Paddy Procurement: ਪੰਜਾਬ ‘ਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਮੰਡੀਆਂ ‘ਚ ਸਰਕਾਰ ਵੱਲੋਂ ਪੁੱਖਤਾ ਪ੍ਰਬੰਧ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਾਨ ਸਰਕਾਰ ਮਜ਼ਦੂਰਾਂ ਅਤੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਪੰਜਾਬ ਵਿੱਚ 1 ਅਕਤੂਬਰ ਯਾਨੀ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ। ਮੁੱਖ ਮੰਤਰੀ ਮਾਨ ਵੱਲੋਂ ਝੋਨੇ ਦੀ ਫਸਲ ਦੇ ਦਾਣੇ ਦੀ ਖਰੀਦ ਲਈ ਕੀਤੀ ਵਚਨਬੱਧਤਾ ਤਹਿਤ ਕੇਂਦਰ ਨੋਟੀਫਾਈ ਕੀਤੇ ਗਏ ਹਨ। ਪੰਜਾਬ ਦੇ ਖੇਤਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਬਣਾਏ ਗਏ ਹਨ। ਜਿਨ੍ਹਾਂ ਵਿੱਚ ਸੁਚਾਰੂ ਢੰਗ ਨਾਲ ਸਰਕਾਰੀ ਖਰੀਦ ਕੀਤੀ ਜਾਵੇਗੀ।
ਮਜ਼ਦੂਰਾਂ ਤੇ ਕਿਸਾਨਾਂ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਾਨ ਸਰਕਾਰ ਮਜ਼ਦੂਰਾਂ ਅਤੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 20 ਸਤੰਬਰ ਤੋਂ ਖ਼ਪਤਕਾਰ ਮੁੱਲ ਸੂਚਕ ਅੰਕ ਮੁਤਾਬਕ ਦਾਣਾ ਮੰਡੀਆਂ ‘ਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਲੇਬਰ ਦਰਾਂ ‘ਚ ਸੋਧ ਕਰਕੇ 1.04 ਫੀਸਦ ਦਾ ਵਾਧਾ ਕੀਤਾ ਜਾ ਚੁੱਕਿਆ ਹੈ।
ਮੰਡੀਆਂ ‘ਚ ਸਰਕਾਰ ਵੱਲੋਂ ਪੁੱਖਤਾ ਪ੍ਰਬੰਧ
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ। ਅਨਾਜ ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਖਰੀਦ ਵੇਲੇ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ।
ਖੇਤੀਬਾੜੀ ਮੰਤਰੀ ਦੀ ਕਿਸਾਨਾਂ ਨੂੰ ਅਪੀਲ
ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਅਪੀਲ ਕਰਦਿਆਂ ਕਿਸਾਨਾਂ ਨੂੰ ਕਿਹਾ ਕਿ ਉਹ ਪੂਰੀ ਤਰ੍ਹਾਂ ਪੱਕ ਚੁੱਕੀ ਫਸਲ ਨੂੰ ਹੀ ਮੰਡੀਆਂ ‘ਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ‘ਚ ਕੋਈ ਵੀ ਦਿੱਕਤ ਨਾ ਹੋਵੇ।