AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Paddy Sowing: ਕਿਹੜੇ 7 ਜ਼ਿਲ੍ਹਿਆਂ ਵਿੱਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ, ਪੜ੍ਹੋ ਪੂਰੀ ਖ਼ਬਰ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਲੁਆਈ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ।

Paddy Sowing: ਕਿਹੜੇ 7 ਜ਼ਿਲ੍ਹਿਆਂ ਵਿੱਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ, ਪੜ੍ਹੋ ਪੂਰੀ ਖ਼ਬਰ
ਸੰਕੇਤਕ ਤਸਵੀਰ
tv9-punjabi
| Updated On: 16 Jun 2023 09:41 AM IST
Share
ਚੰਡੀਗੜ੍ਹ ਨਿਊਜ਼: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਢੰਗ ਨਾਲ ਬਿਜਾਈ ਨੂੰ ਯਕੀਨੀ ਬਣਾਉਣ ਵਾਸਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ, ਜਦਕਿ ਬਾਕੀ ਹਿੱਸੇ ਅਗਲੇ ਪੜਾਵਾਂ ਅਧੀਨ 16, 19 ਅਤੇ 21 ਜੂਨ ਨੂੰ ਕਵਰ ਕੀਤੇ ਜਾਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਸਰਹੱਦ ਤੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਇਹ ਲੁਆਈ 10 ਜੂਨ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੱਲ ਭਾਵ 16 ਜੂਨ ਤੋਂ ਦੂਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।।

ਤੀਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ‘ਚ ਹੋਵੇਗੀ ਬੁਆਈ

ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲੱਗਣਾ ਸ਼ੁਰੂ ਹੋ ਜਾਵੇਗਾ, ਜਦਕਿ ਬਾਕੀ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ। ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਅੱਠ ਘੰਟੇ ਨਿਯਮਤ ਬਿਜਲੀ ਸਪਲਾਈ ਹਰ ਹੀਲੇ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਾਣੀ ਦੀ ਨਿਯਮਤ ਸਪਲਾਈ ਮਿਲੇਗੀ ਅਤੇ ਕਿਸਾਨਾਂ ਨੂੰ ਬਿਜਲੀ ਸਪਲਾਈ ਦੇਣ ਲਈ ਸੂਬਾ ਸਰਕਾਰ ਕੋਲ ਕੋਲੇ ਦਾ ਵਾਧੂ ਭੰਡਾਰ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...