AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸਰਕਾਰ ਵਧਾਏਗੀ ਕਿਸਾਨਾਂ ਦੀ ਆਮਦਨ, ਝੋਨੇ, ਮਾਂਹ ਅਤੇ ਅਰਹਰ ਦਾਲ ਸਮੇਤ 14 ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੀ ਹੈ ਸਰਕਾਰ

MSP On Arhar & Urad Daal: ਮਾਂਹ ਅਤੇ ਅਰਹਰ ਦਾਲ ਦੇ ਉਤਪਾਦਨ ਵਿੱਚ ਕਮੀ ਚਿੰਤਾਜਨਕ ਹੈ। ਅਜਿਹੇ 'ਚ ਉਤਪਾਦਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਰਕਾਰ ਕਿਸਾਨਾਂ ਨੂੰ ਵੱਡਾ ਤੋਹਫਾ ਦੇਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਮੁਤਾਬਕ, ਮਾਂਹ ਅਤੇ ਅਰਹਰ ਦੀ ਦਾਲ ਦਾ ਘੱਟੋ-ਘੱਟ ਸਮਰਥਨ ਮੁੱਲ 10 ਫੀਸਦੀ ਤੱਕ ਵਧ ਸਕਦਾ ਹੈ।

ਸਰਕਾਰ ਵਧਾਏਗੀ ਕਿਸਾਨਾਂ ਦੀ ਆਮਦਨ, ਝੋਨੇ, ਮਾਂਹ ਅਤੇ ਅਰਹਰ ਦਾਲ ਸਮੇਤ 14 ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੀ ਹੈ ਸਰਕਾਰ
ਝੋਨੇ, ਮਾਂਹ ਅਤੇ ਅਰਹਰ ਦੀ ਵੱਧ ਸਕਦੀ ਹੈ MSP
piyush-pandey
| Updated On: 18 Jun 2024 17:11 PM IST
Share
ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਸਮੇਂ-ਸਮੇਂ ‘ਤੇ ਕਈ ਉਪਰਾਲੇ ਕਰਦੀ ਰਹਿੰਦੀ ਹੈ। ਇਸ ਸਬੰਧ ‘ਚ ਕਿਸਾਨਾਂ ਨੂੰ ਵੱਡਾ ਤੋਹਫਾ ਦਿੰਦਿਆਂ ਸਰਕਾਰ ਦਾਲਾਂ ਦਾ ਉਤਪਾਦਨ ਵਧਾਉਣ ਲਈ ਮਾਂਹ ਅਤੇ ਅਰਹਰ ਦਾਲ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ 10 ਫੀਸਦੀ ਤੱਕ ਦਾ ਵਾਧਾ ਕਰ ਸਕਦੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੇ ਨਾਲ ਸੋਇਆਬੀਨ ਅਤੇ ਸੂਰਜਮੁਖੀ ਦੇ ਤੇਲ ‘ਚ ਵੀ 5 ਤੋਂ 7 ਫੀਸਦੀ ਦਾ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਇਸ ਸਾਲ ਸਰਕਾਰ ਬੋਨਸ ਦਾ ਐਲਾਨ ਵੀ ਕਰ ਸਕਦੀ ਹੈ। ਸੀਏਸੀਪੀ ਨੇ ਸਰਕਾਰ ਨੂੰ ਆਪਣੀਆਂ ਸਿਫ਼ਾਰਸ਼ਾਂ ਵਿੱਚ ਇਹ ਗੱਲ ਕਹੀ ਹੈ। ਮਾਂਹ ਅਤੇ ਅਰਹਰ ਦਾਲ ਦੇ ਉਤਪਾਦਨ ਵਿੱਚ ਕਮੀ ਚਿੰਤਾਜਨਕ ਹੈ। ਝੋਨੇ ਦੇ ਭਾਅ ਵਿੱਚ ਹਰ ਸਾਲ ਚਾਰ ਤੋਂ ਪੰਜ ਫੀਸਦੀ ਦਾ ਵਾਧਾ ਹੋ ਸਕਦਾ ਹੈ। ਸਰਕਾਰ ਝੋਨੇ ਸਮੇਤ 14 ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੀ ਹੈ।

CACP ਕੀ ਹੈ ਅਤੇ ਕਿਉਂ ਇਹ ਫਸਲਾਂ ਦਾ MSP ਤੈਅ ਕਰਦਾ ਹੈ?

ਸਰਕਾਰ ਖੇਤੀ ਲਾਗਤਾਂ ਅਤੇ ਕੀਮਤਾਂ ਲਈ ਕਮਿਸ਼ਨ (CACP) ਦੀਆਂ ਸਿਫ਼ਾਰਸ਼ਾਂ ਦੇ ਆਧਾਰ ‘ਤੇ ਹਰ ਸਾਲ 23 ਫ਼ਸਲਾਂ ਲਈ MSP ਦਾ ਐਲਾਨ ਕਰਦੀ ਹੈ। ਇਸ ਵਿੱਚ ਸੱਤ ਅਨਾਜ (ਮੱਕੀ, ਜਵਾਰ, ਬਾਜਰਾ, ਝੋਨਾ, ਕਣਕ, ਜੌਂ ਅਤੇ ਰਾਗੀ), ਪੰਜ ਦਾਲਾਂ (ਮੂੰਗ, ਅਰਹਰ, ਛੋਲੇ, ਮਾਹ ਅਤੇ ਮਸਰ), ਸੱਤ ਤੇਲ ਬੀਜ (ਸੋਇਆਬੀਨ, ਤਿਲ, ਸੂਰਜਮੁਖੀ, ਕੁਸੁਮ, ਮੂੰਗਫਲਾ, ਤੋਰਿਆ-ਸਰੋ ਅਤੇ ਨਾਇਜਰ ਬੀਜ) ਸ਼ਾਮਲ ਹਨ। ਅਤੇ ਚਾਰ ਵਪਾਰਕ ਫਸਲਾਂ (ਕਪਾਹ, ਕੋਪਰਾ, ਗੰਨਾ ਅਤੇ ਕੱਚਾ ਜੂਟ)।

ਦਾਲਾਂ ਦੀ ਮਹਿੰਗਾਈ ਨੂੰ ਘਟ ਕਰਨ ਲਈ ਫੂਲਪਰੂਫ ਯੋਜਨਾ

ਦਾਲਾਂ ‘ਤੇ ਮਹਿੰਗਾਈ ਨੂੰ ਘੱਟ ਕਰਨ ਲਈ ਸਰਕਾਰ ਨੇ ਇਸ ਨੂੰ ਫੁਲਪਰੂਫ ਬਣਾ ਲਿਆ ਹੈ। ਸਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਦੇਸ਼ ਵਿੱਚ ਤਿੰਨ ਦਾਲਾਂ ਦੀਆਂ ਕੀਮਤਾਂ ਵਿੱਚ ਕਮੀ ਆਵੇਗੀ। ਜਿਸ ਵਿੱਚ ਛੋਲੇ, ਮਾਂਹ ਅਤੇ ਅਰਹਰ ਦੀਆਂ ਦਾਲਾਂ ਹਨ। ਜਿਨ੍ਹਾਂ ਦੀਆਂ ਕੀਮਤਾਂ ਪਿਛਲੇ 6 ਮਹੀਨਿਆਂ ਤੋਂ ਵਧੀਆਂ ਨਹੀਂ ਹਨ, ਪਰ ਉੱਚੀਆਂ ਬਣੀਆਂ ਹੋਈਆਂ ਹਨ। ਸਰਕਾਰ ਦਾ ਕਹਿਣਾ ਹੈ ਕਿ ਫਿਲਹਾਲ ਅਜਿਹੇ ਕਈ ਉਪਾਅ ਕੀਤੇ ਜਾ ਰਹੇ ਹਨ ਜਿਸ ਨਾਲ ਇਨ੍ਹਾਂ ਤਿੰਨਾਂ ਦਾਲਾਂ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੇਗੀ।

Follow Us
ਪੰਜਾਬ ਮਨੁਖੀ ਅਧਿਕਾਰ ਕਮਿਸ਼ ਦਾ ਵੱਡਾ ਐਕਸ਼ਨ, ਫੇਕ ਟ੍ਰੈਵਲ ਏਜੰਟ 'ਤੇ ਕੱਸਿਆ ਸ਼ਿਕੰਜਾ
ਪੰਜਾਬ ਮਨੁਖੀ ਅਧਿਕਾਰ ਕਮਿਸ਼ ਦਾ ਵੱਡਾ ਐਕਸ਼ਨ, ਫੇਕ ਟ੍ਰੈਵਲ ਏਜੰਟ 'ਤੇ ਕੱਸਿਆ ਸ਼ਿਕੰਜਾ...
Nepal Flood Update: ਨੇਪਾਲ ਹੜ੍ਹ 'ਚ 332 ਮੌਤਾਂ, ਸੈਂਕੜੇ ਲਾਪਤਾ; ਜਾਨ ਬਚਾ ਕੇ ਭੱਜੇ ਲੋਕ
Nepal Flood Update: ਨੇਪਾਲ ਹੜ੍ਹ 'ਚ 332 ਮੌਤਾਂ, ਸੈਂਕੜੇ ਲਾਪਤਾ; ਜਾਨ ਬਚਾ ਕੇ ਭੱਜੇ ਲੋਕ...
ਸ਼ਾਮਲੀ ਵਿੱਚ ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਗੋਗੀ ਗੈਂਗ ਨੇ ਲਈ ਜਿੰਮੇਦਾਰੀ
ਸ਼ਾਮਲੀ ਵਿੱਚ ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਗੋਗੀ ਗੈਂਗ ਨੇ ਲਈ ਜਿੰਮੇਦਾਰੀ...
Sugar Price: ਖੰਡ ਦੇ ਵਧੇ ਰੇਟਾਂ ਖਿਲਾਫ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਵੜਿੰਗ ਨੇ ਉਬਾਲੀ ਚਾਹ
Sugar Price: ਖੰਡ ਦੇ ਵਧੇ ਰੇਟਾਂ ਖਿਲਾਫ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਵੜਿੰਗ ਨੇ ਉਬਾਲੀ ਚਾਹ...
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ
ਚੰਡੀਗੜ੍ਹ 'ਚ ਕਾਂਗਰਸ ਨੇ ਲਗਾਇਆ 'ਖੰਡ ਦਾ ਲੰਗਰ', 500 ਕਿਲੋ ਚੀਨੀ ਵੰਡਣ ਦਾ ਦਾਅਵਾ, ਲੋਕ ਬੋਲੇ - ਸਾਨੂੰ ਤਾਂ ਮਿਲਿਆ ਨਹੀਂ...
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ
Onion Price Hike: ਪੰਜਾਬ-ਚੰਡੀਗੜ੍ਹ 'ਚ ਪਿਆਜ ਨੇ ਕੱਢੇ ਹੰਝੂ, ਕੀ ਹੈ ਵਜ੍ਹਾ, ਵੇਖੋ TV9ਪੰਜਾਬੀ ਦੀ ਇਹ ਖਾਸ ਰਿਪੋਰਟ...
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼
Onion Price Hike: ਆ ਰਹੀ 'ਕਾਂਦਾ ਐਕਸਪ੍ਰੈਸ', ਹੁਣ ਸਸਤਾ ਹੋਵੇਗਾ ਪਿਆਜ਼...
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ
Ram Rahim: 21 ਦਿਨਾਂ ਦੀ ਫਰਲੋ 'ਤੇ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਰਾਮ ਰਹੀਮ...
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ
Chandigarh IED Recovered: ਨਿਸ਼ਾਨੇ 'ਤੇ ਸੀ ਸੈਕਟਰ-43 ਦਾ ਬੱਸ ਅੱਡਾ ਜਾਂ ਕੋਰਟ? ਹੋਇਆ ਵੱਡਾ ਖੁਲਾਸਾ...