AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Wheat Crop: ਮੌਸਮ ਦੀ ਮਾਰ, ਮੰਡੀਆਂ ‘ਚ ਕਣਕ ਦੇ ਅੰਬਾਰ, ਅੰਮ੍ਰਿਤਸਰ ਦੀ ਦਾਣਾ ਮੰਡੀ ਦੀ ਹਾਲਤ ਖਰਾਬ

Farmer's Demand: ਕਿਸਾਨਾਂ ਦਾ ਕਹਿਣਾ ਹੈ ਕਿ ਲਿਫਟਿੰਗ ਦਾ ਕੰਮ ਵੀ ਆੜਤੀਆ ਨੂੰ ਦਿੱਤਾ ਜਾਵੇ ਤਾਂ ਕਿ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।

lalit-sharma
| Published: 19 Apr 2023 21:00 PM IST
Share
ਅੰਮ੍ਰਿਤਸਰ ਨਿਊਜ: ਅੰਮ੍ਰਿਤਸਰ ਦੀ ਭਗਤਾਂ ਵਾਲ਼ਾ ਦਾਣਾ ਮੰਡੀ ਵਿੱਚ ਬੁੱਧਵਾਰ ਨੂੰ ਚੇਅਰਮੈਨ ਬਲਬੀਰ ਸਿੰਘ (Balbir Singh) ਜਾਇਜਾ ਲੈਣ ਲਈ ਪੁੱਜੇ ਤੇ ਉਨ੍ਹਾਂ ਨੂੰ ਕਿਸਾਨਾਂ ਦੀ ਨਰਾਜਗੀ ਦਾ ਸਾਹਮਣਾ ਕਰਨਾ ਪਿਆ। ਮੰਡੀ ਦੇ ਪ੍ਰਧਾਨ ਵੱਲੋ ਉਨ੍ਹਾਂ ਨੂੰ ਮੌਜੂਦਾ ਹਾਲਾਤਾਂ ਦੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਨਾਂ ਤੇ ਮੰਡੀ ਵਿੱਚ ਸ਼ੈਡ ਨੇ ਅਤੇ ਨਾ ਹੀ ਲਿਫਟਿੰਗ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਹਾਲ ਪਿੱਛਲੀਆਂ ਸਰਕਾਰਾਂ ਸਮੇਂ ਸਨ, ਉਹੀ ਹਾਲ ਮੌਜੂਦਾ ਸਰਕਾਰ ਦੇ ਸਮੇਂ ਵੀ ਹਨ। ਮੰਡੀ ਪ੍ਰਧਾਨ ਅਮਨਦੀਪ ਸਿੰਘ ਛੀਨਾ (Amandeep Singh Cheena) ਨੇ ਕਿਹਾ ਕਿ ਲਿਫਟਿੰਗ ਨਾ ਹੋਣ ਕਰਕੇ ਕਿਸਾਨਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਤਾਂ ਦਾ ਜਾਇਜਾ ਲੈਣ ਚੇਅਰਮੈਨ ਨੇ ਛੇਤੀ ਹੀ ਮੁਸ਼ਕਿਲਾਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ। ਇਸ ਮੌਕੇ ਕਿਸਾਨਾਂ ਨੇ ਨਰਾਜਗੀ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰ ਨੇ ਕਿਹਾ ਸੀ ਕਿ ਉਨ੍ਹਾਂ ਦਾ ਮੁਵਾਵਜਾ ਬੈਂਕ ਖਾਤੇ ਵਿੱਚ ਆ ਜਾਵੇਗਾ, ਪਰ ਅਜੇ ਤੱਕ ਆਇਆ ਨਹੀਂ। ਉਨ੍ਹਾਂ ਨੇ ਅਪੀਲ ਕੀਤੀ ਕਿ ਛੇਤੀ ਤੋਂ ਛੇਤੀ ਉਨ੍ਹਾਂ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ।

ਛੇਤੀ ਹੋਵੇਗਾ ਆੜ੍ਹਤਿਆਂ ਦੀਆਂ ਮੁਸ਼ਕੱਲਾਂ ਦਾ ਹੱਲ

ਚੇਅਰਮੈਨ ਬਲਬੀਰ ਸਿੰਘ ਪੰਨੂ ਨੇ ਕਿਹਾ ਅੱਜ ਮੰਡੀ ਦੇ ਆੜ੍ਹਤੀਆ ਵੱਲੋਂ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਉਨ੍ਹਾਂ ਕਿਹਾ ਕਿ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਦੇ ਦਿਸ਼ਾ ਨਿਰਦੇਸ਼ ਅਤੇ ਫੂਡ ਸਪਲਾਈ ਮੰਤਰੀ ਦੇ ਆਦੇਸ਼ਾਂ ਤੇ ਉਹ ਮੰਡੀ ਦਾ ਜਾਇਜਾ ਲੈਣ ਆਏ ਸਨ। ਉਨ੍ਹਾਂ ਕਿਹਾ ਕਿ ਮੰਡੀ ਦੇ ਆੜ੍ਹਤੀਆਂ ਨੂੰ ਜੋ ਵੀ ਮੁਸ਼ਕਲਾਂ ਆ ਰਹੀਆਂ ਹਨ ਉਨ੍ਹਾਂ ਨੂੰ ਛੇਤੀ ਹੱਲ ਕੀਤਾ ਜਾਵੇਗਾ। ਬਲਬੀਰ ਸਿੰਘ ਪੰਨੂ ਨੇ ਮੰਡੀ ਪ੍ਰਧਾਨ ਵਲੋਂ ਮੰਤਰੀ ਧਾਲੀਵਾਲ ਨੂੰ ਚਾਰ ਸ਼ੈਡ ਬਣਾਉਣ ਲਈ ਕਿਹਾ ਗਿਆ, ਜਿਸ ਤੇ ਉਨ੍ਹਾਂ ਨੇ ਇਸ ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕਿਸਾਨਾਂ ਨੂੰ ਛੇਤੀ ਮਿਲੇਗਾ ਮੁਆਵਜਾ

ਮੁਆਵਜੇ ਦੇ ਮਾਮਲੇ ਤੇ ਉਨ੍ਹਾਂ ਕਿਹਾ ਕਿ ਗਿਰਦਾਵਰੀਆਂ ਲਈ ਕਿਸਾਨਾਂ ਨੂੰ ਵੀ ਥੋੜੀ ਬਹੁਤੀ ਭੱਜ ਦੌੜ ਕਰਨੀ ਪਵੇਗੀ। ਮੁੱਖ ਮੰਤਰੀ ਜੀ ਆਦੇਸ਼ਾਂ ਤੇ ਉਹ ਗਰਾਊਂਡ ਲੈਵਲ ਤੇ ਮੰਡੀਆ ਦਾ ਦੌਰਾ ਕਰਨ ਆਏ ਹਨ। ਉਥੇ ਹੀ ਛੀਨਾ ਨੇ ਕਿਹਾ ਕਿ ਉਹ ਸਰਕਾਰ ਦਾ ਧੰਨਵਾਦ ਕਰਦੇ ਹਾਂ ਕਿ ਜੋ ਮੰਡੀ ਦੀਆ ਮੁਸ਼ਕਿਲਾਂ ਜਾਣਨ ਲਈ ਅਧਿਕਾਰੀਆ ਵੱਲੋ ਆਏ ਦਿਨ ਮੰਡੀ ਦਾ ਦੌਰਾ ਕੀਤਾ ਜਾ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...