Punjab Flood: ਝੋਨੇ ਦੀ ਪਨੀਰੀ ਲਈ ਖੇਤੀਬਾੜੀ ਵਿਭਾਗ ਨੇ ਬਣਾਇਆ ਕੰਟਰੋਲ ਰੂਮ, ਇਸ ਨੰਬਰ ‘ਤੇ ਸੰਪਰਕ ਕਰ ਸਕਦੇ ਨੇ ਕਿਸਾਨ

Updated On: 

18 Jul 2023 14:14 PM

Human & Animal Loss In Flood: ਮੋਹਾਲੀ ਵਿੱਚ ਮੀਂਹ ਕਾਰਨ ਸਭ ਤੋਂ ਵੱਧ 7 ਜਾਨਾਂ ਗਈਆਂ ਹਨ। ਇਸ ਦੇ ਨਾਲ ਹੀ ਹੜ੍ਹਾਂ ਕਾਰਨ 100 ਦੇ ਕਰੀਬ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। ਰਿਪੋਰਟ ਮੁਤਾਬਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਰੀਬ 1422 ਪਿੰਡ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ।

Punjab Flood: ਝੋਨੇ ਦੀ ਪਨੀਰੀ ਲਈ ਖੇਤੀਬਾੜੀ ਵਿਭਾਗ ਨੇ ਬਣਾਇਆ ਕੰਟਰੋਲ ਰੂਮ, ਇਸ ਨੰਬਰ ਤੇ ਸੰਪਰਕ ਕਰ ਸਕਦੇ ਨੇ ਕਿਸਾਨ
Follow Us On

ਪੰਜਾਬ ‘ਚ ਹੜ੍ਹਾਂ (Punjab Flood) ਕਾਰਨ ਵਿਗੜਦੇ ਹਾਲਾਤਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਖੇਤੀਬਾੜੀ ਵਿਭਾਗ ਨੇ ਇੱਕ ਕੰਟਰੋਲ ਰੂਮ (Control Room) ਸਥਾਪਤ ਕੀਤਾ ਹੈ। ਇਹ ਕੰਟਰੋਲ ਰੂਮ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਸਥਾਪਿਤ ਕੀਤਾ ਗਿਆ ਹੈ। ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਦੇ ਕਿਸਾਨ ਸਵੇਰੇ 8:00 ਵਜੇ ਤੋਂ ਰਾਤ 9:30 ਵਜੇ ਤੱਕ ਹੈਲਪਲਾਈਨ ਨੰਬਰ 7710665725 ‘ਤੇ ਸੰਪਰਕ ਕਰ ਸਕਦੇ ਹਨ।

ਮੰਗਲਵਾਰ ਨੂੰ ਮਾਨਸਾ ਦੇ ਸਰਦੂਲਗੜ੍ਹ ਨੇੜੇ ਪਿੰਡ ਫੂਸ ਮੰਡੀ ਨੇੜੇ ਘੱਗਰ ਦਰਿਆ ਵਿੱਚ ਪਾੜ ਪੈ ਗਿਆ। ਇਸ ਕਾਰਨ ਪਿੰਡ ਸਾਧੂ ਵਾਲਾ ਦੇ ਖੇਤਾਂ ਵਿੱਚ ਪਾਣੀ ਭਰ ਗਿਆ, ਜਦਕਿ ਸਰਦੂਲਗੜ੍ਹ ਵਿੱਚ ਵੀ ਖ਼ਤਰਾ ਵਧ ਗਿਆ ਹੈ। ਲੋਕਾਂ ਨੇ ਬੰਨ੍ਹ ਬਣਾ ਕੇ ਪਾਣੀ ਰੋਕਣਾ ਸ਼ੁਰੂ ਕਰ ਦਿੱਤਾ ਹੈ।

ਹੜ੍ਹ ਨਾਲ ਪ੍ਰਭਾਵਿਤ 18 ਜਿਲ੍ਹੇ

ਪੰਜਾਬ ਵਿੱਚ ਹੜ੍ਹਾਂ ਕਾਰਨ 60 ਹਜ਼ਾਰ ਏਕੜ ਦੇ ਕਰੀਬ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਹੜ੍ਹ ਕਾਰਨ ਸਭ ਤੋਂ ਵੱਧ ਸੰਗਰੂਰ ਵਿੱਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਹੜ੍ਹਾਂ ਕਾਰਨ 18 ਜ਼ਿਲ੍ਹੇ ਸਿੱਧੇ ਪ੍ਰਭਾਵਿਤ ਹੋਏ ਹਨ। ਹੁਣ ਤੱਕ 5521.05 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਇਹੀ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਗਈ ਸੀ।

ਰਿਪੋਰਟ ਅਨੁਸਾਰ, ਸੰਗਰੂਰ ਵਿੱਚ 50150 ਏਕੜ ਜਦੋਂਕਿ ਫਾਜ਼ਿਲਕਾ ਵਿੱਚ 5204 ਹੈਕਟੇਅਰ ਫਸਲ ਤਬਾਹ ਹੋਈ ਹੈ। ਰੋਪੜ ਅਤੇ ਪਟਿਆਲਾ ਜ਼ਿਲ੍ਹਿਆਂ ਦੀ ਅੱਧੀ ਆਬਾਦੀ ਹੜ੍ਹ ਨਾਲ ਪ੍ਰਭਾਵਿਤ ਹੋਈ ਹੈ। ਹੜ੍ਹ ਨਾਲ ਐਸਬੀਐਸ ਨਗਰ ਦੀ ਸਮੁੱਚੀ ਆਬਾਦੀ ਪ੍ਰਭਾਵਿਤ ਹੋਈ ਹੈ। ਜਲੰਧਰ ਵਿੱਚ ਹੜ੍ਹਾਂ ਕਾਰਨ 36,210 ਲੋਕ ਪ੍ਰਭਾਵਿਤ ਹੋਏ ਹਨ। ਹੁਣ ਤੱਕ 26,250 ਹੜ੍ਹ ਪੀੜਤਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਚੁੱਕਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories
ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਘੱਟੋ-ਘੱਟ ਸਮਰਥਨ ਮੁੱਲ ਦੇ 10,000 ਕਰੋੜ ਰੁਪਏ ਦੀ ਕੀਤੀ ਅਦਾਇਗੀ: ਕਟਾਰੂਚਕ
ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਡੇਰਾ ਮੁਰਾਦ ਸ਼ਾਹ ਨੇ ਸੀਐੱਮ ਨੂੰ ਸੌਂਪਿਆ ਕਰੋੜ ਰੁਪਏ ਦਾ ਚੈੱਕ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦਾਸਪੁਰ ‘ਚ ਹੜ੍ਹ ਪੀੜ੍ਹਤਾਂ ਨੂੰ ਮੁਆਵਜਾ ਰਾਸ਼ੀ ਦੇ ਚੈੱਕ ਵੰਡੇ
Punjab Flood: ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਰਾਹਤ ਰਾਸ਼ੀ ਵੰਡਣ ਦੀ ਪ੍ਰਕਿਰਿਆ ਤੇਜ਼, ਬ੍ਰਹਮ ਸ਼ੰਕਰ ਜਿੰਪਾ ਨੇ ਦਿੱਤੀ ਜਾਣਕਾਰੀ
Punjab flood: ਫਾਜ਼ਿਲਕਾ ਦੇ ਦੋਨਾ ਨਾਨਕਾ ‘ਚ ਡੁੱਬੀ ਕਿਸ਼ਤੀ: ਲੋਕਾਂ ਨੇ ਦਰੱਖਤਾਂ ‘ਤੇ ਚੜ੍ਹ ਕੇ ਬਚਾਈ ਜਾਨ, ਸਤਲੁਜ ਦਰਿਆ ਪਾਰ ਕਰਦੇ ਸਮੇਂ ਹੋਇਆ ਹਾਦਸਾ
Punjab Flood: ਪਟਿਆਲਾ ਦੀ ਟਾਂਗਰੀ ਨਦੀ ‘ਚ ਦੋ ਬੱਚੀਆਂ ਡੁੱਬੀਆਂ ਤਾਂ ਫਾਜਿਲਕਾ ‘ਚ ਵੀ ਹੜ੍ਹ ਨੇ ਲਈ ਦੋ ਲੋਕਾਂ ਦੀ ਜਾਨ