Punjab Weather :ਪੰਜਾਬ ‘ਚ ਗੜੇਮਾਰੀ ਦੇ ਨਾਲ ਮੀਂਹ ਦੀ ਭਵਿੱਖਵਾਣੀ, ਦਿੱਲੀ-NCR ‘ਚ ਵੀ ਮੀਂਹ ਸ਼ੁਰੂ, ਅਲਰਟ ਜਾਰੀ

Published: 

24 Mar 2023 11:42 AM

Weather Update: ਮੌਸਮ ਵਿਭਾਗ ਨੇ ਪੰਜਾਬ ਵਿੱਚ ਅੱਜ ਅਤੇ ਕੱਲ੍ਹ ਲਈ ਗੜੇਮਾਰੀ ਦੇ ਨਾਲ ਮੀਂਹ ਦੀ ਭਵਿੱਖਵਾਣੀ ਕੀਤੀ ਹੋਈ, ਜਿਸ ਤੋਂ ਬਾਅਦ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵੀ ਵੱਧ ਗਈਆਂ ਹਨ। ਦਿੱਲੀ ਅਤੇ ਐਨਸੀਆਰ ਦੇ ਕਈ ਇਲਾਕਿਆਂ 'ਚ ਵੀ ਮੀਂਹ ਪੈਣਾ ਸ਼ੁਰੂ ਹੋ ਗਿਆ ਹੈ।

Punjab Weather :ਪੰਜਾਬ ਚ ਗੜੇਮਾਰੀ ਦੇ ਨਾਲ ਮੀਂਹ ਦੀ ਭਵਿੱਖਵਾਣੀ, ਦਿੱਲੀ-NCR ਚ ਵੀ ਮੀਂਹ ਸ਼ੁਰੂ, ਅਲਰਟ ਜਾਰੀ

Punjab Weather :ਪੰਜਾਬ 'ਚ ਗੜੇਮਾਰੀ ਦੇ ਨਾਲ ਮੀਂਹ ਦੀ ਭਵਿੱਖਵਾਣੀ, ਦਿੱਲੀ-NCR 'ਚ ਵੀ ਮੀਂਹ ਸ਼ੁਰੂ, ਅਲਰਟ ਜਾਰੀ

Follow Us On

ਪੰਜਾਬ ਨਿਊਜ: ਪੰਜਾਬ ਵਿੱਚ ਮੌਸਮ ਦਾ ਮਿਜਾਜ ਇਕ ਵਾਰ ਮੁੜ ਤੋਂ ਬਦਲ ਗਿਆ ਹੈ। ਮੌਸਮ ਵਿੱਭਾਗ ਵੱਲੋਂ ਅੱਜ ਅਤੇ ਕੱਲ੍ਹ ਲਈ ਭਾਰੀ ਮੀਂਹ ਦੇ ਨਾਲ ਗੜ੍ਹੇਮਾਰੀ ਦਾ ਵੀ ਖਦਸ਼ਾ ਜਤਾਇਆ ਗਿਆ ਹੈ। ਕਣਕ ਦੀ ਪੱਕੀ ਫਸਲ ਦੀ ਬਰਬਾਦੀ ਨੂੰ ਲੈ ਕੇ ਕਿਸਾਨ ਪਹਿਲਾਂ ਤੋਂ ਹੀ ਪਰੇਸ਼ਾਨ ਹਨ। ਉਸ ਉੱਤੇ ਮੌਸਮ ਵਿਭਾਗ ਦੀ ਇਸ ਭਵਿੱਖਵਾਣੀ ਨੇ ਉਨ੍ਹਾਂ ਦੇ ਮੱਥੇ ਦੇ ਚਿੰਤਾ ਦੀਆਂ ਲਕੀਰਾਂ ਹੋਰ ਵੀ ਵਧਾ ਦਿੱਤੀਆਂ ਹਨ। ਉੱਧਰ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ‘ਚ ਵੀ ਕਿਤੇ ਹੌਲੀ ਤੇ ਕਿਤੇ ਤੇਜ਼ ਬਾਰਿਸ਼ ਸ਼ੁਰੂ ਹੋ ਗਈ ਹੈ।ਹਾਲਾਂਕਿ ਹਾਲੇ ਹਵਾ ਤੇਜ਼ ਨਹੀਂ ਹੈ ਪਰ ਇਸ ਬਾਰਿਸ਼ ਦੌਰਾਨ ਤੂਫਾਨ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿੱਚ ਆਈ ਇਸ ਤਬਦੀਲੀ ਕਾਰਨ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਵੈਸਟਰਨ ਡਿਸਟਰਬੈਂਸ ਕਾਰਨ ਬਿਨਾਂ ਸੀਜ਼ਨ ਦੇ ਪੈ ਰਿਹਾ ਮੀਂਹ

ਮੌਸਮ ਵਿਭਾਗ ਅਨੁਸਾਰ ਵੈਸਟਰਨ ਡਿਸਟਰਬੈਂਸ ਕਾਰਨ ਬਿਨਾਂ ਕਿਸੇ ਸੀਜ਼ਨ ਦੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਅੱਧੀ ਰਾਤ ਤੋਂ ਹੀ ਅਸਮਾਨ ਵਿੱਚ ਬੱਦਲਵਾਈ ਹੋਣੀ ਸ਼ੁਰੂ ਹੋ ਗਈ ਸੀ। ਭਾਵੇਂ ਸਵੇਰੇ ਮੌਸਮ ਥੋੜ੍ਹਾ ਖੁੱਲ੍ਹਿਆ ਪਰ ਸਵੇਰੇ ਨੌਂ ਵਜੇ ਤੋਂ ਬਾਅਦ ਮੌਸਮ ਇੱਕ ਵਾਰ ਫਿਰ ਬਦਲ ਗਿਆ। ਇਸ ਤੋਂ ਬਾਅਦ ਦਿੱਲੀ ਦੇ ਨਜਫਗੜ੍ਹ, ਰੋਹਿਣੀ ਅਤੇ ਆਨੰਦ ਵਿਹਾਰ ਖੇਤਰਾਂ ਵਿੱਚ ਹਲਕੀ ਬਾਰਿਸ਼ ਸ਼ੁਰੂ ਹੋ ਗਈ।

ਇਸੇ ਸਿਲਸਿਲੇ ‘ਚ NCR ‘ਚ ਨੋਇਡਾ ਅਤੇ ਗਾਜ਼ੀਆਬਾਦ ਤੋਂ ਇਲਾਵਾ ਗੁਰੂਗ੍ਰਾਮ ਅਤੇ ਫਰੀਦਾਬਾਦ ‘ਚ ਕਈ ਥਾਵਾਂ ‘ਤੇ ਬਾਰਿਸ਼ ਹੋਣ ਦੀ ਸੂਚਨਾ ਹੈ। ਇਸ ਬਾਰਿਸ਼ ਨੂੰ ਲੈ ਕੇ ਮੌਸਮ ਵਿਭਾਗ ਨੇ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਸੀ। ਇਸ ‘ਚ ਦੱਸਿਆ ਗਿਆ ਕਿ ਉੱਤਰ-ਪੱਛਮ ‘ਚ ਗੜਬੜੀ ਕਾਰਨ ਦਿੱਲੀ ਐਨਸੀਆਰ ਤੋਂ ਇਲਾਵਾ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ ‘ਚ ਤੂਫਾਨੀ ਪਾਣੀ ਦੇ ਨਾਲ-ਨਾਲ ਗੜੇਮਾਰੀ ਵੀ ਹੋਵੇਗੀ।

ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਵੀ ਜਾਰੀ ਕੀਤਾ ਸੀ। ਇਸ ‘ਚ ਦਾਅਵਾ ਕੀਤਾ ਗਿਆ ਸੀ ਕਿ ਕਈ ਇਲਾਕਿਆਂ ‘ਚ ਭਾਰੀ ਮੀਂਹ ਨਾਲ ਤੂਫਾਨ ਆਉਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮੌਸਮ ਵਿਭਾਗ ਦੇ ਇਸ ਅਲਰਟ ਦੇ ਮੱਦੇਨਜ਼ਰ ਦਿੱਲੀ ਅਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਨੇ ਸਬੰਧਤ ਸਿਵਲ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਸੀ। ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਬੇਮੌਸਮੀ ਬਰਸਾਤ ਨਾਲ ਹੋਏ ਨੁਕਸਾਨ ‘ਤੇ ਨਜ਼ਰ ਰੱਖਣ ਅਤੇ ਪ੍ਰਭਾਵਿਤਾਂ ਨੂੰ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ