ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫਸਦੀ ਆਈ ਕਮੀ
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 30 ਫਸਦੀ ਕਮੀ ਆਈ, ਕਿਸਾਨਾਂ ਨੂੰ ਦਿੱਤੀ 23 ਹਜਾਰ ਸੀ.ਆਰ.ਐਮ. ਮਸ਼ੀਨਾਂ
ਫਾਈਨ ਫੋਟੋ
ਕਿਸਾਨਾਂ ਨੂੰ 113622 ਮਸ਼ੀਨਾਂ ਕਰਵਾਈ ਮੁਹੱਈਆ
ਖੇਤੀਬਾੜੀ ਮੰਤਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਹੁਣ ਤੱਕ 113622 ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੇ ਇਸ ਸਕੀਮ ਤਹਿਤ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਕ੍ਰਮਵਾਰ 50 ਫ਼ੀਸਦੀ ਅਤੇ 80 ਫ਼ੀਸਦੀ ਸਬਸਿਡੀ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਲਈ ਅਰਜ਼ੀਆਂ ਆਨਲਾਈਨ ਪੋਰਟਲ ਰਾਹੀਂ ਮੰਗੀਆਂ ਗਈਆਂ ਹਨ। ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸੀ.ਆਰ.ਐਮ. ਮਸ਼ੀਨਰੀ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਨੂੰ ਉਜਾਗਰ ਕਰਦਿਆਂ ਸ. ਧਾਲੀਵਾਲ ਨੇ ਕਿਹਾ ਕਿ ਵਿਭਾਗ ਵੱਲੋਂ ਹਰੇਕ ਬਲਾਕ ਵਿੱਚ ਕਸਟਮ ਹਾਇਰਿੰਗ ਸੈਂਟਰ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿੱਥੇ ਖ਼ਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਸੀ.ਆਰ.ਐਮ. ਮਸ਼ੀਨਾਂ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹਿਆਂ ਨੂੰ 7.4 ਕਰੋੜ ਰੁਪਏ ਦੀ ਰਾਸ਼ੀ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੀ.ਆਰ.ਐਮ. ਮਸ਼ੀਨਾਂ ਦੀ ਬੁਕਿੰਗ ਲਈ ਆਈ-ਖੇਤ ਐਪ ਵੀ ਜਾਰੀ ਕੀਤੀ ਗਈ ਹੈ।ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂਘੱਟ ਕਰਨ ਵਿੱਚ ਮਿਲੀ ਮਦਦ
ਸੂਬੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੇ ਮੌਕੇ ਤੇ ਅਤੇ ਬਾਅਦ ਵਿੱਚ ਪ੍ਰਬੰਧਨ ਸਬੰਧੀ ਉਪਕਰਨਾਂ ਦੀ ਵੱਧ ਉਪਲਬਧਤਾ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਨੂਘੱਟ ਕਰਨ ਵਿੱਚ ਮਦਦ ਮਿਲੀ ਹੈ। ਝੋਨੇ ਦੇ ਵਾਢੀ ਸੀਜ਼ਨ ਦੌਰਾਨ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 2021 ਵਿੱਚ 71159 ਦੇ ਮੁਕਾਬਲੇ 2022 ਵਿੱਚ ਘਟ ਕੇ 49922 ਰਹਿ ਗਈਆਂ ਹਨ ਜਿਸ ਨਾਲ 29.84 ਫੀਸਦੀ ਦੀ ਕਮੀ ਆਈ ਹੈ।
Follow Us
