Punjab Flood: ਝੋਨੇ ਦੀ ਪਨੀਰੀ ਲਈ ਖੇਤੀਬਾੜੀ ਵਿਭਾਗ ਨੇ ਬਣਾਇਆ ਕੰਟਰੋਲ ਰੂਮ, ਇਸ ਨੰਬਰ ‘ਤੇ ਸੰਪਰਕ ਕਰ ਸਕਦੇ ਨੇ ਕਿਸਾਨ
Human & Animal Loss In Flood: ਮੋਹਾਲੀ ਵਿੱਚ ਮੀਂਹ ਕਾਰਨ ਸਭ ਤੋਂ ਵੱਧ 7 ਜਾਨਾਂ ਗਈਆਂ ਹਨ। ਇਸ ਦੇ ਨਾਲ ਹੀ ਹੜ੍ਹਾਂ ਕਾਰਨ 100 ਦੇ ਕਰੀਬ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਰਿਪੋਰਟ ਮੁਤਾਬਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਰੀਬ 1422 ਪਿੰਡ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ।

ਪੰਜਾਬ ‘ਚ ਹੜ੍ਹਾਂ (Punjab Flood) ਕਾਰਨ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਇੱਕ ਕੰਟਰੋਲ ਰੂਮ (Control Room) ਸਥਾਪਤ ਕੀਤਾ ਹੈ। ਇਹ ਕੰਟਰੋਲ ਰੂਮ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਸਥਾਪਿਤ ਕੀਤਾ ਗਿਆ ਹੈ। ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਦੇ ਕਿਸਾਨ ਸਵੇਰੇ 8:00 ਵਜੇ ਤੋਂ ਰਾਤ 9:30 ਵਜੇ ਤੱਕ ਹੈਲਪਲਾਈਨ ਨੰਬਰ 7710665725 ‘ਤੇ ਸੰਪਰਕ ਕਰ ਸਕਦੇ ਹਨ।
ਮੰਗਲਵਾਰ ਨੂੰ ਮਾਨਸਾ ਦੇ ਸਰਦੂਲਗੜ੍ਹ ਨੇੜੇ ਪਿੰਡ ਫੂਸ ਮੰਡੀ ਨੇੜੇ ਘੱਗਰ ਦਰਿਆ ਵਿੱਚ ਪਾੜ ਪੈ ਗਿਆ। ਇਸ ਕਾਰਨ ਪਿੰਡ ਸਾਧੂ ਵਾਲਾ ਦੇ ਖੇਤਾਂ ਵਿੱਚ ਪਾਣੀ ਭਰ ਗਿਆ, ਜਦਕਿ ਸਰਦੂਲਗੜ੍ਹ ਵਿੱਚ ਵੀ ਖ਼ਤਰਾ ਵਧ ਗਿਆ ਹੈ। ਲੋਕਾਂ ਨੇ ਬੰਨ੍ਹ ਬਣਾ ਕੇ ਪਾਣੀ ਰੋਕਣਾ ਸ਼ੁਰੂ ਕਰ ਦਿੱਤਾ ਹੈ।