PM ਮੋਦੀ ਅੱਜ ਜਾਰੀ ਕਰਨਗੇ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ, ਖਾਤਿਆਂ ‘ਚ ਆਉਣਗੇ 17 ਹਜ਼ਾਰ ਕਰੋੜ ਰੁਪਏ
PM Kisan Samman Nidhi Yojana 2023: ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਜਾਰੀ ਕਰਨਗੇ। 8.5 ਕਰੋੜ ਤੋਂ ਵੱਧ ਕਿਸਾਨਾਂ ਦੇ ਬੈਂਕ ਖਾਤਿਆਂ 'ਚ 17 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਸਿੱਧੀ ਜਾਰੀ ਕੀਤੀ ਜਾਵੇਗੀ।

ਦਿੱਲੀ ਨਿਊਜ਼। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਰਾਜਸਥਾਨ ਦੇ ਸੀਕਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਜਾਰੀ ਕਰਨਗੇ। 8.5 ਕਰੋੜ ਤੋਂ ਵੱਧ ਕਿਸਾਨਾਂ (Farmers) ਦੇ ਬੈਂਕ ਖਾਤਿਆਂ ‘ਚ 17 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਸਿੱਧੀ ਜਾਰੀ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਇਸ ਮੌਕੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕਰਨਗੇ। ਇਸ ਪ੍ਰੋਗਰਾਮ ਦੌਰਾਨ ਕਿਸਾਨਾਂ ਲਈ ਕੁਝ ਸਕੀਮਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ।
Farmers Pay Attention! 📢 Follow the below mentioned advisory to avail your benefits of the 14th Installment of PM Kisan Samman Nidhi Yojana.#PMKisan #PMKisanSammanNidhiYojana #Farmers #14thInstallment pic.twitter.com/GMR7w0ScUC
— Pradhan Mantri Kisan Samman Nidhi (@pmkisanofficial) June 27, 2023ਇਹ ਵੀ ਪੜ੍ਹੋ