਿਣਤੀ ਵਿੱਚ ਭਾਗ ਲੈ ਰਹੇ ਹਨ। ਕਿਸਾਨ ਆਗੂ ਇਸ ਕਿਸਾਨ ਰੈਲੀ ਵਿੱਚ ਭਵਿੱਖ ਦੀ ਰਣਨੀਤੀ ਦਾ ਖੁਲਾਸਾ ਕਰਨਗੇ।

ਪਿਛਲੇ ਹਫ਼ਤੇ ਕਿਸਾਨਾਂ ‘ਤੇ ਹੋਇਆ ਸੀ ਲਾਠੀਚਾਰਜ

ਇਸ ਤੋਂ ਪਹਿਲਾਂ 6 ਜੂਨ ਨੂੰ ਕਿਸਾਨਾਂ ਨੇ ਇਸ ਮੰਗ ਨੂੰ ਲੈ ਕੇ ਕੁਰੂਕਸ਼ੇਤਰ ਦੇ ਸ਼ਾਹਬਾਦ (Shahbad) ‘ਚ ਪ੍ਰਦਰਸ਼ਨ ਕੀਤਾ ਸੀ। ਉਦੋਂ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ। ਗੁਰਨਾਮ ਸਿੰਘ ਚੜੂਨੀ ਸਮੇਤ ਕਈ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦਿੱਲੀ-ਚੰਡੀਗੜ੍ਹ ਹਾਈਵੇਅ (Delhi-Chandigarh Highway) ‘ਤੇ ਲੰਮਾ ਜਾਮ ਲੱਗਾ ਹੋਇਆ ਹੈ। ਵੱਡੀ ਗਿਣਤੀ ‘ਚ ਕਿਸਾਨ ਹਾਈਵੇਅ ‘ਤੇ ਇਕੱਠੇ ਹੋ ਗਏ ਹਨ। ਇੱਥੇ ਭਾਰੀ ਪੁਲਿਸ ਬਲ ਤਾਇਨਾਤ ਹੈ। ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਨ। ਸਰਕਾਰ ਤੋਂ ਸਿਰਫ਼ ਇੱਕ ਹੀ ਮੰਗ ਹੈ ਕਿ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ ਅਨੁਸਾਰ ਕੀਤੀ ਜਾਵੇ।

ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਦੀ ਮੰਗ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਗੁਰਨਾਮ ਸਿੰਘ ਚੜੂਨੀ (Gurnam Singh Chaduni) ਨੇ ਕਿਸਾਨਾਂ ਨੂੰ ਇਕੱਠੇ ਹੋਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਕੁਰੂਕਸ਼ੇਤਰ ਦੇ ਸ਼ਾਹਬਾਦ ਇਲਾਕੇ ‘ਚ ਨੈਸ਼ਨਲ ਹਾਈਵੇ-44 ‘ਤੇ ਜਾਮ ਲਗਾ ਦਿੱਤਾ ਸੀ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਅਨੁਸਾਰ 6400 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਉਨ੍ਹਾਂ ਦੀ ਉਪਜ ਖਰੀਦੇ। ਕਿਸਾਨਾਂ ਦਾ ਕਹਿਣਾ ਹੈ ਕਿ ਮਾਰਚ-ਅਪ੍ਰੈਲ ਵਿੱਚ ਹੋਈ ਬੇਮੌਸਮੀ ਬਰਸਾਤ ਕਾਰਨ ਉਨ੍ਹਾਂ ਦੀ ਫ਼ਸਲ ਖਰਾਬ ਹੋ ਗਈ ਸੀ। ਹਰਿਆਣਾ ਸਰਕਾਰ ਨੇ ਬਾਅਦ ਵਿੱਚ 67,758 ਕਿਸਾਨਾਂ ਨੂੰ ਮੁਆਵਜ਼ੇ ਦਾ ਐਲਾਨ ਕੀਤਾ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ