AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Agriculture News: ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਦੇ ਕਿਸਾਨਾਂ ਲਈ ਜਾਰੀ ਕੀਤੀ ਐਡਵਾਈਜ਼ਰੀ, ਜਾਣੋ ਕੀ ਹੈ ਖਾਸ…

ਬੇਮੌਸਮੀ ਬਾਰਿਸ਼ ਨਾਲ ਪੰਜਾਬ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਮਹਾਰਾਸ਼ਟਰ ਦੇ 6 ਜ਼ਿਲਿਆਂ 'ਚ ਕਰੀਬ 62000 ਹੈਕਟੇਅਰ 'ਚ ਫਸਲਾਂ ਨੂੰ ਨੁਕਸਾਨ ਹੋਣ ਦੀ ਗੱਲ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਹੈ ਕਿ 21 ਮਾਰਚ ਨੂੰ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਮੱਧ ਪ੍ਰਦੇਸ਼ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ।

Agriculture News: ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਦੇ ਕਿਸਾਨਾਂ ਲਈ ਜਾਰੀ ਕੀਤੀ ਐਡਵਾਈਜ਼ਰੀ, ਜਾਣੋ ਕੀ ਹੈ ਖਾਸ...
tv9-punjabi
| Published: 21 Mar 2023 18:51 PM IST
Share
ਬੇਮੌਸਮੀ ਮੀਂਹ ਨੇ ਹਰਿਆਣਾ-ਪੰਜਾਬ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਹਾੜ੍ਹੀ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਐਤਵਾਰ ਨੂੰ ਗੜੇਮਾਰੀ ਦੇ ਨਾਲ ਹੋਈ ਬਾਰਿਸ਼ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਇਸ ਕਾਰਨ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਕਰੀਬ 62000 ਹੈਕਟੇਅਰ ਰਕਬੇ ਵਿੱਚ ਫ਼ਸਲਾਂ ਦਾ ਨੁਕਸਾਨ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਹੈ ਕਿ 21 ਮਾਰਚ ਨੂੰ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਮੱਧ ਪ੍ਰਦੇਸ਼ ‘ਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਅਜਿਹੇ ‘ਚ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਆਂਧਰਾ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਵਿੱਚ ਵਿਭਾਗ ਨੇ ਕਿਸਾਨਾਂ ਨੂੰ ਫਿਲਹਾਲ ਫ਼ਸਲ ਦੀ ਕਟਾਈ ਨਾ ਕਰਨ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਕਿਸਾਨ ਭਰਾ ਫ਼ਸਲ ਦੀ ਕਟਾਈ ਉਦੋਂ ਹੀ ਕਰਨ ਜਦੋਂ ਮੌਸਮ ਸਾਫ਼ ਹੋਵੇ। ਆਲੂ-ਪਿਆਜ਼ ਦੀਆਂ ਕੀਮਤਾਂ ਡਿੱਗਣ ਤੋਂ ਬਾਅਦ ਹੁਣ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਪਿਛਲੇ ਹਫ਼ਤੇ ਤੋਂ ਰੁਕ-ਰੁਕ ਕੇ ਪਏ ਮੀਂਹ ਅਤੇ ਗੜੇਮਾਰੀ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਹਾੜ੍ਹੀ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਦੂਜੇ ਪਾਸੇ ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਵਿੱਚ ਇੱਕ ਕਿਸਾਨ ਨੇ ਫ਼ਸਲ ਦੀ ਬਰਬਾਦੀ ਨੂੰ ਦੇਖਦਿਆਂ ਖ਼ੁਦਕੁਸ਼ੀ ਕਰ ਲਈ। ਅਜਿਹੇ ‘ਚ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਆਲੂ-ਪਿਆਜ਼ ਦੀਆਂ ਕੀਮਤਾਂ ਡਿੱਗਣ ਤੋਂ ਬਾਅਦ ਹੁਣ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਪਿਛਲੇ ਹਫ਼ਤੇ ਤੋਂ ਰੁਕ-ਰੁਕ ਕੇ ਪਏ ਮੀਂਹ ਅਤੇ ਗੜੇਮਾਰੀ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਹਾੜ੍ਹੀ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਦੂਜੇ ਪਾਸੇ ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਵਿੱਚ ਇੱਕ ਕਿਸਾਨ ਨੇ ਫ਼ਸਲ ਦੀ ਬਰਬਾਦੀ ਨੂੰ ਦੇਖਦਿਆਂ ਖ਼ੁਦਕੁਸ਼ੀ ਕਰ ਲਈ। ਅਜਿਹੇ ‘ਚ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...