Subsidy On Agricultural Machine: ਕਿਸਾਨਾਂ ਨੂੰ ਸਬਸਿਡੀ ‘ਤੇ ਮਿਲੇਗੀ ਮਸ਼ੀਨ, ਹੁਣ ਖੇਤੀ ਹੋਵੇਗੀ ਆਸਾਨ
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਮਸ਼ੀਨਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਲਈ ਕਿਸਾਨ 20 ਜੁਲਾਈ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਪੜ੍ਹੋ ਕਿਨ੍ਹਾਂ ਮਸ਼ੀਨਾਂ 'ਤੇ ਮਿਲੇਗੀ ਸਬਸਿਡੀ?

Punjab Subsidy on Agricultural Machine: ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਲਈ ਸਹੂਲਤਾਂ ਸਸਤੀਆਂ ਅਤੇ ਸੁਖਾਲੀ ਬਣਾਉਣ ਲਈ ਹਮੇਸ਼ਾ ਯਤਨਸ਼ੀਲ ਹੈ। ਖਾਸ ਕਰਕੇ ਖੇਤੀ ਵਿੱਚ ਮਸ਼ੀਨਾਂ ਦੀ ਵਰਤੋਂ ਨੂੰ ਸੂਬੇ ਵਿੱਚ ਲਗਾਤਾਰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਇਸ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵੀ ਰਾਹ ਪੱਧਰਾ ਹੋਵੇਗਾ। ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਇਸ ਸਬੰਧੀ ਰਣਨੀਤੀ ਤਿਆਰ ਕਰ ਰਿਹਾ ਹੈ। ਇਸ ਰਾਹੀਂ ਕਿਸਾਨਾਂ ਨੂੰ ਖੇਤੀ ਵਿੱਚ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਜਾਣਗੀਆਂ।
ਪੰਜਾਬ ਖੇਤੀਬਾੜੀ ਵਿਭਾਗ ਨੇ ਇਸ ਸਬੰਧੀ ਇੱਕ ਅਰਜ਼ੀ ਜਾਰੀ ਕੀਤੀ ਹੈ। 20 ਜੁਲਾਈ ਦੀ ਤਰੀਕ ਦਿੱਤੀ ਗਈ ਹੈ। ਕਿਸੇ ਵੀ ਕਿਸਾਨ ਨੂੰ ਸਬਸਿਡੀ ‘ਤੇ ਮਸ਼ੀਨਾਂ ਲੈਣ ਲਈ agrimachinerypb.com ਵੈੱਬਸਾਈਟ ‘ਤੇ ਅਪਲਾਈ ਕਰਨਾ ਹੋਵੇਗਾ।
ਇਹ ਮਸ਼ੀਨਾਂ ਸਬ ਮਿਸ਼ਨ ਆਨ ਐਗਰੀਕਲਚਰ ਮਕੈਨਾਈਜ਼ੇਸ਼ਨ (ਐਸ.ਐਮ.ਏ.ਐਮ.) ਤਹਿਤ ਸਬਸਿਡੀ ‘ਤੇ ਉਪਲਬਧ ਹੋਣਗੀਆਂ। ਮੰਤਰੀ ਨੇ ਹਾਲਾਂਕਿ ਕਿਹਾ ਕਿ ਕੁਝ ਵੱਡੀਆਂ ਫਸਲਾਂ ਉਗਾਉਣ ਵਾਲੇ ਕਿਸਾਨ ਇਹ ਮਸ਼ੀਨਾਂ ਪ੍ਰਾਪਤ ਕਰ ਸਕਦੇ ਹਨ।