ਖੇਤੀਬਾੜੀ ਮਾਹਿਰ ਬੋਲੇ, ਨਰਮੇ ਦੀ ਫਸਲ ਬੀਜਣੀ ਹੈ ਤਾਂ ਉਸ ਥਾਂ ‘ਤੇ ਮੂੰਗੀ ਦੀ ਕਾਸ਼ਤ ਨਾ ਕੀਤੀ ਜਾਵੇ

Updated On: 

05 May 2023 21:36 PM

ਕਿਸਾਨਾਂ ਨੂੰ ਖੇਤੀਬਾੜੀ ਦੇ ਸਬੰਧ ਵਿੱਚ ਜਾਗਰੂਕ ਕਰਨ ਦੇ ਲਈ ਸਰਕਾਰ ਵੱਲ਼ੋਂ ਕੈਂਪ ਲਗਾਏ ਜਾ ਰਹੇ ਨੇ। ਇਸਦੇ ਤਹਿਤ ਬਠਿੰਡਾ ਦੇ ਖੇਤੀਬਾੜੀ ਅਫਸਰ ਦੀ ਅਗਵਾਈ ਵਿੱਚ ਪਿੰਡ ਬੁਲਾਢੇਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਖੇਤੀਬਾੜੀ ਮਾਹਿਰ ਬੋਲੇ, ਨਰਮੇ ਦੀ ਫਸਲ ਬੀਜਣੀ ਹੈ ਤਾਂ ਉਸ ਥਾਂ ਤੇ ਮੂੰਗੀ ਦੀ ਕਾਸ਼ਤ ਨਾ ਕੀਤੀ ਜਾਵੇ
Follow Us On

ਬਠਿੰਡਾ। ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਬਠਿੰਡਾ (Deputy Commissioner Bathinda) ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ।

ਇਸੇ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਬਠਿੰਡਾ ਡਾ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਬੁਲਾਢੇਵਾਲਾ ਵਿਖੇ ਨਰਮੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

‘ਨਰਮੇ ਨੂੰ ਚਿੱਟੀ ਮੱਖੀ ਤੋਂ ਬਚਾਉਣਾ ਜ਼ਰੂਰੀ’

ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਕਾਸ ਅਫਸਰ ਬਠਿੰਡਾ ਡਾ. ਮਨਜਿੰਦਰ ਸਿੰਘ ਨੇ ਦੱਸਿਆ ਕਿ ਨਰਮੇ ਦੀ ਬਿਜਾਈ ਲਈ ਭਰਵੀਂ ਨਹਿਰੀ ਪਾਣੀ ਦੀ ਰੌਣੀ ਕੀਤੀ ਜਾਵੇ ਅਤੇ ਚੰਗੇ ਝਾੜ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (Punjab Agricultural University) ਵੱਲੋਂ ਬਿਜਾਈ ਸਮੇਂ ਸਿਫਾਰਸ਼ ਖਾਦਾਂ ਜ਼ਰੂਰ ਪਾਈਆ ਜਾਣ।

ਨਰਮੇ ਦੀ ਫਸਲ ਵਿੱਚ ਨਦੀਨਾ ਦੀ ਰੋਕਥਾਮ ਲਈ ਕਿਸਾਨ ਭਰਾ ਸਟੌਪ 30 ਤਾਕਤ 1 ਲਿਟਰ ਸਪਰੇਅ 200 ਲਿਟਰ ਪਾਣੀ ਪ੍ਰਤੀ ਏਕੜ ਦੇ ਹਿਸਾਬ ਨਾਲ ਬਿਜਾਈ ਤੋਂ 24 ਘੰਟੇ ਦੇ ਅੰਦਰ-ਅੰਦਰ ਕਰ ਸਕਦੇ ਹਨ। ਉਨ੍ਹਾਂ ਗੱਲਬਾਤ ਕਰਦਿਆਂ ਦੱਸਿਆ ਕਿ ਨਰਮੇ ਦੀ ਫਸਲ ਨੂੰ ਚਿੱਟੀ ਮੱਖੀ (White Fly) ਤੋਂ ਬਚਾਅ ਲਈ ਨਰਮੇ ਵਾਲੇ ਏਰੀਏ ਵਿੱਚ ਮੂੰਗੀ ਦੀ ਕਾਸ਼ਤ ਤੋਂ ਗ਼ੁਰੇਜ਼ ਕੀਤਾ ਜਾਵੇ।

‘ਕਿਸਾਨ ਸਬਸਿਡੀ ਦਾ ਲਾਭ ਜ਼ਰੂਰ ਲੈਣ’

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜ ਉਪਰ 33% ਸਬਸਿਡੀ ਦਿੱਤੀ ਜਾ ਰਹੀ ਹੈ ਜਿਸ ਦਾ ਲਾਭ ਲੈਣ ਲਈ ਕਿਸਾਨ 15 ਮਈ ਤੱਕ ਵਿਭਾਗ ਦੀ ਵੈਬਸਾਈਟ ਤੇ ਅਪਲਾਈ ਕਰ ਸਕਦੇ ਹਨ। ਇਸ ਮੌਕੇ ਸ੍ਰੀ ਕੁਲਵੰਤ ਸਿੰਘ ਸੁਪਰਵਾਈਜ਼ਰ ਅਤੇ ਗੁਰਵਿੰਦਰ ਸਿੰਘ ਕਿਸਾਨ ਮਿੱਤਰ ਅਤੇ ਪਿੰਡ ਬੁਲਾਢੇਵਾਲਾ ਦੇ ਕਿਸਾਨ ਮੌਜੂਦ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ