ਜਲੰਧਰ ਨਿਊਜ। ਪੰਜਾਬ ਵਿੱਚ ਪੈ ਰਹੇ ਬੇਮੌਸਮੀ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ । ਕਿਸਾਨਾਂ ਦੀ ਫਸਲ ਖਰਾਬ ਹੋਣ ਤੇ ਪੰਜਾਬ ਦੇ ਮੁੱਖ ਮੰਤਰਆਂ ਨੇ ਆਦੇਸ਼ ਜਾਰੀ ਕਰ ਸਾਰੇ ਵਿਧਾਇਕਾਂ ਨੂੰ ਗਿਰਦਾਵਰੀ ਦਾ ਨਿਰੀਖਣ ਕਰਨ ਲਈ ਕਿਹਾ ਹੈ । ਤਾਂ ਜੋ ਕਿਸਾਨਾਂ ਨੂੰ ਖਰਾਬ ਹੋਈ ਫਸਲ ਦਾ ਮੁਆਵਜ਼ਾ 15 ਤਰੀਕ ਤੱਕ ਦਿੱਤਾ ਸੱਕੇ ।
ਇਸੇ ਨੂੰ ਲੈ ਕੇ ਜਲੰਧਰ ਦੇ ਹਲਕਾ ਨਕੋਦਰ ਦੀ ਵਿਧਾਇਕਾ ਇੰਦਰਜੀਤ ਕੌਰ ਮਾਨ ਵੱਲੋਂ ਖ਼ਰਾਬ ਹੋਈ ਫ਼ਸਲ ਦਾ ਜਾਇਜ਼ਾ ਲੈਣ ਨੇੜੇ ਪਿੰਡਾਂ ਵਿੱਚ ਪਹੁੰਚੀ । ਵਿਧਾਇਕਾ ਦੇ ਪੁੱਜਣ ਤੇ ਕਿਸਾਨਾਂ ਨੇ ਉਨ੍ਹਾਂ ਨੂੰ ਖੇਤਾਂ ਵਿਚ ਜਾ ਕੇ ਖਰਾਬ ਹੋਈ ਫਸਲ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵਿਧਾਇਕ ਮਾਨ ਨੇ ਕਿਹਾ ਕਿ ਵਿਧਾਇਕਾਂ ਨੇ ਕਿਹਾ ਕਿਸਾਨਾਂ ਦੀ ਫਸਲ ਖਰਾਬ ਹੋਣ ਦਾ ਦੁੱਖ ਉਨ੍ਹਾਂ ਨੂੰ ਵੀ ਹੈ, ਕਿਉਂਕਿ ਪੰਜਾਬ ਵਿੱਚ ਸਭਤੋਂ ਵੱਧ ਕਣਕ ਦੀ ਫ਼ਸਲ ਹੁੰਦੀ ਹੈ, ਜੋ ਇਸ ਵਾਰ ਨੁਕਸਾਨੀ ਗਈ ਹੈ ।
ਕਿਸਾਨਾਂ ਨੇ ਛੇਤੀ ਮੁਆਵਜਾ ਦੇਣ ਦੀ ਕੀਤੀ ਮੰਗ
ਉੱਧਰ, ਕਿਸਾਨਾਂ ਵੱਲੋਂ ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੰਦੇ ਹੋਏ ਖ਼ਰਾਬ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਦੇਣ ਦੀ ਸਰਕਾਰ ਨੂੰ ਗੱਲ ਆਖੀ ਹੈ । ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਦੇਸ ਦੇ ਮੌਸਮੀ ਬਰਸਾਤ ਦੇ ਨਾਲ ਕਣਕ ਦਾ ਹੀ ਨਹੀਂ ਸਗੋਂ ਰਬੀ ਫਸਲਾਂ ਦਾ ਵੀ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ । ਕਿਸਾਨ ਆਗੂਆਂ ਦਾ ਕਹਿਣਾ ਹੈ ਕੀ ਫਸਲਾਂ ਦੇ ਖਰਾਬ ਹੋਣ ਦੀ ਗਿਰਦਾਵਰੀ ਤਾਂ ਸਰਕਾਰ ਵੱਲੋਂ ਕੀਤੀ ਜਾਂਦੀ ਹੈ ਪਰ ਉਸ ਦਾ ਮੁਆਵਜ਼ਾ ਜਲਦੀ ਨਹੀਂ ਮਿਲਦਾ ਹੈ । ਜਿਸ ਕਰਕੇ ਅੱਜ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਸਰਕਾਰ ਤੱਕ ਗੱਲ ਪਹੁੰਚਾਉਣ ਅਤੇ ਮੁਆਵਜ਼ਾ ਜਲਦ ਤੋਂ ਜਲਦ ਦੇਣ ਬਾਰੇ ਕਿਹਾ ਹੈ ।
ਦੂਜੇ ਪਾਸੇ ਮੌਸਮ ਵਿਭਾਗ ਦਾ ਮਾਹਰਾਂ ਦਾ ਕਹਿਣਾ ਹੈ ਕਿ ਪੱਛਮੀ ਗੜਬੜੀ ਦੇ ਚੱਲਦਿਆਂ ਮੌਸਮ ਵਿੱਚ ਵਿਗਾੜ ਆਇਆ ਹੈ ਤੇ ਇਸ ਵਿਗਾੜ ਕਾਰਨ ਕੁੱਝ ਦਿਨ ਪਹਿਲਾਂ ਚੱਲੀਆਂ ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਕਾਰਨ ਕਣਕ ਦੀ ਫਸਲ ਵਿਛ ਗਈ ਸੀ ਜਿਸ ਕਾਰਨ ਹਾੜ੍ਹੀ ਦੀ ਇਸ ਮੁੱਖ ਫਸਲ ਦੇ ਹੋਏ ਭਾਰੀ ਨੁਕਸਾਨ ਨਾਲ ਕਿਸਾਨੀ ਦੀ ਪਹਿਲਾਂ ਹੀ ਬੁਰੀ ਤਰ੍ਹਾਂ ਟੁੱਟੀ ਹੋਈ ਆਰਥਿਕਤਾ ਨੂੰ ਹੋਰ ਵੀ ਤਹਿਸ-ਨਹਿਸ ਕਰਕੇ ਰੱਖ ਦਿੱਤਾ ਹੈ, ਜਿਸ ਦੇ ਸਿੱਟੇ ਵਜੋਂ ਇਲਾਕੇ ਦੇ ਕਿਸਾਨਾਂ ਦੇ ਚਿਹਰਿਆਂ ਤੇ ਮਾਯੂਸੀ ਛਾਈ ਹੋਈ ਹੈ। ਬੀਤੇ ਕੱਲ੍ਹ ਤੇ ਅੱਜ ਪਏ ਮੀਂਹ ਨੇ ਕਣਕ, ਸਰ੍ਹੋਂ, ਸਬਜ਼ੀਆਂ ਅਤੇ ਹਰੇ ਚਾਰੇ ਦੀਆਂ ਫਸਲਾਂ ਦਾ ਨੁਕਸਾਨ ਕਰ ਦਿੱਤਾ ਹੈ ।
ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਦੱਸ ਦੇਈਏ ਕਿ ਮੌਸਮ ਵਿਭਾਗ ਨੇ ਕਿਹਾ ਹੈ ਕਿ 5 ਅਪ੍ਰੈਲ ਤੱਕ ਪੱਛਮੀ ਹਿਮਾਲੀਅਨ ਖੇਤਰ ਵਿੱਚ ਕਈ ਥਾਵਾਂ ਉਤੇ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ 3 ਅਤੇ 4 ਅਪ੍ਰੈਲ ਨੂੰ ਇਸ ਖੇਤਰ ‘ਚ ਹਨੇਰੀ ਅਤੇ ਨਾਲ ਹੀ ਬਰਸਾਤ ਵੀ ਹੋ ਸਕਦੀ ਹੈ। 4 ਅਪ੍ਰੈਲ ਤੱਕ ਉੱਤਰੀ-ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ