Agriculture News: ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਦੇ ਕਿਸਾਨਾਂ ਲਈ ਜਾਰੀ ਕੀਤੀ ਐਡਵਾਈਜ਼ਰੀ, ਜਾਣੋ ਕੀ ਹੈ ਖਾਸ…

Published: 

21 Mar 2023 18:51 PM

ਬੇਮੌਸਮੀ ਬਾਰਿਸ਼ ਨਾਲ ਪੰਜਾਬ ਨੂੰ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਮਹਾਰਾਸ਼ਟਰ ਦੇ 6 ਜ਼ਿਲਿਆਂ 'ਚ ਕਰੀਬ 62000 ਹੈਕਟੇਅਰ 'ਚ ਫਸਲਾਂ ਨੂੰ ਨੁਕਸਾਨ ਹੋਣ ਦੀ ਗੱਲ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਹੈ ਕਿ 21 ਮਾਰਚ ਨੂੰ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਮੱਧ ਪ੍ਰਦੇਸ਼ 'ਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ।

Agriculture News: ਮੌਸਮ ਵਿਭਾਗ ਨੇ ਇਨ੍ਹਾਂ ਰਾਜਾਂ ਦੇ ਕਿਸਾਨਾਂ ਲਈ ਜਾਰੀ ਕੀਤੀ ਐਡਵਾਈਜ਼ਰੀ, ਜਾਣੋ ਕੀ ਹੈ ਖਾਸ...

Punjab Weather :ਪੰਜਾਬ 'ਚ ਗੜੇਮਾਰੀ ਦੇ ਨਾਲ ਮੀਂਹ ਦੀ ਭਵਿੱਖਵਾਣੀ, ਦਿੱਲੀ-NCR 'ਚ ਵੀ ਮੀਂਹ ਸ਼ੁਰੂ, ਅਲਰਟ ਜਾਰੀ

Follow Us On

ਬੇਮੌਸਮੀ ਮੀਂਹ ਨੇ ਹਰਿਆਣਾ-ਪੰਜਾਬ ਸਮੇਤ ਦੇਸ਼ ਦੇ ਕਈ ਰਾਜਾਂ ਵਿੱਚ ਹਾੜ੍ਹੀ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਐਤਵਾਰ ਨੂੰ ਗੜੇਮਾਰੀ ਦੇ ਨਾਲ ਹੋਈ ਬਾਰਿਸ਼ ਨੇ ਮਹਾਰਾਸ਼ਟਰ ਦੇ ਕਿਸਾਨਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਇਸ ਕਾਰਨ ਸੂਬੇ ਦੇ 6 ਜ਼ਿਲ੍ਹਿਆਂ ਵਿੱਚ ਕਰੀਬ 62000 ਹੈਕਟੇਅਰ ਰਕਬੇ ਵਿੱਚ ਫ਼ਸਲਾਂ ਦਾ ਨੁਕਸਾਨ ਹੋਣ ਦੀ ਗੱਲ ਕਹੀ ਜਾ ਰਹੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕਿਹਾ ਹੈ ਕਿ 21 ਮਾਰਚ ਨੂੰ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਮੱਧ ਪ੍ਰਦੇਸ਼ ‘ਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਅਜਿਹੇ ‘ਚ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਆਂਧਰਾ ਪ੍ਰਦੇਸ਼ ਅਤੇ ਉੱਤਰਾਖੰਡ ਦੇ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ਵਿੱਚ ਵਿਭਾਗ ਨੇ ਕਿਸਾਨਾਂ ਨੂੰ ਫਿਲਹਾਲ ਫ਼ਸਲ ਦੀ ਕਟਾਈ ਨਾ ਕਰਨ ਦੀ ਸਲਾਹ ਦਿੱਤੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਕਿਸਾਨ ਭਰਾ ਫ਼ਸਲ ਦੀ ਕਟਾਈ ਉਦੋਂ ਹੀ ਕਰਨ ਜਦੋਂ ਮੌਸਮ ਸਾਫ਼ ਹੋਵੇ।

ਆਲੂ-ਪਿਆਜ਼ ਦੀਆਂ ਕੀਮਤਾਂ ਡਿੱਗਣ ਤੋਂ ਬਾਅਦ ਹੁਣ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਪਿਛਲੇ ਹਫ਼ਤੇ ਤੋਂ ਰੁਕ-ਰੁਕ ਕੇ ਪਏ ਮੀਂਹ ਅਤੇ ਗੜੇਮਾਰੀ ਕਾਰਨ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਹਾੜ੍ਹੀ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਦੂਜੇ ਪਾਸੇ ਰਾਜਸਥਾਨ ਦੇ ਬੂੰਦੀ ਜ਼ਿਲ੍ਹੇ ਵਿੱਚ ਇੱਕ ਕਿਸਾਨ ਨੇ ਫ਼ਸਲ ਦੀ ਬਰਬਾਦੀ ਨੂੰ ਦੇਖਦਿਆਂ ਖ਼ੁਦਕੁਸ਼ੀ ਕਰ ਲਈ। ਅਜਿਹੇ ‘ਚ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version