AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Wheat Crop: ਖਰਾਬ ਫਸਲ ਦਾ ਜਾਇਜਾ ਲੈਣ ਪਹੁੰਚੀ ਨਕੋਦਰ ਦੀ ਵਿਧਾਇਕ,ਸੂਬੇ ਚ ਮੁੜ ਮੀਂਹ ਅਤੇ ਗੜੇਮਾਰੀ ਦਾ ਅਲਰਟ

Rain Effect on Crops: ਬੈਮੌਸਮੀ ਮੀਂਹ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ 80% ਖ਼ਰਾਬ ਹੋ ਚੁੱਕੀ ਹੈ। ਜਿਸ ਕਰਕੇ ਸੂਬੇ ਦੇ ਕਿਸਾਨ ਭਾਰੀ ਦਰਦ ਵਿੱਚ ਹਨ ।

davinder-kumar-jalandhar
| Published: 03 Apr 2023 19:17 PM IST
Share
ਜਲੰਧਰ ਨਿਊਜ। ਪੰਜਾਬ ਵਿੱਚ ਪੈ ਰਹੇ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ । ਕਿਸਾਨਾਂ ਦੀ ਫਸਲ ਖਰਾਬ ਹੋਣ ਤੇ ਪੰਜਾਬ ਦੇ ਮੁੱਖ ਮੰਤਰਆਂ ਨੇ ਆਦੇਸ਼ ਜਾਰੀ ਕਰ ਸਾਰੇ ਵਿਧਾਇਕਾਂ ਨੂੰ ਗਿਰਦਾਵਰੀ ਦਾ ਨਿਰੀਖਣ ਕਰਨ ਲਈ ਕਿਹਾ ਹੈ । ਤਾਂ ਜੋ ਕਿਸਾਨਾਂ ਨੂੰ ਖਰਾਬ ਹੋਈ ਫਸਲ ਦਾ ਮੁਆਵਜ਼ਾ 15 ਤਰੀਕ ਤੱਕ ਦਿੱਤਾ ਸੱਕੇ । ਇਸੇ ਨੂੰ ਲੈ ਕੇ ਜਲੰਧਰ ਦੇ ਹਲਕਾ ਨਕੋਦਰ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਖ਼ਰਾਬ ਹੋਈ ਫ਼ਸਲ ਦਾ ਜਾਇਜ਼ਾ ਲੈਣ ਨੇੜੇ ਪਿੰਡਾਂ ਵਿੱਚ ਪਹੁੰਚੀ । ਵਿਧਾਇਕਾ ਦੇ ਪੁੱਜਣ ਤੇ ਕਿਸਾਨਾਂ ਨੇ ਉਨ੍ਹਾਂ ਨੂੰ ਖੇਤਾਂ ਵਿਚ ਜਾ ਕੇ ਖਰਾਬ ਹੋਈ ਫਸਲ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵਿਧਾਇਕ ਮਾਨ ਨੇ ਕਿਹਾ ਕਿ ਵਿਧਾਇਕਾਂ ਨੇ ਕਿਹਾ ਕਿਸਾਨਾਂ ਦੀ ਫਸਲ ਖਰਾਬ ਹੋਣ ਦਾ ਦੁੱਖ ਉਨ੍ਹਾਂ ਨੂੰ ਵੀ ਹੈ, ਕਿਉਂਕਿ ਪੰਜਾਬ ਵਿੱਚ ਸਭਤੋਂ ਵੱਧ ਕਣਕ ਦੀ ਫ਼ਸਲ ਹੁੰਦੀ ਹੈ, ਜੋ ਇਸ ਵਾਰ ਨੁਕਸਾਨੀ ਗਈ ਹੈ ।

ਕਿਸਾਨਾਂ ਨੇ ਛੇਤੀ ਮੁਆਵਜਾ ਦੇਣ ਦੀ ਕੀਤੀ ਮੰਗ

ਉੱਧਰ, ਕਿਸਾਨਾਂ ਵੱਲੋਂ ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਖ਼ਰਾਬ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਦੇਣ ਦੀ ਸਰਕਾਰ ਨੂੰ ਗੱਲ ਆਖੀ ਹੈ । ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਦੇਸ ਦੇ ਮੌਸਮੀ ਬਰਸਾਤ ਦੇ ਨਾਲ ਕਣਕ ਦਾ ਹੀ ਨਹੀਂ ਸਗੋਂ ਰਬੀ ਫਸਲਾਂ ਦਾ ਵੀ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ । ਕਿਸਾਨ ਆਗੂਆਂ ਦਾ ਕਹਿਣਾ ਹੈ ਕੀ ਫਸਲਾਂ ਦੇ ਖਰਾਬ ਹੋਣ ਦੀ ਗਿਰਦਾਵਰੀ ਤਾਂ ਸਰਕਾਰ ਵੱਲੋਂ ਕੀਤੀ ਜਾਂਦੀ ਹੈ ਪਰ ਉਸ ਦਾ ਮੁਆਵਜ਼ਾ ਜਲਦੀ ਨਹੀਂ ਮਿਲਦਾ ਹੈ । ਜਿਸ ਕਰਕੇ ਅੱਜ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਸਰਕਾਰ ਤੱਕ ਗੱਲ ਪਹੁੰਚਾਉਣ ਅਤੇ ਮੁਆਵਜ਼ਾ ਜਲਦ ਤੋਂ ਜਲਦ ਦੇਣ ਬਾਰੇ ਕਿਹਾ ਹੈ । ਦੂਜੇ ਪਾਸੇ ਮੌਸਮ ਵਿਭਾਗ ਦਾ ਮਾਹਰਾਂ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦੇ ਚੱਲਦਿਆਂ ਮੌਸਮ ਵਿੱਚ ਵਿਗਾੜ ਆਇਆ ਹੈ ਤੇ ਇਸ ਵਿਗਾੜ ਕਾਰਨ ਕੁੱਝ ਦਿਨ ਪਹਿਲਾਂ ਚੱਲੀਆਂ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਕਾਰਨ ਕਣਕ ਦੀ ਫਸਲ ਵਿਛ ਗਈ ਸੀ ਜਿਸ ਕਾਰਨ ਹਾੜ੍ਹੀ ਦੀ ਇਸ ਮੁੱਖ ਫਸਲ ਦੇ ਹੋਏ ਭਾਰੀ ਨੁਕਸਾਨ ਨਾਲ ਕਿਸਾਨੀ ਦੀ ਪਹਿਲਾਂ ਹੀ ਬੁਰੀ ਤਰ੍ਹਾਂ ਟੁੱਟੀ ਹੋਈ ਆਰਥਿਕਤਾ ਨੂੰ ਹੋਰ ਵੀ ਤਹਿਸ-ਨਹਿਸ ਕਰਕੇ ਰੱਖ ਦਿੱਤਾ ਹੈ, ਜਿਸ ਦੇ ਸਿੱਟੇ ਵਜੋਂ ਇਲਾਕੇ ਦੇ ਕਿਸਾਨਾਂ ਦੇ ਚਿਹਰਿਆਂ ਤੇ ਮਾਯੂਸੀ ਛਾਈ ਹੋਈ ਹੈ। ਬੀਤੇ ਕੱਲ੍ਹ ਤੇ ਅੱਜ ਪਏ ਮੀਂਹ ਨੇ ਕਣਕ, ਸਰ੍ਹੋਂ, ਸਬਜ਼ੀਆਂ ਅਤੇ ਹਰੇ ਚਾਰੇ ਦੀਆਂ ਫਸਲਾਂ ਦਾ ਨੁਕਸਾਨ ਕਰ ਦਿੱਤਾ ਹੈ ।

ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਦੱਸ ਦੇਈਏ ਕਿ ਮੌਸਮ ਵਿਭਾਗ ਨੇ ਕਿਹਾ ਹੈ ਕਿ 5 ਅਪ੍ਰੈਲ ਤੱਕ ਪੱਛਮੀ ਹਿਮਾਲੀਅਨ ਖੇਤਰ ਵਿੱਚ ਕਈ ਥਾਵਾਂ ਉਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ 3 ਅਤੇ 4 ਅਪ੍ਰੈਲ ਨੂੰ ਇਸ ਖੇਤਰ ‘ਚ ਹਨੇਰੀ ਅਤੇ ਨਾਲ ਹੀ ਬਰਸਾਤ ਵੀ ਹੋ ਸਕਦੀ ਹੈ। 4 ਅਪ੍ਰੈਲ ਤੱਕ ਉੱਤਰੀ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...