Fire Accident: ਖੇਤਾਂ ਵਿੱਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ PSPCL : ਈਟੀਓ

Updated On: 

06 Apr 2023 18:19 PM

Consumer ਬਿਜਲੀ ਸਬੰਧੀ ਆਪਣੀਆਂ ਸ਼ਿਕਾਇਤਾਂ 96461-06835 ਅਤੇ 96461-06836 ਤੇ ਦਰਜ ਕਰਵਾ ਸਕਦੇ ਹਨ। ਨਾਲ ਹੀ ਵਟਸਐਪ ਨੰਬਰ 96461-06835 ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

Fire Accident: ਖੇਤਾਂ ਵਿੱਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ PSPCL : ਈਟੀਓ

ਹਰਭਜਨ ਸਿੰਘ ਈਟੀਓ, ਕੈਬਿਨੇਟ ਮੰਤਰੀ, ਪੰਜਾਬ

Follow Us On

ਚੰਡੀਗੜ। ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਦੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫਤਰ ਨੂੰ ਸੂਚਿਤ ਕਰਨ।

ਕੈਬਨਿਟ ਮੰਤਰੀ ਨੇ ਕਿਹਾ ਕਿ PSPCLਵੱਲੋਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨਾਂ ਖਪਤਕਾਰਾਂ ਨੂੰ ਇਹ ਵੀ ਦੱਸਿਆ ਕਿ ਉਹ ਬਿਜਲੀ ਸਬੰਧੀ ਆਪਣੀਆਂ ਸ਼ਿਕਾਇਤਾਂ 96461-06835 ਅਤੇ 96461-06836 ਤੇ 24 ਘੰਟੇ ਕਾਰਜਸੀਲ ਹੈਲਪਲਾਈਨ ਨੰਬਰਾਂ ਤੇ ਦਰਜ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਖਪਤਕਾਰ ਵਟਸਐਪ ਨੰਬਰ 96461-06835 ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਬਿਜਲੀ ਮੰਤਰੀ ਨੇ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇਕ ਮਰਲੇ ਰਕਬੇ ਦੀ ਕਣਕ ਦੀ ਕਟਾਈ ਪਹਿਲਾਂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਦਸ ਮੀਟਰ ਦਾ ਘੇਰਾ ਗਿੱਲਾ ਰੱਖਿਆ ਜਾਵੇ ਤਾਂ ਜੋ ਜੇਕਰ ਕੋਈ ਸਪਾਰਕਿੰਗ ਵਰਗੀ ਘਟਨਾ ਵਾਪਰਦੀ ਹੈ ਤਾਂ ਇਸ ਘਟਨਾ ਨੂੰ ਆਸਾਨੀ ਨਾਲ ਅਤੇ ਖ਼ੁਦ-ਬ-ਖੁਦ ਰੋਕਿਆ ਜਾ ਸਕੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version