Apple Farming: ਹੁਣ ਪੰਜਾਬ ‘ਚ ਕਿਸਾਨ ਕਰਨਗੇ ਸੇਬ ਦੀ ਖੇਤੀ, ਜਾਣੋ ਕਿਵੇਂ ਹੋਇਆ ਸੰਭਵ
Apple Framing in Punjab: ਵਿਗਿਆਨੀਆਂ ਨੇ ਸੇਬ ਦੀ ਅਜਿਹੀ ਕਿਸਮ ਵਿਕਸਿਤ ਕੀਤੀ ਹੈ, ਜੋ ਪੰਜਾਬ ਦੇ ਮੌਸਮ ਲਈ ਢੁਕਵੀਂ ਹੈ। ਭਾਵ ਹੁਣ ਪੰਜਾਬ ਦੇ ਕਿਸਾਨ ਵੀ ਸੇਬ ਦੀ ਖੇਤੀ ਕਰਕੇ ਚੰਗੀ ਕਮਾਈ ਕਰਨਗੇ।
ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ। ਉੱਤਰ ਪ੍ਰਦੇਸ਼ ਤੋਂ ਬਾਅਦ ਇਸ ਰਾਜ ਵਿੱਚ ਸਭ ਤੋਂ ਵੱਧ ਕਣਕ ਦੀ ਖੇਤੀ (Wheat Crop) ਕੀਤੀ ਜਾਂਦੀ ਹੈ। ਪਰ ਹੁਣ ਇੱਥੋਂ ਦੇ ਕਿਸਾਨ ਸੇਬ ਦੀ ਖੇਤੀ ਵੀ ਕਰ ਸਕਣਗੇ। ਦਰਅਸਲ, ਕ੍ਰਿਸ਼ੀ ਵਿਗਿਆਨ ਕੇਂਦਰ ਪਠਾਨਕੋਟ ਨੇ ਸੇਬ ਦੀ ਅਜਿਹੀ ਕਿਸਮ ਵਿਕਸਿਤ ਕੀਤੀ ਹੈ, ਜੋ ਪੰਜਾਬ ਦੇ ਮੌਸਮ ਦੇ ਅਨੁਕੂਲ ਹੈ। ਭਾਵ ਹੁਣ ਪੰਜਾਬ ਦੇ ਕਿਸਾਨ ਵੀ ਸੇਬ ਦੀ ਖੇਤੀ ਕਰਕੇ ਚੰਗੀ ਕਮਾਈ ਕਰਨਗੇ। ਖਾਸ ਗੱਲ ਇਹ ਹੈ ਕਿ ਸੇਬ ਦੀ ਇਸ ਕਿਸਮ ਦੀ ਕਾਸ਼ਤ ਦੀ ਲਾਗਤ ਵੀ ਘੱਟ ਜਾਵੇਗੀ।
ਦੈਨਿਕ ਭਾਸਕਰ ਦੀ ਰਿਪੋਰਟ ਅਨੁਸਾਰ, ਪਠਾਨਕੋਟ ਦੇ ਖੇਤੀ ਵਿਗਿਆਨ ਕੇਂਦਰ ਦੀ ਸੇਬ ‘ਤੇ ਕੀਤਾ ਗਿਆ ਟ੍ਰਾਇਲ ਸਫ਼ਲ ਹੋ ਗਿਆ ਹੈ। ਹੁਣ ਪੰਜਾਬ ਦੇ ਕਿਸਾਨ ਰਵਾਇਤੀ ਫ਼ਸਲਾਂ ਦੇ ਨਾਲ-ਨਾਲ ਸੇਬ ਦੀ ਕਾਸ਼ਤ ਵੀ ਕਰ ਸਕਦੇ ਹਨ। ਇਸ ਨਾਲ ਉਨ੍ਹਾਂ ਨੂੰ ਜ਼ਿਆਦਾ ਕਮਾਈ ਹੋਵੇਗੀ। ਕ੍ਰਿਸ਼ੀ ਵਿਗਿਆਨ ਕੇਂਦਰ ਪਠਾਨਕੋਟ ਦੇ ਅਧਿਕਾਰੀ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਫ਼ਸਲੀ ਚੱਕਰ ਵਿੱਚੋਂ ਕੱਢਣਾ ਚਾਹੁੰਦੀ ਹੈ, ਤਾਂ ਜੋ ਉਹ ਹੋਰ ਫ਼ਸਲਾਂ ਦੀ ਕਾਸ਼ਤ ਕਰ ਸਕਣ। ਅਜਿਹੇ ਵਿੱਚ ਸੇਬ ਦੀ ਖੇਤੀ ਪੰਜਾਬ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗੀ।


