Farmer Crops: ਜਲੰਧਰ ਜਿਲ੍ਹੇ ‘ਚ ਫਸਲਾਂ ਦੇ ਖ਼ਰਾਬੇ ਦੀ ਗਿਰਦਾਵਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ
Farmer Crops Girdawari : ਬੇਮੌਸਮੀ ਬਰਸਾਤ ਕਾਰਨ ਖਰਾਬ ਹੋੋਈਆਂ ਫਸਲਾਂ ਦੀ ਗਿਰਦਾਵਰੀ ਕੀਤੀ ਜਾ ਰਹੀ ਹੈ। ਜਲੰਧਰ ਜ਼ਿਲ੍ਹੇ 'ਚ ਫ਼ਸਲਾਂ ਦੇ ਹੋਏ ਖ਼ਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਪਿੰਡਾਂ ਵਿੱਚ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ।
ਜਲੰਧਰ ਜਿਲ੍ਹੇ ‘ਚ ਫਸਲਾਂ ਦੇ ਖ਼ਰਾਬੇ ਦੀ ਗਿਰਦਾਵਰੀ ਦਾ ਕੰਮ ਜੰਗੀ ਪੱਧਰ ‘ਤੇ ਜਾਰੀ
ਜਲੰਧਰ ਨਿਊਜ਼: ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾੜੀ-2023 ਮਾਰਚ ਦੌਰਾਨ ਭਾਰੀ ਬਾਰਿਸ਼/ਗੜ੍ਹੇਮਾਰੀ ਕਾਰਨ ਜ਼ਿਲ੍ਹੇ ‘ਚ ਫ਼ਸਲਾਂ ਦੇ ਹੋਏ ਖ਼ਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਪਿੰਡਾਂ ਵਿੱਚ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਲ ਰੈਵੇਨਿਊ ਅਫ਼ਸਰਾਂ ਵੱਲੋਂ ਖੇਤੀਬਾੜੀ ਮਾਹਿਰਾਂ (Agriculture Experts) ਦੀਆਂ ਟੀਮਾਂ ਸਮੇਤ ਪਿੰਡ-ਪਿੰਡ ਜਾ ਕੇ ਫ਼ਸਲਾਂ ਦੇ ਹੋਏ ਨੁਕਸਾਨ ਦੀਆਂ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1005 ਪਿੰਡਾਂ ਵਿੱਚ ਮਾਲ ਵਿਭਾਗ ਅਧਿਕਾਰੀਆਂ ਅਤੇ ਖੇਤੀਬਾੜੀ ਵਿਭਾਗ ਦੇ ਮਾਹਰਾਂ ਵੱਲੋਂ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਗਿਰਦਾਵਰੀ ਦੇ ਕੰਮ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਤਾਂ ਜੋ ਅਗਲੇਰੀ ਕਾਰਵਾਈ ਜਲਦ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਆਪਣੀ ਨੁਕਸਾਨੀ ਫ਼ਸਲ ਦੀ ਗਿਰਦਾਵਰੀ ਨੂੰ ਲੈ ਕੇ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਸਬੰਧਤ ਸੀ.ਆਰ.ਓ. ਜਾਂ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।


