ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫਸਦੀ ਆਈ ਕਮੀ
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫਸਦੀ ਕਮੀ ਆਈ, ਕਿਸਾਨਾਂ ਨੂੰ ਦਿੱਤੀ 23 ਹਜਾਰ ਸੀ.ਆਰ.ਐਮ. ਮਸ਼ੀਨਾਂ

ਫਾਈਨ ਫੋਟੋ
ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਠੱਲ੍ਹ ਪਾਉਣ ਅਤੇ ‘ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ ਤੇ ਹੀ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨਰੀ ਨੰਤ ਉਤਸ਼ਾਹਿਤ ਕਰਨ’ ਸਬੰਧੀ ਸਕੀਮ ਅਧੀਨ ਕਿਸਾਨਾਂ, ਸੂਬੇ ਦੀਆਂ ਕਿਸਾਨ ਉਤਪਾਦਕ ਸੰਸਥਾਵਾਂ (ਐਫ.ਪੀ.ਓਜ਼), ਪੰਚਾਇਤਾਂ, ਪ੍ਰਾਇਮਰੀ ਐਗਰੀਕਲਚਰਲ ਸੋਸਾਇਟੀਆਂ (ਪੀ.ਏ.ਸੀ.ਐਸ.) ਨੂੰ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ 23200 ਤੋਂ ਵੱਧ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਠੋਸ ਉਪਰਾਲਿਆਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫੀਸਦੀ ਕਮੀ ਆਈ ਹੈ।