Farmer Crops: ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ ਤੇ ਭਵਾਨੀਗੜ੍ਹ ਮੰਡੀਆਂ ਦਾ ਦੌਰਾ
Punjab Farmer Crops: ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਸੰਗਰੂਰ ਤੇ ਭਵਾਨੀਗੜ੍ਹ ਮੰਡੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਾਂ ਕਿਸਾਨਾਂ ਨੂੰ ਫ਼ਸਲ ਵੇਚਣ ਲਈ ਕੋਈ ਵੀ ਪ੍ਰੇਸ਼ਾਨੀ ਨਹੀਂ ਹੋਵੇਗੀ।
ਸੰਗਰੂਰ ਨਿਊਜ਼: ਹਾੜ੍ਹੀ ਦੇ ਖਰੀਦ ਸੀਜ਼ਨ ਸਬੰਧੀ ਸੰਗਰੂਰ ਹਲਕੇ ਅੰਦਰ ਕੀਤੇ ਗਏ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੰਗਰੂਰ ਹਲਕੇ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸੰਗਰੂਰ ਅਤੇ ਭਵਾਨੀਗੜ੍ਹ ਅਨਾਜ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਕਿਸੇ ਵੀ ਕਿਸਾਨ ਨੂੰ ਮੰਡੀਆਂ ‘ਚ ਫ਼ਸਲ ਵੇਚਣ ਲਈ ਕੋਈ ਪ੍ਰੇਸ਼ਾਨੀ ਨਹੀਂ ਜਾਵੇਗੀ। ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਗਈ ਸੁੱਕੀ ਫ਼ਸਲ ਨੂੰ ਜਲਦ ਤੋਂ ਜਲਦ ਖਰੀਦਿਆ ਜਾਵੇ।
ਕਣਕ ਦੀ ਖਰੀਦ ਲਈ ਮੰਡੀਆਂ ‘ਚ ਹਰ ਸਹੂਲਤ
ਵਿਧਾਇਕ ਭਰਾਜ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਵਾਰ ਕਣਕ ਦੀ ਖਰੀਦ (Wheat purchase) ਲਈ ਬਣਾਈਆਂ ਗਈਆਂ ਮੰਡੀਆਂ ਵਿੱਚ ਹਰ ਲੋੜੀਂਦੀ ਸਹੂਲਤ ਉਪਲਬਧ ਕਰਵਾਈ ਜਾਵੇ ਅਤੇ ਨਾਲ ਹੀ ਲੋੜੀਂਦੇ ਬਾਰਦਾਨੇ ਦਾ ਵੀ ਇੰਤਜ਼ਾਮ ਪਹਿਲਾਂ ਹੀ ਕਰਕੇ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਸਮੁੱਚੇ ਸੀਜ਼ਨ ਦੌਰਾਨ ਫੜ੍ਹਾਂ ਦੀ ਨਿਰੰਤਰ ਸਾਫ਼-ਸਫ਼ਾਈ ਤੋਂ ਇਲਾਵਾ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਆਦਿ ਲਈ ਲਾਇਟਾਂ, ਸਾਫ਼ ਪੀਣਯੋਗ ਪਾਣੀ ਅਤੇ ਪਖਾਨਿਆਂ ਦਾ ਢੁੱਕਵਾਂ ਪ੍ਰਬੰਧ ਯਕੀਨੀ ਬਣਾਉਣ ਵਾਸਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ।
ਵਿਧਾਇਕ ਭਰਾਜ ਨੇ ਕਿਹਾ ਕਿ ਬੀਤੇ ਦਿਨਾਂ ‘ਚ ਹੋਈ ਬੇਮੌਸਮੀ ਬਰਸਾਤ ਤੇ ਗੜੇਮਾਰੀ ਕਾਰਨ ਹਲਕੇ ‘ਚ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ੇ ਲਈ ਗਿਰਦਾਵਰੀ (Girdawari) ਕਰਵਾਈ ਗਈ ਹੈ ਅਤੇ ਜਲਦ ਹੀ ਯੋਗਤਾ ਦੇ ਆਧਾਰ ‘ਤੇ ਮੁਆਵਜ਼ਾ ਕਿਸਾਨਾਂ ਤੱਕ ਪੁੱਜਦਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਮੌਕੇ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਵੀ ਕੀਤੀ।
ਪੰਜਾਬ ਦੇ ਬਹੁਮੁਖੀ ਵਿਕਾਸ ਲਈ ਵੀ ਹਰ ਸੰਭਵ ਯਤਨ
ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲ ਦੇ ਆਧਾਰ ‘ਤੇ ਕੋਸ਼ਿਸ਼ ਹੈ ਕਿ ਕਿਸਾਨ ਨੂੰ ਫਸਲ ਵੇਚਣ ਸਮੇਂ ਕੋਈ ਪ੍ਰੇਸ਼ਾਨੀ ਦਾ ਸਾਮਣਾ ਨਾ ਕਰਨਾ ਪਵੇ ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ, ਸਿਹਤ ਤੇ ਵਪਾਰ ਵਿੱਚ ਤਰੱਕੀ ਕਰੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਜਾਰੀ ਹਨ ਸੰਗਰੂਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸੰਗਰੂਰ ਦੇ ਬਹੁਮੁਖੀ ਵਿਕਾਸ ਲਈ ਵੀ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਸੰਗਰੂਰ ਦੀ ਸਾਫ ਸਫਾਈ, ਸੁੰਦਰਤਾ ਤੇ ਹੋਰ ਸਹੂਲਤਾਂ ਦੇ ਲਿਹਾਜ ਨਾਲ ਪ੍ਰਸ਼ਾਸਨ ਤੇ ਸਰਕਾਰ ਪੂਰੀ ਤਰ੍ਹਾਂ ਕੋਸ਼ਿਸ਼ ਕਰ ਰਹੇ ਹਨ ਕਿ ਸੰਗਰੂਰ ‘ਚ ਕਿਸੇ ਪੱਖੋਂ ਕੋਈ ਘਾਟ ਨਾ ਰਵੇ ਸੰਗਰੂਰ ਵਿਧਾਇਕ ਨਰਿੰਦਰ ਕੌਰ ਭਰਾਜ਼ ਨੇ ਇਲਾਕਾ ਨਿਵਾਸੀਆਂ ਨੂੰ ਰਹਿਦੇ ਕਾਰਜ ਜਲਦੀ ਪੂਰੇ ਕਰਨ ਦਾ ਭਰੋਸਾ ਦਵਾਇਆ ਇਸ ਮੌਕੇ ਹੋਰਨਾਂ ਤੋਂ ਇਲਾਵਾ SDM ਸੰਗਰੂਰ ਨਵਰੀਤ ਕੌਰ ਸੇਖੋਂ, ਖਰੀਦ ਪ੍ਰਕਿਰਿਆ ਨਾਲ ਜੁੜੇ ਅਧਿਕਾਰੀ ਤੇ ਵੱਡੀ ਗਿਣਤੀ ਚ ਕਿਸਾਨ ਹਾਜ਼ਰ ਸਨ।