Subsidy on BT Seeds: ਬੀਟੀ ਬੀਜਾਂ ‘ਤੇ ਸਬਸਿਡੀ ਦੇਣ ਲਈ ਸਰਕਾਰ ਨੇ ਕੀਤੀ ਪੋਰਟਲ ਦੀ ਸ਼ੁਰੂਆਤ
Online Portal: ਪੰਜਾਬ ਸਰਕਾਰ ਨੇ ਬੀਟੀ ਬੀਜਾਂ ਤੇ ਸਬਸਿਡੀ ਦੇਣ ਲਈ ਆਨਲਾਈਨ ਪੋਰਟਲ ਖੋਲ੍ਹਿਆ ਹੈ। ਬੀਜ ਤੇ ਸਬਸਿਡੀ ਪ੍ਰਾਪਤ ਕਰਨ ਦੇ ਚਾਹਵਾਨ ਕਿਸਾਨ https://agrimachinerypb.com ਤੇ ਜਾ ਕੇ ਅਪਲਾਈ ਕਰ ਸਕਦੇ ਹਨ
ਅਪਲਾਈ ਕਰਨ ਤੋਂ ਪਹਿਲਾਂ ਰਖੋ ਧਿਆਨ
ਜਿਨ੍ਹਾਂ ਕਿਸਾਨਾਂ ਦਾ ਵੇਰਵਾ ਪੋਰਟਲ ਤੇ ਅਪਲੋਡ ਨਹੀਂ ਹੈ ਤਾਂ ਉਹ ਕਿਸਾਨ ਨਵੀਂ ਰਜਿਸਟ੍ਰੇਸ਼ਨ ਵਾਲੇ ਲਿੰਕ ਤੇ ਜਾ ਕੇ ਪਹਿਲਾਂ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਉਸ ਤੋਂ ਬਾਅਦ ਅਪਲਾਈ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਕ ਕਿਸਾਨ ਨੂੰ ਵੱਧ ਤੋਂ ਵੱਧ 5 ਏਕੜ ਲਈ ਜਾਂ 10 ਪੈਕਟ ਬੀਟੀ ਹਾਈਬ੍ਰਿਡ ਨਰਮੇ ਦੇ ਬੀਜ `ਤੇ ਸਬਸਿਡੀ ਮਿਲਣ ਯੋਗ ਹੋਵੇਗੀ। ਸਬਸਿਡੀ ਕੇਵਲ ਸਰਕਾਰ ਤੋਂ ਪ੍ਰਵਾਨਿਤ ਕਿਸਮਾਂ ਦੇ ਬੀਜਾਂ ਤੇ ਹੀ ਮਿਲੇਗੀ। ਇਸ ਤੋਂ ਇਲਾਵਾ 25 ਮਾਰਚ ਤੋਂ 15 ਮਈ 2023 ਦੇ ਵਿਚਕਾਰਲੀ ਮਿਤੀਆਂ ਦੇ ਬਿਲ ਹੀ ਸਵੀਕਾਰ ਕੀਤੇ ਜਾਣਗੇ। ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਬਿਜਾਈ ਲਈ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਨਰਮੇ ਦੀ ਖੇਤੀ ਲਈ ਹਰ ਤਰ੍ਹਾਂ ਦਾ ਸਹਿਯੋਗ ਕਰੇਗੀ। ਕਿਸਾਨਾਂ ਨੂੰ ਛਿਟੀਆਂ ਵਿਚਲੇ ਟੀਂਡਿਆਂ ਨੂੰ ਨਸ਼ਟ ਕਰਨ, ਨਦੀਨਾਂ ਨੂੰ ਨਸ਼ਟ ਕਰਨ ਦੀ ਵੀ ਅਪੀਲ ਕਰਦਿਆਂ ਕਿਹਾ ਕਿ ਖੇਤਾਂ ਵਿਚ ਛਿਟੀਆਂ ਨਾ ਛੱਡੀਆਂ ਜਾਣ, ਕਿਉਂਕਿ ਇਸ ਵਿਚ ਲੁੱਕੀ ਗੁਲਾਬੀ ਸੂੰਡੀ ਨਰਮੇ ਦੀ ਅਗਲੀ ਫਸਲ ਤੇ ਹਮਲਾ ਕਰ ਸਕਦੀ ਹੈ। ਨਰਮੇ ਦੀ ਬਿਜਾਈ ਤੋਂ ਪਹਿਲਾਂ-ਪਹਿਲਾਂ ਚਿੱਟੀ ਮੱਖੀ, ਖੇਤਾਂ ਵਿਚ ਵੱਟਾਂ, ਖਾਲੇ, ਖਾਲੀ ਥਾਵਾਂ, ਸੜਕ ਦੇ ਕਿਨਾਰਿਆਂ, ਨਹਿਰਾਂ, ਕੱਸੀਆਂ ਤੇ ਡਰੇਨਾਂ ਚ ਉੱਘੇ ਨਦੀਨਾਂ ਜਿਵੇਂ ਕਿ ਪੀਲੀ ਬੂਟੀ, ਪੁੱਠਕੰਡਾ, ਕੰਘੀ ਬੂਟੀ ਆਦਿ ਨਦੀਨਾਂ ਤੇ ਪਲਦੀ ਰਹਿੰਦੀ ਹੈ ਅਤੇ ਨਰਮੇ ਦੀ ਬਿਜਾਈ ਉਪਰੰਤ ਨਰਮੇ ਦੀ ਫਸਲ ਤੇ ਹਮਲਾ ਕਰਕੇ ਫਸਲ ਦਾ ਬਹੁਤ ਵੱਡੇ ਪੱਧਰ ਤੇ ਨੁਕਸਾਨ ਕਰਦੀ ਹੈ ਤੇ ਨਦੀਨਾਂ ਨੂੰ ਨਸ਼ਟ ਕਰਨ ਦਾ ਇਹ ਢੁਕਵਾਂ ਸਮਾਂ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ
Follow Us
