AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Farmer Crops: ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਤੇ ਭਵਾਨੀਗੜ੍ਹ ਮੰਡੀਆਂ ਦਾ ਦੌਰਾ

Punjab Farmer Crops: ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਸੰਗਰੂਰ ਤੇ ਭਵਾਨੀਗੜ੍ਹ ਮੰਡੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਾਂ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਕੋਈ ਵੀ ਪ੍ਰੇਸ਼ਾਨੀ ਨਹੀਂ ਹੋਵੇਗੀ।

Farmer Crops: ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਤੇ ਭਵਾਨੀਗੜ੍ਹ ਮੰਡੀਆਂ ਦਾ ਦੌਰਾ
Farmer Crops: ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਤੇ ਭਵਾਨੀਗੜ੍ਹ ਮੰਡੀਆਂ ਦਾ ਦੌਰਾ
r-n-kansal-sangrur
| Updated On: 12 Apr 2023 14:41 PM IST
Share
ਸੰਗਰੂਰ ਨਿਊਜ਼: ਹਾੜ੍ਹੀ ਦੇ ਖਰੀਦ ਸੀਜ਼ਨ ਸਬੰਧੀ ਸੰਗਰੂਰ ਹਲਕੇ ਅੰਦਰ ਕੀਤੇ ਗਏ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਤੇ ਭਵਾਨੀਗੜ੍ਹ ਅਨਾਜ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਕਿਸੇ ਵੀ ਕਿਸਾਨ ਨੂੰ ਮੰਡੀਆਂ ‘ਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਜਾਵੇਗੀ। ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਗਈ ਸੁੱਕੀ ਫ਼ਸਲ ਨੂੰ ਜਲਦ ਤੋਂ ਜਲਦ ਖਰੀਦਿਆ ਜਾਵੇ।

ਕਣਕ ਦੀ ਖਰੀਦ ਲਈ ਮੰਡੀਆਂ ‘ਚ ਹਰ ਸਹੂਲਤ

ਵਿਧਾਇਕ ਭਰਾਜ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਵਾਰ ਕਣਕ ਦੀ ਖਰੀਦ (Wheat purchase) ਲਈ ਬਣਾਈਆਂ ਗਈਆਂ ਮੰਡੀਆਂ ਵਿੱਚ ਹਰ ਲੋੜੀਂਦੀ ਸਹੂਲਤ ਉਪਲਬਧ ਕਰਵਾਈ ਜਾਵੇ ਅਤੇ ਨਾਲ ਹੀ ਲੋੜੀਂਦੇ ਬਾਰਦਾਨੇ ਦਾ ਵੀ ਇੰਤਜ਼ਾਮ ਪਹਿਲਾਂ ਹੀ ਕਰਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਸਮੁੱਚੇ ਸੀਜ਼ਨ ਦੌਰਾਨ ਫੜ੍ਹਾਂ ਦੀ ਨਿਰੰਤਰ ਸਾਫ਼-ਸਫ਼ਾਈ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਆਦਿ ਲਈ ਲਾਇਟਾਂ, ਸਾਫ਼ ਪੀਣਯੋਗ ਪਾਣੀ ਅਤੇ ਪਖਾਨਿਆਂ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਉਣ ਵਾਸਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਵਿਧਾਇਕ ਭਰਾਜ ਨੇ ਕਿਹਾ ਕਿ ਬੀਤੇ ਦਿਨਾਂ ‘ਚ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਹਲਕੇ ‘ਚ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ੇ ਲਈ ਗਿਰਦਾਵਰੀ (Girdawari) ਕਰਵਾਈ ਗਈ ਹੈ ਅਤੇ ਜਲਦ ਹੀ ਯੋਗਤਾ ਦੇ ਆਧਾਰ ‘ਤੇ ਮੁਆਵਜ਼ਾ ਕਿਸਾਨਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਮੌਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ।

ਪੰਜਾਬ ਦੇ ਬਹੁਮੁਖੀ ਵਿਕਾਸ ਲਈ ਵੀ ਹਰ ਸੰਭਵ ਯਤਨ

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲ ਦੇ ਆਧਾਰ ‘ਤੇ ਕੋਸ਼ਿਸ਼ ਹੈ ਕਿ ਕਿਸਾਨ ਨੂੰ ਫਸਲ ਵੇਚਣ ਸਮੇਂ ਕੋਈ ਪ੍ਰੇਸ਼ਾਨੀ ਦਾ ਸਾਮਣਾ ਨਾ ਕਰਨਾ ਪਵੇ ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ, ਸਿਹਤ ਤੇ ਵਪਾਰ ਵਿੱਚ ਤਰੱਕੀ ਕਰੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਜਾਰੀ ਹਨ ਸੰਗਰੂਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸੰਗਰੂਰ ਦੇ ਬਹੁਮੁਖੀ ਵਿਕਾਸ ਲਈ ਵੀ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਸੰਗਰੂਰ ਦੀ ਸਾਫ ਸਫਾਈ, ਸੁੰਦਰਤਾ ਤੇ ਹੋਰ ਸਹੂਲਤਾਂ ਦੇ ਲਿਹਾਜ ਨਾਲ ਪ੍ਰਸ਼ਾਸਨ ਤੇ ਸਰਕਾਰ ਪੂਰੀ ਤਰ੍ਹਾਂ ਕੋਸ਼ਿਸ਼ ਕਰ ਰਹੇ ਹਨ ਕਿ ਸੰਗਰੂਰ ‘ਚ ਕਿਸੇ ਪੱਖੋਂ ਕੋਈ ਘਾਟ ਨਾ ਰਵੇ ਸੰਗਰੂਰ ਵਿਧਾਇਕ ਨਰਿੰਦਰ ਕੌਰ ਭਰਾਜ਼ ਨੇ ਇਲਾਕਾ ਨਿਵਾਸੀਆਂ ਨੂੰ ਰਹਿਦੇ ਕਾਰਜ ਜਲਦੀ ਪੂਰੇ ਕਰਨ ਦਾ ਭਰੋਸਾ ਦਵਾਇਆ ਇਸ ਮੌਕੇ ਹੋਰਨਾਂ ਤੋਂ ਇਲਾਵਾ SDM ਸੰਗਰੂਰ ਨਵਰੀਤ ਕੌਰ ਸੇਖੋਂ, ਖਰੀਦ ਪ੍ਰਕਿਰਿਆ ਨਾਲ ਜੁੜੇ ਅਧਿਕਾਰੀ ਤੇ ਵੱਡੀ ਗਿਣਤੀ ਚ ਕਿਸਾਨ ਹਾਜ਼ਰ ਸਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...