Paddy Sowing: ਕਿਹੜੇ 7 ਜ਼ਿਲ੍ਹਿਆਂ ਵਿੱਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ, ਪੜ੍ਹੋ ਪੂਰੀ ਖ਼ਬਰ

Updated On: 

16 Jun 2023 09:41 AM

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਲੁਆਈ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ।

Paddy Sowing: ਕਿਹੜੇ 7 ਜ਼ਿਲ੍ਹਿਆਂ ਵਿੱਚ ਅੱਜ ਤੋਂ ਝੋਨੇ ਦੀ ਬਿਜਾਈ ਸ਼ੁਰੂ, ਪੜ੍ਹੋ ਪੂਰੀ ਖ਼ਬਰ

ਸੰਕੇਤਕ ਤਸਵੀਰ

Follow Us On

ਚੰਡੀਗੜ੍ਹ ਨਿਊਜ਼: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸੁਚਾਰੂ ਢੰਗ ਨਾਲ ਬਿਜਾਈ ਨੂੰ ਯਕੀਨੀ ਬਣਾਉਣ ਵਾਸਤੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਚੁੱਕੀ ਹੈ, ਜਦਕਿ ਬਾਕੀ ਹਿੱਸੇ ਅਗਲੇ ਪੜਾਵਾਂ ਅਧੀਨ 16, 19 ਅਤੇ 21 ਜੂਨ ਨੂੰ ਕਵਰ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਅਧੀਨ ਸਰਹੱਦ ਤੇ ਕੰਡਿਆਲੀ ਤਾਰ ਤੋਂ ਪਾਰ ਦੇ ਖੇਤਰਾਂ ਵਿੱਚ ਇਹ ਲੁਆਈ 10 ਜੂਨ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੱਲ ਭਾਵ 16 ਜੂਨ ਤੋਂ ਦੂਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।।

ਤੀਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ‘ਚ ਹੋਵੇਗੀ ਬੁਆਈ

ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਅਧੀਨ ਸੱਤ ਜ਼ਿਲ੍ਹਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨਾ ਲੱਗਣਾ ਸ਼ੁਰੂ ਹੋ ਜਾਵੇਗਾ, ਜਦਕਿ ਬਾਕੀ ਨੌਂ ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ।

ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਅੱਠ ਘੰਟੇ ਨਿਯਮਤ ਬਿਜਲੀ ਸਪਲਾਈ ਹਰ ਹੀਲੇ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪਾਣੀ ਦੀ ਨਿਯਮਤ ਸਪਲਾਈ ਮਿਲੇਗੀ ਅਤੇ ਕਿਸਾਨਾਂ ਨੂੰ ਬਿਜਲੀ ਸਪਲਾਈ ਦੇਣ ਲਈ ਸੂਬਾ ਸਰਕਾਰ ਕੋਲ ਕੋਲੇ ਦਾ ਵਾਧੂ ਭੰਡਾਰ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version