ਪੰਜਾਬ ਤੇ ਡੈਨਮਾਰਕ ਦਰਮਿਆਨ ਨਵੀਂ ਸ਼ੁਰੂਆਤ, ਖੇਤੀਬਾੜੀ ਸਮੇਤ ਕਈ ਖੇਤਰਾਂ ‘ਚ ਭਾਈਵਾਲੀ ਵਧਾਉਣ ‘ਤੇ ਚਰਚਾ

Updated On: 

15 Jul 2024 11:23 AM

Chetan Singh Jouramajra: ਪੰਜਾਬ ਸਰਕਾਰ ਨੇ ਕਿਹਾ ਹੈ ਕਿ ਸੂਬੇ ਵਿੱਚ ਬਾਇਓਗੈਸ ਦੇ ਵਿਕਾਸ, ਧਰਤੀ ਹੇਠਲੇ ਪਾਣੀ ਦੇ ਪ੍ਰਬੰਧਨ ਅਤੇ ਕੁਸ਼ਲ ਸਿੰਚਾਈ ਤਕਨੀਕਾਂ 'ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ, ਜਿਸ ਨਾਲ ਅਸੀਂ ਟਿਕਾਊ ਵਿਕਾਸ ਅਤੇ ਵਾਤਾਵਰਨ ਸੁਰੱਖਿਆ ਪ੍ਰਤੀ ਆਪਣੀਆਂ ਵਚਨਬੱਧਤਾਵਾਂ ਨੂੰ ਪੂਰਾ ਕਰ ਸਕਾਂਗੇ।

ਪੰਜਾਬ ਤੇ ਡੈਨਮਾਰਕ ਦਰਮਿਆਨ ਨਵੀਂ ਸ਼ੁਰੂਆਤ, ਖੇਤੀਬਾੜੀ ਸਮੇਤ ਕਈ ਖੇਤਰਾਂ ਚ ਭਾਈਵਾਲੀ ਵਧਾਉਣ ਤੇ ਚਰਚਾ
Follow Us On

Chetan Singh Jouramajra:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਨਵੀਂ ਦਿੱਲੀ ਸਥਿਤ ਰਾਇਲ ਡੈਨਿਸ਼ ਅੰਬੈਸੀ ਦੇ ਰਾਜਦੂਤ ਫਰੈਡੀ ਸਵੈਨ ਨਾਲ ਮੀਟਿੰਗ ਕੀਤੀ। ਪੰਜਾਬ ਅਤੇ ਡੈਨਮਾਰਕ ਦਰਮਿਆਨ ਵਪਾਰ ਲਈ ਦੁਵੱਲੇ ਸਬੰਧਾਂ ਅਤੇ ਸੰਭਾਵੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੇਂਦਰਿਤ ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਚੇਤਨ ਸਿੰਘ ਜੋੜਾਮਾਜਰਾ ਅਤੇ ਡੈਨਮਾਰਕ ਦੇ ਰਾਜਦੂਤ ਸਵੈਨ ਨੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ ਅਤੇ ਆਪਸੀ ਹਿੱਤਾਂ ਦੇ ਵੱਖ-ਵੱਖ ਖੇਤਰਾਂ ‘ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ।

ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਆਪੋ-ਆਪਣੇ ਖੇਤਰਾਂ ਦੀਆਂ ਸਮਰੱਥਾਵਾਂ ਦਾ ਲਾਭ ਉਠਾਉਣ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਦੀਆਂ ਸੰਭਾਵਨਾਵਾਂ ‘ਤੇ ਚਰਚਾ ਕੀਤੀ ਗਈ, ਜਿਸ ਵਿੱਚ ਟਿਕਾਊ ਖੇਤੀਬਾੜੀ ਅਤੇ ਬਾਗਬਾਨੀ, ਫੂਡ ਪ੍ਰੋਸੈਸਿੰਗ, ਬਾਇਓਗੈਸ ਸੈਕਟਰ ਦਾ ਵਿਕਾਸ, ਜ਼ਮੀਨੀ ਪਾਣੀ ਪ੍ਰਬੰਧਨ, ਕੁਸ਼ਲ ਸਿੰਚਾਈ ਤਕਨਾਲੋਜੀ, ਪਾਣੀ ਦੀ ਸੰਭਾਲ ਦੀਆਂ ਪਹਿਲਕਦਮੀਆਂ ਅਤੇ ਡੇਅਰੀ ਖੇਤਰ ਵਿੱਚ ਸਹਿਯੋਗ ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ: ਪੰਜਾਬ ਚ ਮਾਨਸੂਨ ਹੋਇਆ ਕਮਜ਼ੋਰ, ਹੁਣ 17 ਜੁਲਾਈ ਨੂੰ ਹੋ ਸਕਦੀ ਹੈ ਬਾਰਿਸ਼

ਪੰਜਾਬ ਦੀ ਅਮੀਰ ਖੇਤੀ ਵਿਰਾਸਤ ਅਤੇ ਬਾਗਬਾਨੀ ਖੇਤਰ ਦੇ ਆਧੁਨਿਕੀਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕਰਦਿਆਂ ਬਾਗਬਾਨੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਖੁਸ਼ਹਾਲੀ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ। ਕੈਬਨਿਟ ਮੰਤਰੀ ਨੇ ਸਪੱਸ਼ਟ ਕਿਹਾ ਕਿ ਪੰਜਾਬ ਸਰਕਾਰ ਅੰਤਰਰਾਸ਼ਟਰੀ ਭਾਈਵਾਲੀ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵਚਨਬੱਧ ਹੈ, ਜੋ ਸੂਬੇ ਦੇ ਖੇਤੀਬਾੜੀ ਅਤੇ ਆਰਥਿਕ ਵਿਕਾਸ ਵਿੱਚ ਵੱਡਾ ਯੋਗਦਾਨ ਪਾ ਸਕਦੀਆਂ ਹਨ।

ਡੈਨਿਸ਼ ਰਾਜਦੂਤ ਸਵੈਨ ਨੇ ਟਿਕਾਊ ਖੇਤੀ ਤਕਨੀਕਾਂ, ਨਵਿਆਉਣਯੋਗ ਊਰਜਾ ਤਕਨੀਕਾਂ ਅਤੇ ਜਲ ਪ੍ਰਬੰਧਨ ਵਿੱਚ ਡੈਨਮਾਰਕ ਦੀ ਮੁਹਾਰਤ ਨੂੰ ਉਜਾਗਰ ਕੀਤਾ ਅਤੇ ਪੰਜਾਬ ਨਾਲ ਸੰਭਾਵੀ ਸਹਿਯੋਗ ਵਿੱਚ ਡੂੰਘੀ ਦਿਲਚਸਪੀ ਪ੍ਰਗਟਾਈ।

ਭਾਰਤ-ਡੈਨਿਸ਼ ਸਬੰਧਾਂ ਲਈ ਅਹਿਮ ਮੀਟਿੰਗ

ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਅਤੇ ਡੈਨਮਾਰਕ ਦੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਲਈ ਅਗਲੇ ਦਿਨਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਫਰੈਡੀ ਸਵੈਨ ਨੂੰ ਮਿਲਣ ਲਈ ਉਪਰਾਲੇ ਕਰਨਗੇ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਰਾਜ ਪੱਧਰ ‘ਤੇ ਭਾਰਤ-ਡੈਨਿਸ਼ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਇੱਕ ਅਹਿਮ ਕਦਮ ਸਾਬਤ ਹੋਵੇਗੀ, ਜਿਸ ਨਾਲ ਭਵਿੱਖ ਵਿੱਚ ਵੱਖ-ਵੱਖ ਖੇਤਰਾਂ ਵਿੱਚ ਆਪਸੀ ਸਹਿਯੋਗ ਲਈ ਰਾਹ ਪੱਧਰਾ ਹੋਵੇਗਾ। ਇਸ ਦੇ ਨਾਲ ਹੀ ਇਹ ਕਦਮ ਪੰਜਾਬ ਦੇ ਖੇਤੀ ਸੈਕਟਰ ਅਤੇ ਡੈਨਮਾਰਕ ਦੇ ਵਪਾਰ ਦੋਵਾਂ ਲਈ ਲਾਹੇਵੰਦ ਹੋਵੇਗਾ।

Exit mobile version