ਖੇਤੀਬਾੜੀ ਮਾਹਿਰ ਬੋਲੇ, ਨਰਮੇ ਦੀ ਫਸਲ ਬੀਜਣੀ ਹੈ ਤਾਂ ਉਸ ਥਾਂ ‘ਤੇ ਮੂੰਗੀ ਦੀ ਕਾਸ਼ਤ ਨਾ ਕੀਤੀ ਜਾਵੇ
ਕਿਸਾਨਾਂ ਨੂੰ ਖੇਤੀਬਾੜੀ ਦੇ ਸਬੰਧ ਵਿੱਚ ਜਾਗਰੂਕ ਕਰਨ ਦੇ ਲਈ ਸਰਕਾਰ ਵੱਲ਼ੋਂ ਕੈਂਪ ਲਗਾਏ ਜਾ ਰਹੇ ਨੇ। ਇਸਦੇ ਤਹਿਤ ਬਠਿੰਡਾ ਦੇ ਖੇਤੀਬਾੜੀ ਅਫਸਰ ਦੀ ਅਗਵਾਈ ਵਿੱਚ ਪਿੰਡ ਬੁਲਾਢੇਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।
ਬਠਿੰਡਾ। ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਬਠਿੰਡਾ (Deputy Commissioner Bathinda) ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।
ਇਸੇ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਬਠਿੰਡਾ ਡਾ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਬੁਲਾਢੇਵਾਲਾ ਵਿਖੇ ਨਰਮੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।


