AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Mansa Farmers: ਕਿਸਾਨਾਂ ਨੇ ਸੜਕਾਂ ‘ਤੇ ਸੁੱਟੀ ਸ਼ਿਮਲਾ ਮਿਰਚ, 1 ਰੁਪਏ ਕਿੱਲੋ ਮਿਲ ਰਿਹਾ ਰੇਟ

ਕਿਸਾਨਾਂ ਨੂੰ ਸ਼ਿਮਲਾ ਮਿਰਚ ਦੀ ਫਸਲ ਦਾ ਪੂਰਾ ਰੇਟ ਨਾ ਮਿਲਣ ਕਾਰਨ ਕਾਫੀ ਪ੍ਰੇਸ਼ਾਨ ਹਨ। ਕਿਸਾਨ ਆਪਣੀ ਸ਼ਿਮਲਾ ਮਿਰਚ ਦੀ ਫ਼ਸਲ ਨੂੰ ਸੜਕਾਂ 'ਤੇ ਸੁੱਟਣ ਲਈ ਮਜ਼ਬੂਰ ਹਨ।

Mansa Farmers: ਕਿਸਾਨਾਂ ਨੇ ਸੜਕਾਂ 'ਤੇ ਸੁੱਟੀ ਸ਼ਿਮਲਾ ਮਿਰਚ, 1 ਰੁਪਏ ਕਿੱਲੋ ਮਿਲ ਰਿਹਾ ਰੇਟ
ਕਿਸਾਨਾਂ ਨੇ ਸੜਕਾਂ ‘ਤੇ ਸੁੱਟੀ ਸ਼ਿਮਲਾ ਮਿਰਚ, 1 ਰੁਪਏ ਕਿੱਲੋ ਮਿਲ ਰਿਹਾ ਰੇਟ
bhupinder-singh-mansa
| Published: 22 Apr 2023 13:16 PM IST
Share
ਮਾਨਸਾ ਨਿਊਜ਼: ਮਾਨਸਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਸ਼ਿਮਲਾਂ ਮਿਰਚ ਦੀ ਫਸਲ ਦਾ ਚੰਗਾ ਭਾਅ ਨਹੀਂ ਮਿਲ ਰਿਹਾ। ਜਿਸ ਦੇ ਵਿਰੋਧ ਵਜੋ ਕਿਸਾਨਾਂ ਨੇ ਆਪਣੀ ਸ਼ਿਮਲਾ ਮਿਰਚ (Capsicum) ਸੜਕਾਂ ‘ਤੇ ਸੁੱਟ ਦਿੱਤੀ। ਮਾਨਸਾ ਦੇ ਪਿੰਡ ਭੈਣੀ ਬਾਗਾ ਦੇ ਵਿੱਚ ਕਿਸਾਨਾਂ ਵੱਲੋਂ ਰਵਾਇਤੀ ਫਸਲਾਂ ਨੂੰ ਛੱਡ ਕੇ ਸਬਜ਼ੀਆਂ ਦੀ ਕਾਸ਼ਤ ਕੀਤੀ ਗਈ। 700 ਏਕੜ ਦੇ ਕਰੀਬ ਕਿਸਾਨਾਂ ਵੱਲੋਂ ਸ਼ਿਮਲਾ ਮਿਰਚ ਦੀ ਕਾਸ਼ਤ ਕੀਤੀ ਗਈ ਹੈ ਪਰ ਕਿਸਾਨਾਂ ਨੂੰ ਸ਼ਿਮਲਾ ਮਿਰਚ ਦਾ ਪੂਰਾ ਰੇਟ ਨਾ ਮਿਲਣ ਕਾਰਨ ਕਿਸਾਨ ਆਪਣੀ ਫਸਲ ਸੁੱਟਣ ਲਈ ਮਜ਼ਬੂਰ ਹਨ।

ਸੜਕਾਂ ‘ਤੇ ਫਸਲ ਸੁੱਟਣ ਲਈ ਕਿਸਾਨ ਮਜ਼ਬੂਰ

ਜਾਣਕਾਰੀ ਦਿੰਦਿਆਂ ਕਿਸਾਨ ਗੋਰਾ ਸਿੰਘ ਨੇ ਕਿਹਾ ਕਿ ਪਿੰਡ ਭੈਣੀ ਬਾਘਾ ਦੇ ਕਿਸਾਨਾਂ ਵੱਲੋਂ ਰਵਾਇਤੀ ਫਸਲਾਂ ਛੱਡ ਕੇ ਸਬਜ਼ੀਆਂ (Vegetables) ਦੀ ਕਾਸ਼ਤ ਕਰਨੀ ਸ਼ੁਰੂ ਕੀਤੀ ਗਈ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਨੋਟਬੰਦੀ ਤੇ ਕੈਰੋਂ ਨੇ ਦੀ ਮਾਰ ਵੀ ਝੱਲਣੀ ਪਈ ਸੀ। ਹੁਣ ਸ਼ਿਮਲਾ ਮਿਰਚ ਦੀ ਫਸਲ ਦਾ ਮੁੱਲ ਇੱਕ ਰੁਪਏ ਤੋਂ ਤਿੰਨ ਰੁਪਏ ਤੱਕ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਵਪਾਰੀਆਂ ਨੇ ਵੀ ਸ਼ਿਮਲਾ ਮਿਰਚ ਦੀ ਫ਼ਸਲ ਨੂੰ ਖਰੀਦਣ ਤੋਂ ਹੱਥ ਖੜ੍ਹੇ ਕਰ ਦਿੱਤੇ ਹਨ। ਜਿਸ ਕਾਰਨ ਕਿਸਾਨਾਂ ਵੱਲੋਂ ਆਪਣੀ ਸ਼ਿਮਲਾ ਮਿਰਚ ਦੀ ਫ਼ਸਲ ਨੂੰ ਮਜਬੂਰੀ ਵੱਸ ਸੜਕਾਂ ਉਪਰ ਸੁੱਟਣਾ ਪੈ ਰਿਹਾ ਹੈ।

ਕਿਸਾਨਾਂ ਨੇ ਸਰਕਾਰ ਨੂੰ ਲਗਾਈ ਮਦਦ ਦੀ ਗੁਹਾਰ

ਕਿਸਾਨਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰਾਂ ਸਬਜ਼ੀ ਕਾਸ਼ਤਕਾਰਾਂ ਦੀ ਬਾਂਹ ਵੀ ਫੜਨ ਤੇ ਮੰਡੀਕਰਨ ਦਾ ਵਧਿਆ ਪ੍ਰਬੰਧ ਕਰਨ ਅਤੇ ਬਾਹਰਲੇ ਸੂਬਿਆਂ ਵਿੱਚ ਸਬਜ਼ੀਆਂ ਭੇਜਣ ਦਾ ਚੰਗਾ ਬੰਦੋਬਸਤ ਕਰਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਸਾਨੂੰ ਸਬਸਿਡੀ (Subsidy) ਦੇਵੇ ਤਾਂ ਕੀ ਅਸੀਂ ਦੂਸਰੇ ਸੂਬਿਆਂ ਦੇ ਵਿੱਚ ਟ੍ਰੇਨਾਂ ਦੇ ਰਾਹੀਂ ਸਬਜੀ ਪਹੁੰਚਾ ਸਕੀਏ ਜਾਂ ਫਿਰ ਸਰਕਾਰ ਇਸ ਫ਼ਸਲ ਨੂੰ ਕੋਲਡ ਸਟੋਰਾਂ ਵਿੱਚ ਰੱਖੇ ਤਾਂ ਕਿ ਇਸ ਫ਼ਸਲ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਬਦਲਵੀਂ ਖੇਤੀ ਕਰਨ ਦੇ ਲਈ ਉਤਸ਼ਾਹਿਤ ਕਰਦੀ ਹੈ। ਜਿਸ ਦੇ ਚੱਲਦਿਆਂ ਸਾਡੇ ਪਿੰਡ ਵਿੱਚ ਸ਼ਿਮਲਾ ਮਿਰਚ, ਮਟਰ,ਖਰਬੂਜਾ ਤੇ ਖੀਰਾ ਲਗਾਇਆ ਸੀ ਪਰ ਸਾਡਾ ਬਹੁਤ ਮੰਦਾ ਹਾਲ ਹੋ ਗਿਆ ਹੈ, ਅਸੀਂ ਦੱਸ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਸਾਡੇ ਬੀਜ ਦਾ ਵੀ ਪੂਰਾ ਮੁੱਲ ਨਹੀਂ ਮਿਲ ਰਿਹਾ ਹੈ। ਸਾਨੂੰ ਕਣਕ-ਝੋਨੇ ਦੇ ਵੱਲ ਆਉਣਾ ਪਵੇਗਾ ਜੇਕਰ ਸਰਕਾਰ ਨੇ ਇਨ੍ਹਾਂ ਫ਼ਸਲਾਂ ਦਾ ਮੰਡੀਕਰਨ ਨਾ ਕੀਤਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...