AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Green & Clean Punjab: ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਸਰਕਾਰ ਦੀ ਪਹਿਲਕਦਮੀ, ਇਸ ਸਾਲ 1.26 ਕਰੋੜ ਬੂਟੇ ਲਾਉਣ ਦਾ ਟੀਚਾ

Green Punjab: ਜੰਗਲਾਤ ਵਿਭਾਗ ਵੱਲੋਂ ਵਾਤਾਵਰਨ ਨਾਲ ਜੁੜੇ ਪ੍ਰਸਿੱਧ ਸਲੋਗਨਾਂ ਦੇ 250 ਤੋਂ ਵੱਧ ਸਾਈਨ ਬੋਰਡ ਤਿਆਰ ਕਰਕੇ ਸੜਕਾਂ ਉੱਤੇ ਲਗਾਏ ਗਏ ਹਨ। ਜਿਨ੍ਹਾਂ ਰਾਹੀਂ ਲੋਕਾਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਹੋਵੇਗੀ।

Green & Clean Punjab: ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਸਰਕਾਰ ਦੀ ਪਹਿਲਕਦਮੀ, ਇਸ ਸਾਲ 1.26 ਕਰੋੜ ਬੂਟੇ ਲਾਉਣ ਦਾ ਟੀਚਾ
tv9-punjabi
| Updated On: 12 May 2023 17:56 PM IST
Share
ਚੰਡੀਗੜ੍ਹ ਨਿਊਜ:ਪੰਜਾਬ ਸਰਕਾਰ ਨੇ ਸੂਬੇ ਨੂੰ ਹਰਿਆ ਭਰਿਆ ਕਰਨ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2023-24 ਦੌਰਾਨ ਪੂਰੇ ਸੂਬੇ ਵਿੱਚ ਵੱਖ-ਵੱਖ ਸਕੀਮਾਂ ਤਹਿਤ ਲਗਭਗ 1.26 ਕਰੋੜ ਬੂਟੇ ਲਗਾਏ ਜਾਣਗੇ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਇੱਕ ਸਮੀਖਿਆ ਮੀਟਿੰਗ ਮੌਕੇ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਵੱਖੋ ਵੱਖ ਹਿੱਸਿਆਂ ਤੋਂ ਜੰਡ ਦੇ ਬੂਟਿਆਂ ਦੀ ਕਾਫੀ ਮੰਗ ਆ ਰਹੀ ਹੈ, ਇਸ ਲਈ ਇਨ੍ਹਾਂ ਬੂਟਿਆਂ ਨੂੰ ਲਗਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ ਵਿਭਾਗ ਦੀਆਂ 212 ਨਰਸਰੀਆਂ ਹਨ। ਇਹਨਾਂ ਨਰਸਰੀਆਂ ਵਿੱਚ ਜਿਆਦਾਤਰ ਮਹਿਲਾਵਾਂ ਕੰਮ ਕਰਦੀਆ ਹਨ ਅਤੇ ਇਥੇ ਪਾਖਾਨੇ ਦਾ ਪ੍ਰਬੰਧ ਨਹੀਂ ਹੈ। ਮਹਿਲਾਵਾਂ ਦੇ ਸਨਮਾਨ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਾਲ ਸਟੇਟ ਅਥਾਰਿਟੀ ਕੈਂਪਾ ਸਕੀਮ ਅਧੀਨ 100 ਨਰਸਰੀਆਂ ਵਿੱਚ 100 ਪਾਖਾਨੇ ਸਥਾਪਿਤ ਕੀਤੇ ਜਾਣਗੇ, ਜਿਸ ਲਈ 3 ਕਰੋੜ ਰੁਪਏ ਦੀ ਤਜਵੀਜ਼ ਕੀਤੀ ਗਈ ਹੈ। ਇਸ ਤਰ੍ਹਾਂ ਪੰਜਾਬ, ਸੰਗਠਿਤ ਰੂਪ ਵਿੱਚ ਅਜਿਹਾ ਕਦਮ ਚੁੱਕਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇਹ ਕੰਮ ਦੋ ਪੜਾਵਾਂ ਵਿੱਚ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਾਕੀ ਰਹਿੰਦੀਆਂ ਨਰਸਰੀਆ ਵਿੱਚ ਪਾਖਾਨੇ ਬਣਾਉਣ ਲਈ ਅਗਲੇ ਸਾਲ ਇੰਤਜ਼ਾਮ ਕੀਤਾ ਜਾਵੇਗਾ। ਉਨ੍ਹਾਂ ਇਸ ਗੱਲ ਉੱਤੇ ਤਸੱਲੀ ਪ੍ਰਗਟ ਕੀਤੀ ਕਿ ਕੁਝ ਜ਼ਿਲਿਆਂ ਵਿੱਚ ਇਹ ਕੰਮ ਜੰਗੀ ਪੱਧਰ ਉੱਤੇ ਸ਼ੁਰੂ ਵੀ ਹੋ ਗਿਆ ਹੈ।

ਵਿਭਾਗ ਖੁਦ ਕਰੇਗਾ ਪਾਲੀਥਿਨ ਬੈਗਜ਼ ਦਾ ਉਤਪਾਦਨ

ਮੰਤਰੀ ਕਟਾਰੂੱਚਕ ਨੇ ਕਿਹਾ ਕਿ ਪਹਿਲਾਂ, ਬੂਟਿਆਂ ਲਈ ਵਿਭਾਗ ਵੱਲੋਂ ਪਾਲੀਥਿਨ ਬੈਗਜ਼ ਖਰੀਦੇ ਜਾਂਦੇ ਸਨ ਜਦੋਂਕਿ ਹੁਣ ਪਾਲੀਥਿਨ ਬੈਗਜ਼ ਦਾ ਉਤਪਾਦਨ ਵਿਭਾਗ ਵੱਲੋਂ ਖੁਦ ਹੀ ਕੀਤਾ ਜਾਵੇਗਾ। ਪਾਲੀਥੀਨ ਬੈਗਜ ਬਣਾਉਣ ਦੀ ਫੈਕਟਰੀ ਵਣ ਪਾਲ ਖੋਜ ਸਰਕਲ, ਹੁਸ਼ਿਆਰਪੁਰ ਦੇ ਅਧੀਨ ਆਉਂਦੀ ਹੈ, ਇਹ ਫੈਕਟਰੀ ਪਿਛਲੇ ਸਾਲ ਤੋਂ ਹੀ ਚਾਲੂ ਕੀਤੀ ਗਈ ਹੈ। ਇਸ ਫੈਕਟਰੀ ਵਿੱਚ ਵਿੱਚ ਇੱਕ ਹਫਤੇ ਵਿੱਚ 6 ਟਨ ਪਾਲੀਥਿਨ ਬੈਗਜ਼ ਤਿਆਰ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਵਿਭਾਗ ਵਿੱਚ ਮੰਗ ਅਨੁਸਾਰ ਵੱਖੋ ਵੱਖਰੇ ਆਕਾਰ ਦੇ ਪਾਲੀਥਿਨ ਬੈਗਜ਼ ਤਿਆਰ ਕਰਨ ਦੀ ਵੀ ਸਮਰੱਥਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...