ਪੰਜਾਬ ‘ਚ ਝੋਨੇ ਦੀ ਖਰੀਦ ਦਾ ਸਮਾਂ ਵਧਾਇਆ, ਹੁਣ ਕਿਸਾਨ 7 ਦਸੰਬਰ ਤੱਕ ਮੰਡੀਆਂ ‘ਚ ਵੇਚ ਸਕਣਗੇ ਫਸਲ
ਪੰਜਾਬ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਨੇ ਖਰੀਦ ਦਾ ਸਮਾਂ ਇੱਕ ਹਫ਼ਤੇ ਹੋਰ ਵਧਾ ਦਿੱਤਾ ਹੈ। ਹੁਣ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਹੁਣ 7 ਦਸੰਬਰ ਤੱਕ ਜਾਰੀ ਰਹੇਗੀ। ਤੁਹਾਨੂੰ ਦੱਸ ਦੇਈਏ ਕਿ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ ਝੋਨਾ ਖਰੀਦਣ ਦੀ ਮਿਆਦ 30 ਨਵੰਬਰ 2023 ਤੱਕ ਰੱਖੀ ਗਈ ਸੀ। ਪਰ ਸੂਬਾ ਸਰਕਾਰ ਦੀ ਬੇਨਤੀ ਤੋਂ ਬਾਅਦ ਏਜੰਸੀ ਨੇ ਇਹ ਫੈਸਲਾ ਲਿਆ।
ਸੰਕੇਤਿਕ ਤਸਵੀਰ
ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਹੁਣ 7 ਦਸੰਬਰ ਤੱਕ ਜਾਰੀ ਰਹੇਗੀ। ਦੱਸ ਦਈਏ ਕਿ DFPD ਨੇ ਇਹ ਫੈਸਲਾ ਇਸ ਸਾਲ ਜੁਲਾਈ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਲਿਆ ਹੈ। ਦਰਅਸਲ ਸੂਬੇ ਦੇ ਕੁਝ ਹਿੱਸਿਆਂ ਵਿੱਚ ਬਿਜਾਈ ਵਿੱਚ ਦੇਰੀ ਹੋਣ ਕਾਰਨ ਝੋਨਾ ਪੱਕਣ ਵਿੱਚ ਸਮਾਂ ਲੱਗ ਗਿਆ ਹੈ। ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰ ਨੇ ਖਰੀਦ ਦਾ ਸਮਾਂ ਇੱਕ ਹਫ਼ਤੇ ਹੋਰ ਵਧਾ ਦਿੱਤਾ ਹੈ।


