ਜਲੰਧਰ ਜਿਲ੍ਹੇ 'ਚ ਫਸਲਾਂ ਦੇ ਖ਼ਰਾਬੇ ਦੀ ਗਿਰਦਾਵਰੀ ਦਾ ਕੰਮ ਜੰਗੀ ਪੱਧਰ 'ਤੇ ਜਾਰੀ
ਜਲੰਧਰ ਨਿਊਜ਼: ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਾੜੀ-2023 ਮਾਰਚ ਦੌਰਾਨ ਭਾਰੀ ਬਾਰਿਸ਼/ਗੜ੍ਹੇਮਾਰੀ ਕਾਰਨ ਜ਼ਿਲ੍ਹੇ ‘ਚ ਫ਼ਸਲਾਂ ਦੇ ਹੋਏ ਖ਼ਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਪਿੰਡਾਂ ਵਿੱਚ ਜੰਗੀ ਪੱਧਰ ‘ਤੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਰਕਲ ਰੈਵੇਨਿਊ ਅਫ਼ਸਰਾਂ ਵੱਲੋਂ
ਖੇਤੀਬਾੜੀ ਮਾਹਿਰਾਂ (Agriculture Experts) ਦੀਆਂ ਟੀਮਾਂ ਸਮੇਤ ਪਿੰਡ-ਪਿੰਡ ਜਾ ਕੇ ਫ਼ਸਲਾਂ ਦੇ ਹੋਏ ਨੁਕਸਾਨ ਦੀਆਂ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1005 ਪਿੰਡਾਂ ਵਿੱਚ ਮਾਲ ਵਿਭਾਗ ਅਧਿਕਾਰੀਆਂ ਅਤੇ ਖੇਤੀਬਾੜੀ ਵਿਭਾਗ ਦੇ ਮਾਹਰਾਂ ਵੱਲੋਂ ਨੁਕਸਾਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਗਿਰਦਾਵਰੀ ਦੇ ਕੰਮ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਤਾਂ ਜੋ ਅਗਲੇਰੀ ਕਾਰਵਾਈ ਜਲਦ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਆਪਣੀ ਨੁਕਸਾਨੀ ਫ਼ਸਲ ਦੀ ਗਿਰਦਾਵਰੀ ਨੂੰ ਲੈ ਕੇ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਹ ਸਬੰਧਤ ਸੀ.ਆਰ.ਓ. ਜਾਂ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ।
ਕੇਂਦਰੀ ਟੀਮਾਂ ਵੱਲੋਂ ਫ਼ਸਲਾਂ ਦੇ ਸੈਂਪਲਿੰਗ
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਖਰਾਬ ਹੋਇਆ ਫ਼ਸਲਾਂ ਦੀ
ਗਿਰਦਾਵਰੀ (Girdawari) ਕਰਨ ਨੂੰ ਪੰਜਾਬ ਸਰਕਾਰ ਵੱਲੋਂ ਆਦੇਸ਼ ਜਾਰੀ ਹੋਏ ਸਨ ਅਤੇ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਰਿਪੋਰਟ ਜਲਦ ਬਣਾ ਕੇ ਸਰਕਾਰ ਨੂੰ ਭੇਜਣ ਦੇ ਹੁਕਮ ਜਾਰੀ ਹੋਏ ਹਨ। ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਖਰਾਬ ਹੋਈਆਂ ਫਸਲਾਂ ਦਾ ਹਰਜਾਨਾ ਸਰਕਾਰ ਵੱਲੋਂ ਜਲਦ ਤੋਂ ਜਲਦ ਦਿੱਤਾ ਜਾਵੇ।
ਉਨ੍ਹਾਂ ਦੱਸਿਆ ਕਿ ਕੇਂਦਰੀ ਟੀਮਾਂ ਵੱਲੋਂ ਵੀ ਅੱਜ ਫਿਲੌਰ ਅਤੇ ਮਹਿਤਪੁਰ ਇਲਾਕੇ ਦੇ ਖੇਤਾਂ ਵਿੱਚ ਖੜ੍ਹੀਆਂ ਫਸਲਾਂ ਦੇ ਸੈਂਪਲਿੰਗ ਕੀਤੀ ਗਈ ਹੈ ਅਤੇ 7 ਸੈਂਪਲ ਲੈ ਕੇ ਖੇਤੀਬਾੜੀ ਮੰਤਰਾਲਾ ਨੂੰ ਭੇਜੇ ਗਏ ਹਨ। ਕੇਂਦਰੀ ਟੀਮ ਵੱਲੋਂ ਬਾਕੀ ਹਲਕਿਆਂ ਤੇ ਕਸਬੇ ਅਤੇ ਪਿੰਡਾਂ ਦਾ ਨਿਰੀਖਣ ਕਰਨ ਤੋਂ ਬਾਅਦ ਖੇਤਾਂ ਵਿੱਚ ਖੜ੍ਹੀ ਹੋਈਆਂ ਫਸਲਾਂ ਦੀ ਵੀ ਸੈਂਪਲਿੰਗ ਕੀਤੀ ਜਾਵੇਗੀ ਤੇ ਸੈਂਪਲਾਂ ਨੂੰ ਖੇਤੀਬਾੜੀ ਮੰਤਰਾਲੇ ਨੂੰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੇ ਨਾਲ ਖੜ੍ਹੇ ਹੈ।
CM ਮਾਨ ਵੱਲੋਂ ਗਿਰਦਾਵਰੀ ਦੇ ਹੁਕਮ ਜਾਰੀ
ਪੰਜਾਬ ਦੇ
ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਜਾਰੀ ਕਰ ਦਿੱਤੀਆਂ ਹਨ। ਖੇਤਾਂ ਵਿੱਚ ਖਰਾਬ ਹੋਈਆਂ ਫ਼ਸਲਾਂ ਦੀ ਗਿਰਦਾਵਰੀ ਕਰਕੇ ਉਸ ਦੀ ਰਿਪੋਰਟ ਜਲਦ ਉਨ੍ਹਾਂ ਕੋਲ ਭੇਜੀ ਜਾਵੇ ਤਾਂ ਜੋ ਸਰਕਾਰ 14 ਤਰੀਕ ਨੂੰ ਕਿਸਾਨਾਂ ਦੀਆਂ ਖਰਾਬ ਹੋਈਆਂ ਫ਼ਸਲਾਂ ਦਾ ਹਰਜਾਨਾ ਦੇ ਸਕਣ। ਤੁਹਾਨੂੰ ਦੱਸ ਦਈਏ ਕਿ ਇਸ ਸਾਲ ਬੇਮੌਸਮੀ ਬਰਸਾਤ ਕਾਰਨ ਖੜ੍ਹੀਆਂ ਫ਼ਸਲਾਂ ਖਰਾਬ ਹੋ ਗਈਆਂ ਸਨ ਅਤੇ ਗੜੇਮਾਰੀ ਕਰਕੇ ਫਸਲਾਂ ਦਾ ਝਾੜ ਵੀ ਝੜ ਗਿਆ ਸੀ।
ਜਿਸ ਨਾਲ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਸਨ ਤੇ ਕਿਸਾਨਾਂ ਦੀ ਅੱਖਾਂ ਵੀ ਨਮ ਹੋ ਗਈਆਂ ਸਨ ਕਿਉਂਕਿ ਪੁੱਤਾਂ ਵਾਂਗ ਪਾਲੀ ਫਸਲ ਬੇਮੌਸਮੀ ਬਰਸਾਤ ਕਾਰਨ ਖਰਾਬ ਹੋ ਗਈ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ