CM Mann Announces: ਪੰਜਾਬ ਸਰਕਾਰ ਕਿਸਾਨਾਂ ਨੂੰ 6750 ਤੋਂ 15000 ਰੁਪਏ ਪ੍ਰਤੀ ਏਕੜ ਦੇਵੇਗੀ ਮੁਆਵਜ਼ਾ
CM Mann Announce Compensation: ਮੁੱਖ ਮੰਤਰੀ ਮਾਨ ਨੇ ਪੰਜਾਬ ਵਿੱਚ ਮੀਂਹ ਨਾਲ ਪ੍ਰਭਾਵਿਤ ਖੇਤਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦੇਣ ਦਾ ਭਰੋਸਾ ਵੀ ਦਿੱਤਾ।
Fazilka Cyclone: ਬੇਮੌਸਮੀ ਮੀਂਹ ਨਾਲ ਨੁਕਸਾਨੇ ਘਰ ਅਤੇ ਫਸਲਾਂ ਲਈ ਸਰਕਾਰ ਛੇਤੀ ਕਰੇਗੀ ਮੁਆਵਜੇ ਦਾ ਐਲਾਨ
ਪੰਜਾਬ ਸਰਕਾਰ ਫਸਲ ਬੀਮਾ ਯੋਜਨਾ ਲਿਆਏਗੀ
ਕੁਦਰਤ ਦੀ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਫਸਲ ਬੀਮਾ ਯੋਜਨਾ (Crop Insurance Scheme) ਲਿਆਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਐਲਾਨੀ ਫਸਲ ਬੀਮਾ ਯੋਜਨਾ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਹਿ ਗਈ ਸੀ ਪਰ ਸੂਬਾ ਸਰਕਾਰ ਦੀ ਸਕੀਮ ਨਾਲ ਕਿਸਾਨਾਂ ਨੂੰ ਅਸਲ ਰਾਹਤ ਮਿਲੇਗੀ। ਉਨ੍ਹਾਂ ਅਫ਼ਸੋਸ ਪ੍ਰਗਟ ਕੀਤਾ ਕਿ ਅੱਜ-ਕੱਲ੍ਹ 20 ਮਿੰਟ ਦੀ ਗੜ੍ਹੇਮਾਰੀ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸੀਬਤ ਲਿਆ ਦਿੰਦੀ ਹੈ ਪਰ ਇਹ ਸਕੀਮ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ।ਫਸਲ ਲਈ ਕਿਸਾਨਾਂ ਨੂੰ ਮਿਲੇਗਾ ਨਹਿਰੀ ਪਾਣੀ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਹਿਲੀ ਅਪ੍ਰੈਲ ਤੋਂ ਕਿਸਾਨਾਂ ਨੂੰ ਕਪਾਹ ਦੀ ਫਸਲ ਲਈ ਨਹਿਰੀ ਪਾਣੀ ਉਪਲਬਧ ਕਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਕਪਾਹ ਪੱਟੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਕਪਾਹ ਦੇ ਕਾਸ਼ਤਕਾਰਾਂ ਨੂੰ ਵੱਡੇ ਪੱਧਰ ‘ਤੇ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਦੇ ਸੀਜ਼ਨ ਦੌਰਾਨ ਨਰਮਾ ਕਾਸ਼ਤਕਾਰਾਂ (Cultivators) ਨੂੰ ਪਾਣੀ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਉਹ ਜਲਦੀ ਤੋਂ ਜਲਦੀ ਨੁਕਸਾਨ ਦੀ ਰਿਪੋਰਟ ਪੇਸ਼ ਕਰਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
Follow Us
