ਦਿੱਲੀ ਨਿਊਜ਼। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਰਾਜਸਥਾਨ ਦੇ ਸੀਕਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ 14ਵੀਂ ਕਿਸ਼ਤ ਜਾਰੀ ਕਰਨਗੇ। 8.5 ਕਰੋੜ ਤੋਂ ਵੱਧ
ਕਿਸਾਨਾਂ (Farmers) ਦੇ ਬੈਂਕ ਖਾਤਿਆਂ ‘ਚ 17 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਸਿੱਧੀ ਜਾਰੀ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਇਸ ਮੌਕੇ ਲਾਭਪਾਤਰੀਆਂ ਨਾਲ ਗੱਲਬਾਤ ਵੀ ਕਰਨਗੇ। ਇਸ ਪ੍ਰੋਗਰਾਮ ਦੌਰਾਨ ਕਿਸਾਨਾਂ ਲਈ ਕੁਝ ਸਕੀਮਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ।
PM ਕਿਸਾਨ ਸਨਮਾਨ ਨਿਧੀ ਕਦੋਂ ਸ਼ੁਰੂ ਹੋਈ
ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਲੇ ਇੱਕ ਮਹੱਤਵਪੂਰਨ ਕਦਮ ਵਿੱਚ ਪ੍ਰਧਾਨ ਮੰਤਰੀ ਇੱਕ ਲੱਖ ਪ੍ਰਧਾਨ ਮੰਤਰੀ ਕਿਸਾਨ ਸਮਰਿਧੀ ਕੇਂਦਰ ਰਾਸ਼ਟਰ ਨੂੰ ਸਮਰਪਿਤ ਕਰਨਗੇ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਕਿਸਾਨਾਂ ਦੀਆਂ ਵਿੱਤੀ ਲੋੜਾਂ ਨੂੰ ਪੂਰਾ ਕਰਨ ਲਈ ਫਰਵਰੀ 2019 ਵਿੱਚ ਸ਼ੁਰੂ ਕੀਤੀ ਇੱਕ ਕੇਂਦਰੀ ਯੋਜਨਾ ਹੈ।
ਕੇਂਦਰ ਸਰਕਾਰ ਕਿਸਾਨਾਂ ਦੀ ਆਰਥਿਕ ਮਦਦ ਲਈ ਸਾਲਾਨਾ ਛੇ ਹਜ਼ਾਰ ਰੁਪਏ ਦਿੰਦੀ ਹੈ। ਇਹ ਰਕਮ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ।
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 14ਵੀਂ ਕਿਸ਼ਤ
ਇਹ ਕਿਸ਼ਤ ਚਾਰ ਮਹੀਨਿਆਂ ਦੇ ਅੰਤਰਾਲ ‘ਤੇ ਦਿੱਤੀ ਜਾਂਦੀ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ 14ਵੀਂ ਕਿਸ਼ਤ ਦਾ ਲਾਭ ਸਿਰਫ਼ ਉਨ੍ਹਾਂ ਕਿਸਾਨਾਂ ਨੂੰ ਦਿੱਤਾ ਜਾਵੇਗਾ ਜਿਨ੍ਹਾਂ ਦੇ ਖਾਤੇ ਆਧਾਰ ਅਤੇ ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ਼ ਇੰਡੀਆ (NPCI) ਨਾਲ ਜੁੜੇ ਹੋਏ ਹਨ। 6,000 ਰੁਪਏ ਪ੍ਰਤੀ ਸਾਲ ਦਾ ਵਿੱਤੀ ਲਾਭ ਹਰ ਚਾਰ ਮਹੀਨਿਆਂ ਵਿੱਚ ਤਿੰਨ ਬਰਾਬਰ ਕਿਸ਼ਤਾਂ ਵਿੱਚ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਂਦਾ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ